AAP in Himachal: ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ 'ਤੇ ਮਨੀਸ਼ ਸਿਸੋਦੀਆ ਤੇ ਪੰਜਾਬ ਸੀਐੱਮ ਭਗਵੰਤ ਮਾਨ, ਊਨਾ 'ਚ ਦੂਜੀ ਗਾਰੰਟੀ ਦਾ ਕਰਨਗੇ ਐਲਾਨ
AAP in Himachal: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਦੂਜੀ ਵੱਡੀ ਗਾਰੰਟੀ ਦਾ ਐਲਾਨ ਕਰਨਗੇ।
AAP in Himachal: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਦੂਜੀ ਵੱਡੀ ਗਾਰੰਟੀ ਦਾ ਐਲਾਨ ਕਰਨਗੇ। ਦੋਵੇਂ ਆਗੂ ਅੱਜ ਊਨਾ ਵਿੱਚ ਹੋਣਗੇ। ਸਿਸੋਦੀਆ ਦੇ ਘਰ 'ਤੇ ਸੀਬੀਆਈ ਦੇ ਛਾਪੇ ਤੋਂ ਬਾਅਦ ਉਨ੍ਹਾਂ ਦਾ ਇਹ ਦੌਰਾ ਹੋ ਰਿਹਾ ਹੈ। ਛਾਪੇਮਾਰੀ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਗੁਜਰਾਤ ਦਾ ਦੌਰਾ ਕੀਤਾ । ਸੀ.ਬੀ.ਆਈ. ਦੀ ਛਾਪੇਮਾਰੀ ਤੋਂ ਬਾਅਦ ਭਾਜਪਾ ਅਤੇ 'ਆਪ' ਵਿਚਾਲੇ ਦੋਸ਼ਾਂ ਦਾ ਦੌਰ ਜਾਰੀ ਹੈ। ਹਿਮਾਚਲ ਵਿੱਚ ਭਾਜਪਾ ਦੀ ਸਰਕਾਰ ਹੈ। ਇਸ ਸਾਲ ਦੇ ਅੰਤ ਵਿੱਚ ਚੋਣਾਂ ਹੋਣੀਆਂ ਹਨ।
ਕਿਹੜੀ ਸੀ ਪਹਿਲੀ ਗਾਰੰਟੀ
ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ ਵੀਰਵਾਰ ਨੂੰ ਦੁਪਹਿਰ 1.30 ਵਜੇ ਊਨਾ ਦੇ ਇੱਕ ਫਾਰਮ ਹਾਊਸ ਵਿੱਚ ਸੂਬੇ ਲਈ ਦੂਜੀ ਗਾਰੰਟੀ ਦਾ ਐਲਾਨ ਕਰਨਗੇ। ਇਨ੍ਹਾਂ ਦੋਵਾਂ ਆਗੂਆਂ ਨੇ 17 ਅਗਸਤ ਨੂੰ ਸ਼ਿਮਲਾ ਵਿੱਚ ਸੂਬੇ ਦੇ ਲੋਕਾਂ ਲਈ ਪਹਿਲੀ ਗਾਰੰਟੀ ਦਾ ਐਲਾਨ ਕੀਤਾ ਸੀ। ਸਿਸੋਦੀਆ ਨੇ ਹਿਮਾਚਲ ਪ੍ਰਦੇਸ਼ ਲਈ ਸਿੱਖਿਆ ਨਾਲ ਸਬੰਧਤ ਪੰਜ ਗਾਰੰਟੀਆਂ ਦਿੱਤੀਆਂ ਸਨ ਜਿਨ੍ਹਾਂ ਵਿੱਚ ਮੁਫਤ ਸਿੱਖਿਆ, ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਫੀਸਾਂ 'ਤੇ ਲਗਾਮ ਲਗਾਉਣ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੇ ਐਲਾਨ ਸ਼ਾਮਲ ਹਨ।
'ਆਪ' ਬੁਲਾਰੇ ਨੇ ਕੀ ਲਾਏ ਦੋਸ਼
ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਪਾਰਟੀ ਵੱਲੋਂ ਹਿਮਾਚਲ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਨਹੀਂ ਹਟੇਗੀ। ਬੁਲਾਰੇ ਨੇ ਦੋਸ਼ ਲਾਇਆ ਕਿ ਹਿਮਾਚਲ ਵਿੱਚ ‘ਆਪ’ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਜੇਪੀ ਨੱਡਾ ਅਤੇ ਅਨੁਰਾਗ ਠਾਕੁਰ ਨੇ ਪਾਰਟੀ ਦੇ ਹਿਮਾਚਲ ਇੰਚਾਰਜ ਸਤੇਂਦਰ ਜੈਨ ਖ਼ਿਲਾਫ਼ ਈਡੀ ਨੇ ਕਾਰਵਾਈ ਕਰਦਿਆਂ ਉਹਨਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਨੀਸ਼ ਸਿਸੋਦੀਆ ਹਿਮਾਚਲ ਆ ਰਹੇ ਹਨ, ਹੁਣ ਭਾਜਪਾ ਉਨ੍ਹਾਂ ਨੂੰ ਹਿਮਾਚਲ ਆਉਣ ਤੋਂ ਰੋਕ ਦੇਵੇ।
'ਆਪ' ਬੁਲਾਰੇ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਾਂਗ ਦੇਵਭੂਮੀ 'ਚ ਕਾਂਗਰਸ ਅਤੇ ਭਾਜਪਾ ਨੇ ਚੋਣ ਮੈਨੀਫੈਸਟੋ ਦੇ ਨਾਂ 'ਤੇ ਜਨਤਾ ਨਾਲ ਬਹੁਤ ਵੱਡੀ ਖੇਡ ਖੇਡੀ ਹੈ ਪਰ ਹੁਣ ਆਮ ਆਦਮੀ ਪਾਰਟੀ ਇਹਨਾਂ ਦੋਨਾਂ ਦਲਾਂ ਦੇ ਖੇਡ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਹਿਮਾਚਲ ਪ੍ਰਦੇਸ਼ 'ਚ ਆ ਚੁੱਕੀ ਹੈ । ਉਨ੍ਹਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਮਸੌਰੀ ਭੈਣਾਂ ਕਿਹਾ । ਉਨ੍ਹਾਂ ਕਿਹਾ ਕਿ ਇਹ ਦੋਵੇਂ ਵਾਰੀ-ਵਾਰੀ ਹਿਮਾਚਲ ਪ੍ਰਦੇਸ਼ ਨੂੰ ਲੁੱਟਦੇ ਰਹੇ ਹਨ।