ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਨੇਤਾ ਰਾਘਵ ਚੱਢਾ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਦੇ ਬਾਹਰ ਨਵੀਂ ਦਿੱਲੀ ਮਿਊਂਸਪਲ ਕੌਂਸਲ (NDMC) ਵੱਲੋਂ ਕਥਿਤ ਤੌਰ ’ਤੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਯੋਜਨਾਬੱਧ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਚੱਢਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੂੰ ਰਾਜੇਂਦਰ ਨਗਰ ਥਾਣੇ 'ਚ ਹਿਰਾਸਤ 'ਚ ਰੱਖਿਆ ਗਿਆ ਹੈ।