ਚੰਡੀਗੜ੍ਹ: ਬੀਤੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਰਨਰ ਅਰਵਿੰਦ ਕੇਜਰੀਵਾਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਨੇਤਾ ਡਾਹਢੇ ਨਾਰਾਜ਼ ਹਨ। [embed]https://twitter.com/SukhpalKhaira/status/974296429727379458[/embed] ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਤੇ ਖਰੜ ਤੋਂ ਆਪ ਦੇ ਵਿਧਾਇਕ ਕੰਵਰ ਸੰਧੂ ਨੇ ਟਵੀਟ ਕਰ ਕੇ ਨਰਾਜ਼ਗੀ ਪ੍ਰਗਟਾਈ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਉਹ ਕੇਜਰੀਵਾਲ ਦੇ ਮਜੀਠੀਆ ਅੱਗੇ ਆਤਮ ਸਮਰਪਣ ਤੋਂ ਬੇਹੱਦ ਸਦਮੇ ਵਿੱਚ ਹਨ ਤੇ ਉਨ੍ਹਾਂ ਨੂੰ ਇਹ ਦੱਸਣ ਵਿੱਚ ਵੀ ਕੋਈ ਝਿਜਕ ਨਹੀਂ ਹੈ ਕਿ ਉਨ੍ਹਾਂ ਦੇ ਨਾਲ ਇਹ ਮਾਮਲਾ ਵਿਚਾਰਿਆ ਤੱਕ ਨਹੀ ਗਿਆ। [embed]https://twitter.com/SandhuKanwar/status/974298256179171333[/embed] ਸੰਧੂ ਨੇ ਕਿਹਾ ਕਿ ਜੇ ਤੁਸੀਂ ਸੱਚ ਲਈ ਲੜਦੇ ਹੋ ਤਾਂ ਫਿਰ ਜੀਵਨ ਵਿੱਚ ਅਦਾਲਤੀ ਉਲੰਘਣਾ ਦੇ ਮਾਮਲਿਆਂ ਦਾ ਸਾਹਮਣਾ ਤਾਂ ਕਰਨਾ ਹੀ ਪਵੇਗਾ। ਸੰਧੂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਵਿਧਾਇਕਾਂ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਹੈ। [embed]https://twitter.com/AroraAmanSunam/status/974314778926530561[/embed] ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਬਣਾਈ ਵਿਸ਼ੇਸ਼ ਟਾਸਕ ਫੋਰਸ ਮਜੀਠੀਆ ਨੂੰ ਡਰੱਗਜ਼ ਦੇ ਮਾਮਲੇ ਵਿੱਚ ਸ਼ਾਮਲ ਕਰ ਰਹੀ ਹੈ ਤੇ ਦੂਜਾ ਪਾਸੇ ਸਾਡਾ ਨੇਤਾ ਉਸ ਤੋਂ ਮੁਆਫ਼ੀ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਾਰਟੀ ਵਿਧਾਇਕ ਆਪਣੇ ਨਾਲ ਇਸ ਧੋਖਾ ਹੋਇਆ ਮਹਿਸੂਸ ਕਰ ਰਹੇ ਹਨ। ਇਸ ਤੋਂ ਇਲਾਵਾ ਪਾਰਟੀ ਦੇ ਕੱਦਾਵਰ ਨੇਤਾ ਕੁਮਾਰ ਵਿਸ਼ਵਾਸ ਨੇ ਵੀ ਕੇਜਰੀਵਾਲ ਵਿਰੁੱਧ ਖਾਸੀ ਨਾਰਾਜ਼ਗੀ ਪ੍ਰਗਟਾਈ ਹੈ। ਬਗ਼ੈਰ ਨਾਂਅ ਲਏ ਉਨ੍ਹਾਂ ਕੇਜਰੀਵਾਲ ਨੂੰ ਥੁੱਕ ਕੇ ਚੱਟਣ ਵਾਲਾ ਤਕ ਕਹਿ ਦਿੱਤਾ। ਖਹਿਰਾ ਤੇ ਸੰਧੂ ਦੇ ਟਵੀਟਸ ਨੂੰ ਕੁਮਾਰ ਵਿਸ਼ਵਾਸ ਦੇ ਨਾਲ-ਨਾਲ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਵੀ ਰੀ-ਟਵੀਟ ਕੀਤਾ ਹੈ। [embed]https://twitter.com/DrKumarVishwas/status/974304633408638976[/embed]