ਪੜਚੋਲ ਕਰੋ
Advertisement
ਕੇਜਰੀਵਾਲ ਨੂੰ ਕਿਉਂ ਕੀਤਾ ਨਜ਼ਰਬੰਦ ? 'ਆਪ' ਨੇ ਦੱਸੀ ਇਹ ਹਕੀਕਤ
ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਸੀਐਮ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹਨ। ਮੁੱਖ ਮੰਤਰੀ ਨੇ ਆਪਣੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਵਲੰਟੀਅਰਾਂ ਨੂੰ ਕਿਸਾਨਾਂ ਦੀ ਸੇਵਾ ਵਿੱਚ ਸੇਵਾਦਾਰ ਨਿਯੁਕਤ ਕੀਤਾ ਤੇ ਉਹ ਖੁਦ ਸੋਮਵਾਰ ਨੂੰ ਕਿਸਾਨਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗਏ ਸੀ।
ਨਵੀਂ ਦਿੱਲੀ: ਅੱਠ ਦਸੰਬਰ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੰਘੂ ਬਾਰਡਰ 'ਤੇ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਪੂਰਨ ਸਮਰਥਨ ਦਾ ਵਾਅਦਾ ਕੀਤਾ ਗਿਆ। ਇਸ ਮਗਰੋਂ ਹੀ ਬੰਦ ਵਾਲੇ ਦਿਨ ਕੇਜਰੀਵਾਲ ਨੂੰ ਨਜ਼ਰਬੰਦ ਕਰ ਦਿੱਤਾ ਗਿਆ। ਉਧਰ ਦੂਜੇ ਪਾਸੇ ਦਿੱਲੀ ਪੁਲਿਸ ਨੇ ਆਪਣੇ 'ਤੇ ਲੱਗੇ ਹਰ ਤਰ੍ਹਾਂ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਕੇਜਰੀਵਾਲ ਸਰਕਾਰ ਤੋਂ ਦਿੱਲੀ ਆਉਣ ਵਾਲੇ ਕਿਸਾਨਾਂ ਨੂੰ ਡੱਕਣ ਲਈ 9 ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਦੀ ਇਜਾਜ਼ਤ ਮੰਗੀ ਸੀ। ਸੀਐਮ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਉੱਪਰ ਜੇਲ੍ਹ ਬਣਾਉਣ ਲਈ ਚਾਰੇ ਪਾਸੋਂ ਬਹੁਤ ਦਬਾਅ ਪਾਇਆ ਗਿਆ ਤੇ ਉਨ੍ਹਾਂ ਨੂੰ ਕਈ ਥਾਂਵਾਂ ਤੋਂ ਫੋਨ ਆਏ। ਇਸ ਦਬਾਅ ਦੇ ਬਾਵਜੂਦ ਸੀਐਮ ਕੇਜਰੀਵਾਲ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਤੇ ਸਟੇਡੀਅਮ ਨੂੰ ਜੇਲ੍ਹ ਨਹੀਂ ਬਣਾਉਣ ਦਿੱਤਾ। ਇਸ ਕਾਰਨ ਕੇਂਦਰ ਸਰਕਾਰ ਉਨ੍ਹਾਂ ਤੋਂ ਬਹੁਤ ਨਾਰਾਜ਼ ਹੈ। ਅੱਜ ਉਹੀ ਕੇਂਦਰ ਸਰਕਾਰ ਨੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਆਪਣੇ ਘਰ ਵਿੱਚ ਹੀ ਕੈਦ ਕੀਤਾ।
ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦਿੱਲੀ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਹੌਲੀ ਆਵਾਜ਼ ਵਿੱਚ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਆਦੇਸ਼ ਹੈ ਕਿ ਸੀਐਮ ਕੇਜਰੀਵਾਲ ਨੂੰ ‘ਭਾਰਤ ਬੰਦ’ ਖ਼ਤਮ ਹੋਣ ਤੱਕ ਬਾਹਰ ਨਹੀਂ ਆਉਣ ਦਿੱਤਾ ਜਾਵੇ। ਇਸ ਵਿੱਚ ਪੁਲਿਸ ਬੇਵੱਸ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇੱਕ ਪਾਸੇ ਕੇਜਰੀਵਾਲ ਨੂੰ ਕਿਸਾਨਾਂ ਦੀ ਹਮਾਇਤ ਕਰਨ ਲਈ ਘਰ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਖੁੱਲ੍ਹ ਕੇ ਭਾਜਪਾ ਦੇ ਮੁੱਖ ਮੰਤਰੀਆਂ ਦੀ ਭਾਸ਼ਾ ਬੋਲ ਰਹੇ ਹਨ। ਭਾਜਪਾ ਦੇ ਤਿੰਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸ਼ਿਵਰਾਜ ਸਿੰਘ ਚੌਹਾਨ, ਤ੍ਰਿਵੇਂਦਰ ਸਿੰਘ ਰਾਵਤ ਤੇ ਕਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ, ਸਮ੍ਰਿਤੀ ਇਰਾਨੀ ਤੇ ਹੋਰ ਮੰਤਰੀ ਕੁਝ ਦਿਨਾਂ ਤੋਂ ਕੇਜਰੀਵਾਲ ਖਿਲਾਫ ਝੂਠੇ ਬਿਆਨ ਦੇ ਰਹੇ ਹਨ। ਕੈਪਟਨ ਅਮਰਿੰਦਰ ਇਸੇ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਆਪ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਭਾਜਪਾ ਨੇਤਾਵਾਂ ਦੀ ਭਾਸ਼ਾ ਬੋਲ ਰਹੇ ਹਨ। ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਜੀ ਖਿਲਾਫ ਇੱਕ ਸ਼ਬਦ ਵੀ ਨਹੀਂ ਬੋਲਿਆ, ਪਰ ਉਹ ਹਰ ਰੋਜ਼ ਕੇਜਰੀਵਾਲ ਦੇ ਖਿਲਾਫ ਬੋਲਦੇ ਹਨ। ਨਾਲ ਹੀ ਪਾਰਟੀ ਨੇ ਇੱਕ ਬਿਆਨ ਜਾਰੀ ਕਰ ਕਿਹਾ ਕਿ ਇੱਕ ਪਾਸੇ ਭਾਰਤੀ ਜਨਤਾ ਪਾਰਟੀ ਕੇਜਰੀਵਾਲ ਜੀ 'ਤੇ ਨਜ਼ਰ ਰੱਖਦੀ ਹੈ ਤੇ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਕੈਪਟਨ ਅਮਰਿੰਦਰ ਨਾਲ ਨਰਮੀ ਦਿਖਾਉਂਦੀ ਹੈ। ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਿਸਾਨਾਂ ਦਾ ਹਮਾਇਤੀ ਕੌਣ ਹੈ ਤੇ ਕੌਣ ਕਿਸਾਨੀ ਦੇ ਵਿਰੁੱਧ ਕੰਮ ਕਰ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904कल मुख्यमंत्री @ArvindKejriwal को हाउस अरेस्ट किया गया ताकि वो किसानों के भारत बंद में शामिल न हो सके। एक तरह से अघोषित आपातकाल का माहौल बनाया हुआ है। ये सब सिर्फ इसलिए क्योंकि हमनें स्टेडियम को जेल बनाने की अनुमति नहीं दी।- वरिष्ठ नेता श्री @raghav_chadha pic.twitter.com/kGRg4NJP2u
— AAP (@AamAadmiParty) December 9, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement