(Source: ECI/ABP News)
Delhi Waqf Board: AAP ਵਿਧਾਇਕ ਅਮਾਨਤੁੱਲਾ ਖਾਨ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ
Amanatullah Khan News: ਅਮਾਨਤੁੱਲਾ ਖਾਨ ਨੂੰ ਈਡੀ ਨੇ ਪਿਛਲੇ ਹਫਤੇ ਪੁੱਛਗਿੱਛ ਲਈ ਸੱਦਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈਆਂ ਬੇਨਿਯਮੀਆਂ ਬਾਰੇ ਪੁੱਛਿਆ ਗਿਆ।
![Delhi Waqf Board: AAP ਵਿਧਾਇਕ ਅਮਾਨਤੁੱਲਾ ਖਾਨ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ aap-mla-amanatullah-khan-gets-bail-in-waqf-board-money-laundering-case-rouse-avenue-court Delhi Waqf Board: AAP ਵਿਧਾਇਕ ਅਮਾਨਤੁੱਲਾ ਖਾਨ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ](https://feeds.abplive.com/onecms/images/uploaded-images/2024/04/27/629409f8202657bb12b956431853f0751714196470335647_original.png?impolicy=abp_cdn&imwidth=1200&height=675)
Delhi Waqf Board: ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸ਼ਨੀਵਾਰ (27 ਅਪ੍ਰੈਲ) ਨੂੰ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ ਹੈ। ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਅਮਾਨਤੁੱਲਾ ਨੂੰ 15,000 ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਮਿਲ ਗਈ ਹੈ, 'ਆਪ' ਵਿਧਾਇਕ ਦੇ ਸੰਮਨ 'ਤੇ ਅਦਾਲਤ ਵਿਚ ਪੇਸ਼ ਨਾ ਹੋਣ ਦੀ ਸ਼ਿਕਾਇਤ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੀਤੀ ਸੀ।
ਇਸ ਤੋਂ ਬਾਅਦ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪੇਸ਼ੀ ਲਈ ਪਹੁੰਚ ਗਏ ਸਨ। ਸੁਣਵਾਈ ਦੌਰਾਨ ਅਦਾਲਤ ਨੇ ਅਮਾਨਤੁੱਲਾ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਵਿੱਚ ਇਸ ਮਨੀ ਲਾਂਡਰਿੰਗ ਮਾਮਲੇ ਦੀ ਅਗਲੀ ਸੁਣਵਾਈ 9 ਮਈ ਨੂੰ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ: AAP Rally: ਮੁੱਖ ਮੰਤਰੀ ਬਰਨਾਲਾ 'ਚ ਮੀਤ ਹੇਅਰ ਦਾ ਵਧਾਉਣਗੇ ਮਾਨ, ਰੱਖੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)