ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਏਨੀ ਤੇਜ਼ੀ ਨਾਲ ਵਧ ਰਹੀ ਹੈ ਕਿ ਹੁਣ ਸਿਆਸੀ ਲੀਡਰ ਵੀ ਇਸ ਦੀ ਲਪੇਟ 'ਚ ਆਉਣ ਲੱਗੇ ਹਨ। ਹੁਣ ਦਿੱਲੀ 'ਚ ਆਪ ਵਿਧਾਇਕਾ ਆਤਿਸ਼ੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਆਤਿਸ਼ੀ ਨੇ ਸ਼ੁਰੂਆਤੀ ਲੱਛਣਾ ਤੋਂ ਬਾਅਦ 16 ਜੂਨ ਨੂੰ ਟੈਸਟ ਕਰਵਾਇਆ ਸੀ ਜਿਸ ਤੋਂ ਬਾਅਦ 17 ਜੂਨ ਨੂੰ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਫਿਲਹਾਲ ਆਤਿਸ਼ੀ ਨੂੰ ਹਲਕੇ ਲੱਛਣ ਹਨ ਤਾਂ ਉਨ੍ਹਾਂ ਆਪਣੇ ਆਪ ਨੂੰ ਘਰ 'ਚ ਕੁਆਰੰਟੀਨ ਕਰ ਲਿਆ ਹੈ।
ਇਸ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ "ਕੋਰੋਨਾ ਖਿਲਾਫ ਆਤਿਸ਼ੀ ਨੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਮੈਨੂੰ ਉਮੀਦ ਹੈ ਕਿ ਉਹ ਜਲਦ ਸਿਹਤਮੰਦ ਹੋਕੇ ਫਿਰ ਲੋਕਾਂ ਦੀ ਸੇਵਾ 'ਚ ਜੁੱਟ ਜਾਵੇਗੀ।"
ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਵੀ ਕੋਰੋਨਾ ਰਿਪੋਰਟ ਪੌਜ਼ੇਟਿਵ ਆ ਚੁੱਕੀ ਹੈ। ਉਨ੍ਹਾਂ ਨੂੰ ਤੇਜ਼ ਬੁਖਾਰ ਤੋਂ ਬਾਅਦ ਹਸਪਤਾਲ ਭਰਤੀ ਕਰਾਇਆ ਗਿਆ ਸੀ। ਬੁੱਧਵਾਰ ਦਿੱਲੀ 'ਚ ਕੋਰੋਨਾ ਵਾਇਰਸ ਦੇ 2,414 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ 67 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਦਿੱਲੀ 'ਚ ਪੀੜਤਾਂ ਦਾ ਕੁੱਲ ਅੰਕੜਾ 47,102 ਹੋ ਗਿਆ ਹੈ ਤੇ ਮੌਤਾਂ ਦਾ ਅੰਕੜਾ ਵਧ ਕੇ 1904 ਤੇ ਪਹੁੰਚ ਚੁੱਕਾ ਹੈ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ
ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ
ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ