ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋ ਵਿੱਚ ਆਪਣੇ ਇੱਕ ਸਾਬਕਾ ਵਿਧਾਇਕ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਫੇਸਬੁੱਕ ਪੋਸਟ ਦੇ ਮੁੱਦੇ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। ਜਰਨੈਲ ਸਿੰਘ ਦੇ ਅਧਿਕਾਰਤ ਫੇਸਬੁੱਕ ਅਕਾਉਂਟ ‘ਤੇਹਿੰਦੂ ਦੇਵੀ ਦੇਵਤਿਆਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ, ਜਿਸ ਤੋਂ ਬਾਅਦ ਪਾਰਟੀ ਨੇ ਬੁੱਧਵਾਰ 12 ਅਗਸਤ ਨੂੰ ਇਹ ਕਦਮ ਚੁੱਕਿਆ।ਇਸ ਤੋਂ ਬਾਅਦ ਹੁਣ ਪਾਰਟੀ ਵਲੋਂ ਚੁੱਕੇ ਇਸ ਕਦਮ 'ਤੇ ਜਰਨੈਲ ਸਿੰਘ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਇੱਕ ਤਰਫਾ ਕਾਰਵਾਈ ਦੇ ਇਲਜ਼ਾਮ ਲਗਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਚੋਂ ਇਸੇ ਤਰ੍ਹਾਂ ਲੋਕਾਂ ਨੂੰ ਬਾਹਰ ਕੀਤਾ ਗਿਆ ਤਾਂ ਇੱਕ ਦਿਨ ਪਾਰਟੀ ਖਾਲੀ ਹੋ ਜਾਏਗੀ।ਦੱਸ ਦਈਏ ਕਿ ਜਰਨੈਲ ਸਿੰਘ ਪ੍ਰਕਾਸ਼ ਸਿੰਘ ਬਾਦਲ ਖਿਲਾਫ ਵੀ ਚੋਣਾ ਚੜ ਚੁੱਕੇ ਹਨ।ਬਲਜੀਤ ਸਿੰਘ ਦਾਦੂਵਾਲ ਬਣੇ HSGPC ਦੇ ਪ੍ਰਧਾਨਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904