ਚੰਡੀਗੜ੍ਹ: ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀਆਈਪੀ ਡਿਊਟੀ ਦਾ ਸਵਾਲ ਉੱਠਾਉਂਦਿਆਂ ਆਪਣੀ ਹੀ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਹੁਣ ਸੋਸ਼ਲ ਮੀਡੀਆ ਉੱਪਰ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਕਾਫੀ ਵਾਇਰਲ ਹੋ ਰਿਹਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਵੀਆਈਪੀ ਡਿਊਟੀ ਦੀ ਪੁਰਾਣੀ ਪ੍ਰਥਾ ਚੱਲੀ ਆ ਰਹੀ ਹੈ ਜੋ ਕਿ ਹੁਣ ਬੰਦ ਹੋਣੀ ਚਾਹੀਦੀ ਹੈ।
ਦਰਅਸਲ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਸਿਫਰ ਕਾਲ ਦੌਰਾਨ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ’ਤੇ ਉਂਗਲ ਉਠਾ ਦਿੱਤੀ। ਉਨ੍ਹਾਂ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲੀਸ ਵੱਲੋਂ ਦਿੱਤੇ ਜਾ ਰਹੇ ਵੀਆਈਪੀ ਟਰੀਟਮੈਂਟ ਦਾ ਮੁੱਦਾ ਚੁੱਕਿਆ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਟਰਾਂਜ਼ਿਟ ਰਿਮਾਂਡ ਲੈਣ ਮਗਰੋਂ ਅੰਮ੍ਰਿਤਸਰ ਵਿਚ ਲਾਰੈਂਸ ਬਿਸ਼ਨੋਈ ਨਾਲ ਤਾਇਨਾਤ ਪੁਲਿਸ ’ਤੇ ਵੀਆਈਪੀ ਡਿਊਟੀ ਦਾ ਟੈਗ ਲਾਇਆ ਜਾ ਰਿਹਾ ਹੈ, ਉਹ ਜਵਾਨੀ ਲਈ ਠੀਕ ਨਹੀਂ। ਅਹਿਮ ਗੱਲ਼ ਹੈ ਕਿ ਵਿਰੋਧੀ ਧਿਰ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਉਠਾਏ ਮੁੱਦੇ ’ਤੇ ਮੇਜ ਥਪਥਪਾਏ ਗਏ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਵੀਆਈਪੀ ਡਿਊਟੀ ਦੀ ਪੁਰਾਣੀ ਪ੍ਰਥਾ ਚੱਲੀ ਆ ਰਹੀ ਹੈ ਜੋ ਕਿ ਹੁਣ ਬੰਦ ਹੋਣੀ ਚਾਹੀਦੀ ਹੈ।
ਹੁਣ ਸੋਸ਼ਲ ਮੀਡੀਆ ਉੱਪਰ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਕਾਫੀ ਵਾਇਰਲ ਹੋ ਰਿਹਾ ਹੈ। ਸਵਾਲ ਪੁੱਛਿਆ ਜਾ ਰਿਹਾ ਹੈ ਕਿ ਬਦਲਾਅ ਦੇ ਦਾਅਵੇ ਕਰਨ ਵਾਲੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੀ ਇਹ ਸਭ ਕੁਝ ਹੋ ਰਿਹਾ ਹੈ। ਇਹ ਵੀ ਸਵਾਲ ਉੱਠ ਰਹੇ ਹਨ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਹੀ ਆਪਣੀ ਸਰਕਾਰ ਦੇ ਕੰਮ ਤੋਂ ਖੁਸ਼ ਨਹੀਂ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।