ਪੜਚੋਲ ਕਰੋ
Advertisement
AAP ਦਾ ਦਾਅਵਾ, 'ਅਸੀਂ BJP ਦਾ ਆਪਰੇਸ਼ਨ ਲੋਟਸ ਕੀਤਾ ਫੇਲ੍ਹ, ਸਾਡੇ ਵਿਧਾਇਕਾਂ ਨੂੰ ਦਿੱਤਾ ਜਾ ਰਿਹਾ 5-5 ਕਰੋੜ ਰੁਪਏ ਦਾ ਆਫ਼ਰ
ਨਵੀਂ ਸ਼ਰਾਬ ਨੀਤੀ ਖ਼ਿਲਾਫ਼ ਸੀਬੀਆਈ ਜਾਂਚ ਦੀ ਸਿਫ਼ਾਰਸ਼ ਤੇ ਉਸ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ ਛਾਪੇਮਾਰੀ ਕੀਤੇ ਜਾਣ ਤੋਂ ਬਾਅਦ ਲਗਾਤਾਰ ਬਿਆਨਬਾਜ਼ੀ ਤੇਜ਼ ਹੁੰਦੀ ਜਾ ਰਹੀ ਹੈ।
ਚੰਡੀਗੜ੍ਹ: ਨਵੀਂ ਸ਼ਰਾਬ ਨੀਤੀ ਖ਼ਿਲਾਫ਼ ਸੀਬੀਆਈ ਜਾਂਚ ਦੀ ਸਿਫ਼ਾਰਸ਼ ਤੇ ਉਸ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ ਛਾਪੇਮਾਰੀ ਕੀਤੇ ਜਾਣ ਤੋਂ ਬਾਅਦ ਲਗਾਤਾਰ ਬਿਆਨਬਾਜ਼ੀ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਤੋੜਨ ਲਈ 5 ਕਰੋੜ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਰੇਸ਼ਨ ਲੋਟਸ ਫੇਲ੍ਹ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਬੀਤੇ ਕੱਲ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਬੀਜੇਪੀ 'ਤੇ ਵੱਡਾ ਇਲਜ਼ਾਮ ਲਾਉਂਦੇ ਹੋਏ ਕਿਹਾ ਸੀ ਕਿ ਉਹ ਮੈਨੂੰ ਲਾਲਚ ਦੇ ਰਹੇ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ਮੈਨੂੰ ਭਾਜਪਾ ਤੋਂ ਮੈਸੇਜ ਮਿਲਿਆ ਹੈ। ਇਸ ਮੈਸੇਜ਼ ਵਿੱਚ ਕਿਹਾ ਗਿਆ ਸੀ ਕਿ ਤੁਸੀਂ ਪਾਰਟੀ ਛੱਡਦੋ, ਅਸੀਂ ਸੀਬੀਆਈ-ਈਡੀ ਕੇਸ ਬੰਦ ਕਰਵਾ ਦੇਵਾਂਗੇ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ, ਭਾਜਪਾ ਨੂੰ ਮੇਰਾ ਜਵਾਬ- ਮੈਂ ਮਹਾਰਾਣਾ ਪ੍ਰਤਾਪ ਦੀ ਸੰਤਾਨ ਹਾਂ, ਰਾਜਪੂਤ ਹਾਂ। ਸਿਰ ਕਟਵਾ ਲਵਾਂਗਾ ਪਰ ਭ੍ਰਿਸ਼ਟ-ਸਾਜ਼ਿਸ਼ੀਆਂ ਅੱਗੇ ਨਹੀਂ ਝੁਕਾਂਗਾ। ਮੇਰੇ ਖਿਲਾਫ ਸਾਰੇ ਕੇਸ ਝੂਠੇ ਹਨ, ਜੋ ਕਰਨਾ ਹੈ ਕਰਲੋ।
ਸਿਸੋਦੀਆ ਨੇ ਕਿਹਾ ਸੀ ਕਿ ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ, ''ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ, ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਹੈ ਤਾਂ ਜੋ ਸਿੱਖਿਆ ਤੇ ਸਿਹਤ ਦੇ ਚੰਗੇ ਕੰਮ ਨੂੰ ਰੋਕਿਆ ਜਾ ਸਕੇ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ 'ਚ ਸੱਚ ਸਾਹਮਣੇ ਆ ਜਾਵੇਗਾ।'
ਦੱਸ ਦੇਈਏ ਕਿ ਬੀਤੇ ਦਿਨੀਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਸੀਬੀਆਈ ਜਾਂਚ ਦੀ ਸਿਫਾਰਿਸ਼ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਸੀਬੀਆਈ ਦੀ ਟੀਮ ਨੇ ਮਨੀਸ਼ ਸਿਸੋਦੀਆ ਦੇ ਘਰੋਂ ਫੋਨ ਤੇ ਲੈਪਟਾਪ ਸਮੇਤ ਇਲੈਕਟ੍ਰਾਨਿਕ ਯੰਤਰ ਆਪਣੇ ਕਬਜ਼ੇ ਵਿੱਚ ਲੈ ਲਏ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਸੀਬੀਆਈ ਜਾਂਚ ਦੀ ਸਿਫਾਰਿਸ਼ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਸੀਬੀਆਈ ਦੀ ਟੀਮ ਨੇ ਮਨੀਸ਼ ਸਿਸੋਦੀਆ ਦੇ ਘਰੋਂ ਫੋਨ ਤੇ ਲੈਪਟਾਪ ਸਮੇਤ ਇਲੈਕਟ੍ਰਾਨਿਕ ਯੰਤਰ ਆਪਣੇ ਕਬਜ਼ੇ ਵਿੱਚ ਲੈ ਲਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਪੰਜਾਬ
Advertisement