ਭਗਵੰਤ ਮਾਨ ਹਸਪਤਾਲ ਦਾਖ਼ਲ
ਏਬੀਪੀ ਸਾਂਝਾ | 01 Aug 2018 11:36 AM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਭਗਵੰਤ ਮਾਨ ਨੂੰ ਪੇਟ ਵਿੱਚ ਦਰਦ ਹੋਣ ਦੀ ਤਕਲੀਫ ਬਾਅਦ ਹਸਪਤਾਲ ਲਿਜਾਇਆ ਗਿਆ। ਦਰਦ ਹੋਣ ਪਿੱਛੇ ਗੁਰਦੇ ਦੀ ਪੱਥਰੀ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਭਗਵੰਤ ਮਾਨ ਦੀ ਸਿਹਤ ਵਿਗੜਨ ਦੇ ਮਾਮਲੇ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ। ਹਾਲ਼ੇ ਤਕ ਕਿਸੇ ਵੱਲੋਂ ਇਸ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ।