ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ।

ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ ਖਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਿਸ ਕਰਨ ਤੋਂ ਵੀ ਮਨ੍ਹਾ ਕਰ ਰਹੇ ਹਨ। ਨਤੀਜਨ ਇਹ ਪੰਜਾਬੀ ਬਿਨਾਂ ਪਾਸਪੋਰਟ ਆਬੂਧਾਬੀ ਵਿੱਚ ਫਸੇ ਹੋਏ ਹਨ। 

ਉਨ੍ਹਾਂ ਕਿਹਾ ਕਿ ਇਸ ਕਾਰਨ ਆਨਲਾਈਨ ਅਰਜ਼ੀਆਂ ਦੇਣ ਅਤੇ ਪਰਿਵਾਰ ਵੱਲੋਂ ਟਿਕਟਾਂ ਦੇ ਪ੍ਰਬੰਧ ਲਈ ਤਿਆਰ ਰਹਿਣ ਦੇ ਬਾਵਜੂਦ ਵੀ ਉਹ ਕਾਮੇ ਭਾਰਤ ਪਰਤਣ ਤੋਂ ਅਸਮਰੱਥ ਹਨ।  

'ਆਪ' ਦੇ ਸੀਨੀਅਰ ਨੇਤਾ ਨੇ ਕੇਂਦਰੀ ਮੰਤਰੀ ਨੂੰ ਆਪਣੇ ਪੱਤਰ ਵਿੱਚ ਕਿਹਾ, "ਮੈਂ ਇਸ ਮਾਮਲੇ ਵਿੱਚ ਫੌਰੀ ਤੁਹਾਨੂੰ ਦਖਲ ਦੇਣ ਦੀ ਅਪੀਲ ਕਰਦਾ ਹਾਂ ਅਤੇ ਫਸੇ ਹੋਏ ਲੋਕਾਂ ਨਾਲ ਸੰਪਰਕ ਸਥਾਪਤ ਕਰਨ ਲਈ ਦੁਬਈ ਵਿੱਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕਰਦਾ ਹਾਂ।"

ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ, "ਮੈਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਯੂਏਈ ਦੇ ਆਬੂਧਾਬੀ ਵਿੱਚ ਫਸੇ ਪੰਜਾਬ ਦੇ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਡਾ ਐੱਸ ਜੈਸ਼ੰਕਰ ਨੂੰ ਤੁਰੰਤ ਇਸ ਮਾਮਲੇ 'ਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ: