Raghav Chadha Suspended: AAP ਸੰਸਦ ਮੈਂਬਰ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ, ਜਾਣੋ ਪੂਰਾ ਮਾਮਲਾ
Parliament Monsoon Session 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਜਾਅਲੀ ਦਸਤਖਤ ਮਾਮਲੇ ਵਿੱਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
Parliament Monsoon Session 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਜਾਅਲੀ ਦਸਤਖਤ ਮਾਮਲੇ ਵਿੱਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਖਿਲਾਫ ਰਾਜ ਸਭਾ 'ਚ ਮਤਾ ਪੇਸ਼ ਕੀਤਾ ਜਾ ਰਿਹਾ ਹੈ। ਸਦਨ ਵਿੱਚ ਉਸ ਦੇ ਵਿਵਹਾਰ ਨੂੰ ਸਭ ਤੋਂ ਨਿੰਦਣਯੋਗ ਵਿਵਹਾਰ ਵਿੱਚੋਂ ਇੱਕ ਦੱਸਿਆ ਗਿਆ ਸੀ।
#WATCH | Rajya Sabha Chairman Jagdeep Dhankhar announces the suspension of AAP MP Sanjay Singh
— ANI (@ANI) August 11, 2023
He says, "...I find it expedient to refer the matter to the Committee of Privileges...suspension order dated 24th July 2023 may continue beyond the current session till the Council has… pic.twitter.com/WoOCPiaZYa
ਰਾਘਵ ਖਿਲਾਫ ਮਤਾ ਪੇਸ਼ ਕੀਤਾ ਜਾ ਰਿਹਾ ਹੈ। ਰਾਘਵ ਚੱਢਾ ਦੇ ਚਾਲ-ਚਲਣ ਨੂੰ ਬੇਹੱਦ ਨਿੰਦਣਯੋਗ ਦੱਸਿਆ ਹੈ। ਰਾਜ ਸਭਾ ਵਿੱਚ ਬੀਜੇਪੀ ਸਾਂਸਦ ਪਿਊਸ਼ ਗੋਇਲ ਨੇ ਰਾਘਵ ਚੱਢਾ ਦੇ ਮਾਮਲੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ਇਹ ਬਹੁਤ ਗੰਭੀਰ ਮਾਮਲਾ ਹੈ, ਜਿਸ ਤਰ੍ਹਾਂ ਉਨ੍ਹਾਂ ਦਾ ਨਾਂ ਮੈਂਬਰ ਦੀ ਜਾਣਕਾਰੀ ਤੋਂ ਬਿਨਾਂ ਸੂਚੀ ਵਿੱਚ ਪਾਇਆ ਗਿਆ ਹੈ, ਉਹ ਬਹੁਤ ਗਲਤ ਹੈ।
ਪੀਯੂਸ਼ ਗੋਇਲ ਨੇ ਅੱਗੇ ਕਿਹਾ ਕਿ ਬਾਅਦ 'ਚ ਰਾਘਵ ਚੱਢਾ ਨੇ ਬਾਹਰ ਜਾ ਕੇ ਕਿਹਾ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ ਅਤੇ ਉਹ ਇਸ ਮਾਮਲੇ 'ਤੇ ਟਵੀਟ ਵੀ ਕਰਦੇ ਰਹੇ। ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੀ ਰਿਪੋਰਟ ਆਉਣ ਤੱਕ ਰਾਘਵ ਚੱਢਾ ਦੀ ਮੁਅੱਤਲੀ ਜਾਰੀ ਰਹੇਗੀ। ਸੰਜੇ ਸਿੰਘ ਨੇ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਉਹ ਵੀ ਅਤਿ ਨਿੰਦਣਯੋਗ ਹੈ। ਮੁਅੱਤਲੀ ਤੋਂ ਬਾਅਦ ਵੀ ਉਹ ਸਦਨ ਵਿੱਚ ਬੈਠੇ ਰਹੇ। ਇਸ ਕਾਰਨ ਸਦਨ ਦੀ ਕਾਰਵਾਈ ਵੀ ਮੁਲਤਵੀ ਕਰਨੀ ਪਈ। ਇਹ ਕੁਰਸੀ ਦਾ ਅਪਮਾਨ ਹੈ। ਸੰਜੇ ਸਿੰਘ ਹੁਣ ਤੱਕ 56 ਵਾਰ ਵੈੱਲ 'ਤੇ ਆ ਚੁੱਕੇ ਹਨ, ਜਿਸ ਤੋਂ ਲੱਗਦਾ ਹੈ ਕਿ ਉਹ ਸਦਨ ਦੀ ਕਾਰਵਾਈ 'ਚ ਵਿਘਨ ਪਾਉਣਾ ਚਾਹੁੰਦੇ ਹਨ। ਰਾਜ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਸੰਜੇ ਸਿੰਘ ਮੁਅੱਤਲ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।