Arvind Kejriwal: ਆਮ ਆਦਮੀ ਪਾਰਟੀ (AAP) ਦੇ ਨੇਤਾਵਾਂ ਨੇ ਸ਼ਨੀਵਾਰ ਨੂੰ ਆਬਕਾਰੀ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਈਡੀ ਵੱਲੋਂ ਮੁਕੱਦਮਾ ਚਲਾਉਣ ਦੀਆਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ।  'ਆਪ' ਸੰਸਦ ਸੰਜੇ ਸਿੰਘ (Sanjay Singh) ਨੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ (LG) ਵੀਕੇ ਸਕਸੈਨਾ ਨੂੰ ਪੱਤਰ ਜਨਤਕ ਕਰਨਾ ਚਾਹੀਦਾ ਹੈ।


ਇਸੇ ਦੌਰਾਨ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਖ਼ਬਰ ’ਤੇ ਹੈਰਾਨੀ ਪ੍ਰਗਟ ਕਰਦਿਆਂ ਦਾਅਵਾ ਕੀਤਾ ਕਿ ਇਸ ਸਬੰਧ ਵਿੱਚ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ।



ਸੰਜੇ ਸਿੰਘ ਨੇ ਕਿਹਾ- ਜੇ ਕੇਜਰੀਵਾਲ 'ਤੇ ਮੁਕੱਦਮਾ ਚਲਾਉਣ ਲਈ ਈਡੀ ਨੂੰ ਕੋਈ ਮਨਜ਼ੂਰੀ ਦਿੱਤੀ ਗਈ ਹੈ, ਤਾਂ LG ਨੂੰ ਪੱਤਰ ਦਿਖਾਉਣਾ ਚਾਹੀਦਾ ਹੈ। ਇਹ ਫਰਜ਼ੀ ਖ਼ਬਰ ਸਵੇਰ ਤੋਂ ਹੀ ਚੱਲ ਰਹੀ ਹੈ। ਮੈਨੂੰ ਨਹੀਂ ਪਤਾ ਕਿ ਇਸ ਖ਼ਬਰ ਦੀ ਜਾਣਕਾਰੀ ਦਾ ਸਰੋਤ ਕੀ ਹੈ। ਜੇ ਦਿੱਲੀ ਦੇ LG ਨੇ ਕੋਈ ਮਨਜ਼ੂਰੀ ਦਿੱਤੀ ਹੈ ਤਾਂ ਉਸ ਨੂੰ ਜਨਤਕ ਕਰਨਾ ਚਾਹੀਦਾ ਹੈ। ਉਹ ਪ੍ਰਵਾਨਗੀ ਪੱਤਰ ਕਿੱਥੇ ਹੈ ? ਅਜਿਹੀਆਂ ਬੇਬੁਨਿਆਦ ਖ਼ਬਰਾਂ ਚਲਾਉਣ ਤੋਂ ਪਹਿਲਾਂ ਸਬੂਤ ਹੋਣਾ ਜ਼ਰੂਰੀ ਹੈ। ਦਿੱਲੀ ਦੇ LG ਨੇ ਅਜਿਹਾ ਕੋਈ ਪੱਤਰ ਨਹੀਂ ਦਿੱਤਾ ਹੈ।


ਇਸੇ ਦੌਰਾਨ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਖ਼ਬਰ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਬੰਧ ਵਿੱਚ ਕੇਸ ਚਲਾਉਣ ਦੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਮੰਤਰੀ ਵਿਰੁੱਧ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੀ ਲੋੜ ਹੁੰਦੀ ਹੈ। ਮੈਂ ਹੈਰਾਨ ਹਾਂ... ਕੀ ਉਨ੍ਹਾਂ ਨੂੰ ਇਹ ਮੁੱਢਲੀ ਜਾਣਕਾਰੀ ਨਹੀਂ ਹੈ ਕਿ ਮੁੱਖ ਮੰਤਰੀ ਜਾਂ ਮੰਤਰੀ ਵਿਰੁੱਧ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੀ ਲੋੜ ਹੁੰਦੀ ਹੈ?



ਸੌਰਭ ਭਾਰਦਵਾਜ ਨੇ ਕਿਹਾ- ਉਹ ਕਹਿ ਰਹੇ ਹਨ ਕਿ ਅੱਜ ਅਰਵਿੰਦ ਕੇਜਰੀਵਾਲ 'ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ। ਜੇ ਉਨ੍ਹਾਂ ਨੂੰ ਕੇਜਰੀਵਾਲ 'ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਨਹੀਂ ਸੀ ਤਾਂ ਉਹ ਪਿਛਲੇ 2 ਸਾਲਾਂ ਤੋਂ ਕੀ ਕਰ ਰਹੇ ਸਨ। ਸਾਨੂੰ ਜਾਣਕਾਰੀ ਹੈ ਕਿ ਅੱਜ ਵੀ ਕੇਸ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਦਰਅਸਲ, ਦਿੱਲੀ ਬੀਜੇਪੀ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਹੁਣ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਕਥਿਤ ਸ਼ਮੂਲੀਅਤ ਲਈ ਸਜ਼ਾ ਮਿਲੇਗੀ।