AAP Protest: ਦਿੱਲੀ ਪੁਲਿਸ ਨੇ ਲੱਤਾਂ-ਬਾਹਾਂ ਤੋਂ ਫੜ੍ਹ ਕੇ ਸੜਕ 'ਤੇ ਘੜੀਸਿਆ ਪੰਜਾਬ ਦਾ ਸਿੱਖਿਆ ਮੰਤਰੀ, ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੋਧ
ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ 'ਚ ਵੀ ਗੁੱਸਾ ਹੈ। ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਵੀ ਗਰਮ ਹੋ ਗਈ ਹੈ।
AAP Protest: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਲੀਡਰਾਂ ਵੱਲੋਂ ਦਿੱਲੀ ਵਿੱਚ ਜਾ ਕੇ ਇਸ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ। ਇਸ ਦੌਰਾਨ ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਮੌਕੇ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਹਰਜੋਤ ਸਿੰਘ ਬੈਂਸ ਸੜਕ ਉੱਤੇ ਬੈਠ ਕੇ ਪ੍ਰਦਰਸ਼ਨ ਕਰਨ ਲੱਗਦੇ ਹਨ ਤਾਂ ਇਸ ਦੌਰਾਨ ਦਿੱਲੀ ਪੁਲਿਸ ਉਨ੍ਹਾਂ ਨੂੰ ਲੱਤਾਂ ਤੇ ਬਾਹਾਂ ਤੋਂ ਘੜੀਸ ਕੇ ਲੈ ਜਾਂਦੇ ਹਨ। ਇਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਂਦਾ ਹੈ।
🆘Undeclared Emergency 🆘
— Siddharth (@SidKeVichaar) March 22, 2024
▪️Nobody is allowed to protest
▪️Nobody is allowed to meet Arvind Kejriwal’s Family?
Punjab Education Minister @harjotbains is detained by the Delhi Police. .
He was on his way to meet #ArvindKejriwal’s family, but when he was stopped by the Delhi… pic.twitter.com/bmuKzDfy6A
ਜ਼ਿਕਰ ਕਰ ਦਈਏ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
ਮੋਦੀ ਤੇਰੀ ਤਾਨਾਸ਼ਾਹੀ ਨਹੀਂ ਚੱਲੇਗੀ
— AAP Punjab (@AAPPunjab) March 22, 2024
ਪੰਜਾਬ ਦੇ ਸਿੱਖਿਆ ਮੰਤਰੀ @harjotbains ਵੀ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ#IndiaWithKejriwal pic.twitter.com/aFs4hFKWdp
ਪੰਜਾਬ ਭਰ ਵਿੱਚ ਕੀਤਾ ਜਾ ਰਿਹਾ ਪ੍ਰਦਰਸ਼ਨ
ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ 'ਚ ਵੀ ਗੁੱਸਾ ਹੈ। ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਵੀ ਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦੇਣਗੇ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ।