AAP Protest: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਲੀਡਰਾਂ ਵੱਲੋਂ ਦਿੱਲੀ ਵਿੱਚ ਜਾ ਕੇ ਇਸ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ। 


ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ। ਇਸ ਦੌਰਾਨ ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। 


ਇਸ ਮੌਕੇ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਹਰਜੋਤ ਸਿੰਘ ਬੈਂਸ ਸੜਕ ਉੱਤੇ ਬੈਠ ਕੇ ਪ੍ਰਦਰਸ਼ਨ ਕਰਨ ਲੱਗਦੇ ਹਨ ਤਾਂ ਇਸ ਦੌਰਾਨ ਦਿੱਲੀ ਪੁਲਿਸ ਉਨ੍ਹਾਂ ਨੂੰ ਲੱਤਾਂ ਤੇ ਬਾਹਾਂ ਤੋਂ ਘੜੀਸ ਕੇ ਲੈ ਜਾਂਦੇ ਹਨ। ਇਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਂਦਾ ਹੈ।






ਜ਼ਿਕਰ ਕਰ ਦਈਏ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।






ਪੰਜਾਬ ਭਰ ਵਿੱਚ ਕੀਤਾ ਜਾ ਰਿਹਾ ਪ੍ਰਦਰਸ਼ਨ


ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ 'ਚ ਵੀ ਗੁੱਸਾ ਹੈ। ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਵੀ ਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦੇਣਗੇ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ।


ਇਹ ਵੀ ਪੜ੍ਹੋ-Arvind Kejriwal Arrest: ਗੋਆ ਦੇ AAP ਵਿਧਾਇਕ ਬਣੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਅਸਲ ਕਾਰਨ ! ED ਦੀ ਸ਼ੁਰੂਆਤੀ ਰਿਪੋਰਟ 'ਚ ਵੱਡੇ ਖੁਲਾਸੇ