ਪੜਚੋਲ ਕਰੋ

ਭਗਵੰਤ ਮਾਨ ਤੇ ਖਹਿਰਾ ਨੇ ਦਿੱਲੀ ਜਾ ਕੇ ਖੋਲ੍ਹੇ ਗੁੱਝੇ ਭੇਤ

ਚੰਡੀਗੜ੍ਹ: ਦਿੱਲੀ ਸਰਕਾਰ ਦੇ ਵਿਧਾਇਕਾਂ ਨੂੰ ਮੁੱਖ ਸਕੱਤਰ ਨਾਲ ਕੁੱਟਮਾਰ ਦੇ ਇਲਜ਼ਾਮ ਵਿੱਚ ਦੋ 'ਆਪ' ਵਿਧਾਇਕਾਂ ਨੂੰ ਫਸਾਉਣ ਪਿੱਛੇ ਭਾਜਪਾ ਨੂੰ ਦੋਸ਼ੀ ਮੰਨਦਿਆਂ ਆਮ ਆਦਮੀ ਪਾਰਟੀ ਨੇ ਇਸ ਮਾਮਲੇ ਨੂੰ ਘਿਨਾਉਣੀ ਸਾਜਿਸ਼ ਕਰਾਰ ਦਿੱਤਾ। ਖਹਿਰਾ ਨੇ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਸਕੱਤਰ ਦੀ ਸ਼ਿਕਾਇਤ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਦਿੱਲੀ ਵਿੱਚ 'ਆਪ' ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਵਿਧਾਨ ਸਭਾ ਵਿੱਚ ਉਪ ਨੇਤਾ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਪੰਜਾਬ ਸਹਿ-ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ ਘਿਨੌਣੀ ਸਾਜ਼ਿਸ਼ ਕਰ ਰਹੀ ਹੈ। 'ਆਪ' ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਕੇਜਰੀਵਾਲ ਸਰਕਾਰ ਨੂੰ ਜਨਹਿਤ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ ਤੇ ਕੇਜਰੀਵਾਲ ਸਰਕਾਰ ਨੂੰ ਗਿਰਾਉਣ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਸਕੱਤਰ ਦਾ ਤਾਜ਼ਾ ਮਾਮਲਾ ਉਸੇ ਸਾਜ਼ਿਸ਼ ਦਾ ਹੀ ਇੱਕ ਹਿੱਸਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਰਾਜਨੀਤਕ ਬਦਲਾਖੋਰੀ ਨੂੰ ਪੂਰਾ ਦੇਸ਼ ਵੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਦੀ ਸਾਹਮਣੇ ਆਈ ਫੁਟੇਜ ਤੋਂ ਸਾਫ਼ ਪਤਾ ਚੱਲਦਾ ਹੈ ਕਿ ਮੁੱਖ ਸਕੱਤਰ ਵੱਲੋਂ ਮਾਰ ਕੁੱਟ ਦਾ ਦੋਸ਼ ਗ਼ਲਤ ਹੈ। ਉਨ੍ਹਾਂ ਦੇ ਕਹਿਣੇ ਅਨੁਸਾਰ ਜੇਕਰ ਮੰਨ ਲਿਆ ਜਾਵੇ ਕਿ ਅਜਿਹਾ ਹੋਇਆ ਹੈ ਤਾਂ ਮੁੱਖ ਸਕੱਤਰ ਰਾਤ ਨੂੰ ਹੀ ਪੁਲਿਸ ਦੇ ਕੋਲ ਕਿਉਂ ਨਹੀਂ ਗਏ। ਖਹਿਰਾ ਨੇ ਕਿਹਾ, "ਅਗਲੇ ਦਿਨ ਦੀ ਸਵੇਰੇ ਤੱਕ ਸਾਜ਼ਿਸ਼ ਦੇ ਤਹਿਤ ਸਕੱਤਰੇਤ ਵਿੱਚ ਭੀੜ ਇਕੱਠਾ ਕੀਤੀ ਗਈ ਅਤੇ ਮੀਡੀਆ ਵਿੱਚ ਆ ਕੇ ਇਸ ਮਾਮਲੇ ਨੂੰ ਫੈਲਾ ਦਿੱਤਾ ਗਿਆ ਤੇ ਫਿਰ ਡੀ.ਡੀ.ਸੀ. ਦੇ ਚੇਅਰਮੈਨ ਤੇ 'ਆਪ' ਨੇਤਾ ਆਸ਼ੀਸ਼ ਖੇਤਾਨ ਉੱਤੇ ਸਕੱਤਰੇਤ ਵਿੱਚ ਹਮਲਾ ਕਰਵਾਇਆ ਜਾਂਦਾ ਹੈ, ਮੰਤਰੀ ਇਮਰਾਨ ਹੁਸੈਨ ਉੱਤੇ ਹਮਲਾ ਕਰਕੇ ਉਨ੍ਹਾਂ ਦੇ ਸਾਥੀ ਨੂੰ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਜਾਂਦੀ ਹੈ। ਪਰ ਸੀ.ਸੀ.ਟੀ.ਵੀ. ਵਿੱਚ ਰਿਕਾਰਡ ਹੋਏ ਇਸ ਦੋਸ਼ ਦੇ ਬਦਲੇ ਕਿਸੇ ਵੀ ਅਪਰਾਧੀ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਤੋਂ ਪਤਾ ਚੱਲਦਾ ਹੈ ਕਿ ਆਮ ਆਦਮੀ ਪਾਰਟੀ ਦਾ ਅੰਤ ਤੇ ਕੇਜਰੀਵਾਲ ਸਰਕਾਰ ਨੂੰ ਖ਼ਤਮ ਕਰਨਾ ਹੀ ਭਾਜਪਾ ਦਾ ਮਕਸਦ ਹੈ। 'ਆਪ' ਦੇ 20 ਵਿਧਾਇਕਾਂ ਦੀ ਮੈਂਬਰੀ ਵੀ ਇਸ ਲਈ ਖ਼ਤਮ ਕੀਤੀ ਗਈ ਸੀ।" ਅਮਨ ਅਰੋੜਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਜਿਸ ਬੈਠਕ ਵਿੱਚ ਮੁੱਖ ਸਕੱਤਰ ਪੁੱਜੇ ਸਨ ਉਸ ਬੈਠਕ ਵਿਚ ਦਿੱਲੀ ਦੇ 2.50 ਲੱਖ ਤੋਂ ਜ਼ਿਆਦਾ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਨਾ ਮਿਲਣ ਦਾ ਮੁੱਦਾ ਸੀ। ਪਿਛਲੇ ਸਾਲ 6 ਦਸੰਬਰ ਨੂੰ ਹੀ ਖਾਦ ਮੰਤਰੀ ਨੇ ਲਿਖਤੀ ਵਿੱਚ ਆਦੇਸ਼ ਦਿੱਤਾ ਸੀ ਕਿ ਆਧਾਰ ਲਿੰਕ ਹੋਈ ਮਸ਼ੀਨ ਵਿੱਚ ਕੁੱਝ ਤਕਨੀਕੀ ਮੁਸ਼ਕਲਾਂ ਆ ਰਹੀ ਹੈ। ਲਿਹਾਜ਼ਾ ਮਸ਼ੀਨ ਨਾਲ ਰਾਸ਼ਨ ਦੇਣਾ ਬੰਦ ਕਰ ਕੇ ਉਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਪਹਿਲਾਂ ਵਾਂਗ ਰਾਸ਼ਨ ਦੇਣਾ ਸ਼ੁਰੂ ਕੀਤਾ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget