ED Raid on Sanjay Singh: 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੇ ਘਰ 'ਤੇ ED ਦਾ ਛਾਪਾ, ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਕੀਤੀ ਜਾ ਰਹੀ ਕਾਰਵਾਈ
ED Raid: ED ਦੀ ਟੀਮ 'ਆਪ' ਸੰਸਦ ਸੰਜੇ ਸਿੰਘ ਦੇ ਘਰ ਪਹੁੰਚੀ ਹੈ। ED ਦੀ ਟੀਮ ਦੂਜੀ ਵਾਰ ਸੰਜੇ ਸਿੰਘ ਦੇ ਘਰ ਪਹੁੰਚੀ ਹੈ। ਇਹ ਜਾਣਕਾਰੀ ਖੁਦ ਸੰਜੇ ਸਿੰਘ ਨੇ ਦਿੱਤੀ ਹੈ।
ED Raid on Sanjay Singh News: ਦਿੱਲੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਬੁੱਧਵਾਰ ਯਾਨੀਕਿ ਅੱਜ ਸਵੇਰੇ ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਪਹੁੰਚੀ। ਈਡੀ ਦੀ ਟੀਮ ਸਵੇਰੇ ਸੱਤ ਵਜੇ ਉਨ੍ਹਾਂ ਦੇ ਘਰ ਪਹੁੰਚੀ, ਜਿੱਥੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਛਾਪੇਮਾਰੀ ਚੱਲ ਰਹੀ ਸੀ। ਇਸ ਬਾਰੇ 'ਆਪ' ਸੰਸਦ ਮੈਂਬਰ ਨੇ ਖੁਦ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਸਾਲ ਮਈ ਮਹੀਨੇ ਵਿੱਚ ਵੀ ਈਡੀ ਨੇ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ ਸੀ। ਉਸ ਸਮੇਂ ਉਸ ਦੇ ਸਾਥੀਆਂ ਦੇ ਘਰਾਂ ਅਤੇ ਦਫਤਰਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
#UPDATE | ED raids underway at the residence of AAP Rajya Sabha MP Sanjay Singh, in connection with excise policy case: Sources https://t.co/MgIBcKQC05
— ANI (@ANI) October 4, 2023
ਸੰਜੇ ਸਿੰਘ ਈਡੀ ਦੇ ਰਡਾਰ 'ਤੇ
ਸੰਜੇ ਸਿੰਘ ਲਗਾਤਾਰ ਈਡੀ ਅਤੇ ਸੀਬੀਆਈ ਨੂੰ ਘੇਰ ਰਹੇ ਹਨ। ਉਹ ਕਹਿੰਦੇ ਰਹੇ ਹਨ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਦੇ ਜ਼ਰੀਏ ਵਿਰੋਧੀ ਨੇਤਾਵਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ 'ਚ 'ਆਪ' ਸੰਸਦ ਮੈਂਬਰ ਦੀ ਰਿਹਾਇਸ਼ 'ਤੇ ਚੱਲ ਰਹੀ ਛਾਪੇਮਾਰੀ ਦਿੱਲੀ ਸ਼ਰਾਬ ਨੀਤੀ ਦੇ ਮੁੱਦੇ ਨੂੰ ਲੈ ਕੇ ਕੀਤੀ ਜਾ ਰਹੀ ਹੈ। ਸ਼ਰਾਬ ਘੁਟਾਲੇ ਵਿੱਚ ਈਡੀ ਰਾਹੀਂ ਦਾਖ਼ਲ ਚਾਰਜਸ਼ੀਟ ਵਿੱਚ ਸੰਜੇ ਸਿੰਘ ਦਾ ਨਾਂ ਤਿੰਨ ਥਾਵਾਂ ’ਤੇ ਆਉਂਦਾ ਹੈ। ਈਡੀ ਇਸ ਮਾਮਲੇ ਨੂੰ ਪਹਿਲਾਂ ਹੀ ਕਲੀਅਰ ਕਰ ਚੁੱਕੀ ਹੈ। ਦਿੱਲੀ ਸ਼ਰਾਬ ਘੁਟਾਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹਿਲਾਂ ਹੀ ਜੇਲ੍ਹ ਵਿੱਚ ਹਨ। ਅਜਿਹੇ 'ਚ ਹੁਣ ਸੰਜੇ ਸਿੰਘ ਈਡੀ ਦੇ ਰਡਾਰ 'ਤੇ ਹਨ।
ਸਰਕਾਰੀ ਗਵਾਹਾਂ ਦੇ ਆਧਾਰ 'ਤੇ ਛਾਪੇਮਾਰੀ
ਈਡੀ ਦੇ ਸੂਤਰਾਂ ਮੁਤਾਬਕ ਦਿੱਲੀ ਸ਼ਰਾਬ ਘੁਟਾਲੇ ਵਿੱਚ ਦੋ ਮੁਲਜ਼ਮਾਂ ਨੂੰ ਗਵਾਹ ਬਣਾਇਆ ਗਿਆ ਹੈ। ਇਸ ਤੋਂ ਬਾਅਦ ਹੀ ਜਾਂਚ ਏਜੰਸੀ ਨੇ 'ਆਪ' ਸੰਸਦ ਮੈਂਬਰ ਦੇ ਦਿੱਲੀ ਸਥਿਤ ਘਰ 'ਤੇ ਛਾਪਾ ਮਾਰਿਆ। ਮੁਲਜ਼ਮ ਰਾਘਵ ਮਗੁੰਟਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਸਰਕਾਰੀ ਗਵਾਹ ਬਣਾਇਆ ਗਿਆ ਹੈ। ਰਾਘਵ ਮਗੁੰਟਾ ਵਾਈਐੱਸਆਰ ਕਾਂਗਰਸ ਦੇ ਸੰਸਦ ਮੈਂਬਰ ਮਗੁੰਟਾ ਸ਼੍ਰੀਨਿਵਾਸਲੁ ਰੈਡੀ ਦਾ ਪੁੱਤਰ ਹੈ। ਅਦਾਲਤ ਨੇ ਦਿਨੇਸ਼ ਅਰੋੜਾ ਨੂੰ ਵੀ ਸਰਕਾਰੀ ਗਵਾਹ ਬਣਨ ਦੀ ਇਜਾਜ਼ਤ ਦਿੱਤੀ ਸੀ।
ਰਾਘਵ ਮਗੁੰਟਾ ਅਤੇ ਦਿਨੇਸ਼ ਅਰੋੜਾ ਫਿਲਹਾਲ ਦਿੱਲੀ ਸ਼ਰਾਬ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ 'ਤੇ ਹਨ। ਇਸ ਤੋਂ ਪਹਿਲਾਂ ਅਰਬਿੰਦੋ ਫਾਰਮਾ ਦੇ ਡਾਇਰੈਕਟਰ ਸ਼ਰਦ ਰੈੱਡੀ ਦਿੱਲੀ ਇਸ ਮਾਮਲੇ ਵਿੱਚ ਸਰਕਾਰੀ ਗਵਾਹ ਰਹਿ ਚੁੱਕੇ ਹਨ। ਦਿੱਲੀ ਸ਼ਰਾਬ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਹੁਣ ਤੱਕ ਤਿੰਨ ਲੋਕ ਸਰਕਾਰੀ ਗਵਾਹ ਬਣ ਚੁੱਕੇ ਹਨ।