MP Sanjay Singh Suspended : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਰਾਜ ਸਭਾ ਤੋਂ ਮੁਅੱਤਲ
'ਆਪ' ਸੰਸਦ ਮੈਂਬਰ ਸੰਜੇ ਸਿੰਘ ਇਕ ਹਫ਼ਤੇ ਲਈ ਰਾਜ ਸਭਾ ਤੋਂ ਮੁਅੱਤਲ, ਕੁਰਸੀ 'ਤੇ ਕਾਗਜ਼ ਸੁੱਟਣ ਦੇ ਦੋਸ਼
ਨਵੀਂ ਦਿੱਲੀ: ਆਮ ਆਦਮੀ ਪਾਰਟੀ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇੱਕ ਹਫ਼ਤੇ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਖਿਲਾਫ ਇਹ ਕਾਰਵਾਈ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟਣ ਦੇ ਦੋਸ਼ ਤਹਿਤ ਕੀਤੀ ਗਈ ਹੈ।ਉਹ 24ਵੇਂ ਅਜਿਹੇ ਸੰਸਦ ਮੈਂਬਰ ਹਨ, ਜਿਨ੍ਹਾਂ ਨੂੰ ਇਸ ਵਾਰ ਮਾਨਸੂਨ ਸੈਸ਼ਨ ਦੌਰਾਨ ਮੁਅੱਤਲ ਕੀਤਾ ਗਿਆ ਹੈ।
AAP MP Sanjay Singh suspended from Rajya Sabha for the remaining part of the current week for shouting slogans, tearing papers and throwing them toward the Chair yesterday: Deputy Chairman Rajya Sabha
— ANI (@ANI) July 27, 2022
House adjourned till 12.18pm pic.twitter.com/C5gf1EOv8B
ਇਸ ਤੋਂ ਇਲਾਵਾ ਰਾਜ ਸਭਾ ਦੇ 19 ਮੈਂਬਰਾਂ ਨੂੰ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਮੌਸਮ ਨੂਰ, ਐੱਲ. ਯਾਦਵ, ਵੀ. ਸਿਵਦਾਸਨ, ਅਬੀਰ ਰੰਜਨ ਬਿਸਵਾਸ, ਸੁਸ਼ਮਿਤਾ ਦੇਵ, ਸ਼ਾਂਤਾ ਛੇਤਰੀ, ਮੁਹੰਮਦ ਅਬਦੁੱਲਾ, ਏ.ਏ. ਰਹੀਮ, ਕਨੀਮੋਝੀ, ਡਾ: ਸ਼ਾਂਤਨੂ ਸੇਨ, ਨਦੀਮ-ਉਲ-ਹੱਕ ਅਤੇ ਡੋਲਾ ਸੇਨ ਸ਼ਾਮਲ ਹਨ। ਇਨ੍ਹਾਂ ਸੰਸਦ ਮੈਂਬਰਾਂ ਨੂੰ ਵੈਲ 'ਚ ਵੜ ਕੇ ਨਾਅਰੇਬਾਜ਼ੀ ਕਰਨ 'ਤੇ ਮੁਅੱਤਲ ਕੀਤਾ ਗਿਆ ਸੀ।
ਇਨ੍ਹਾਂ ਕਾਂਗਰਸੀ ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਰਾਜ ਸਭਾ 'ਚ ਇਨ੍ਹਾਂ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਡਿਪਟੀ ਚੇਅਰਮੈਨ ਭੁਵਨੇਸ਼ਵਰ ਕਲੀਤਾ 'ਤੇ ਕਾਗਜ਼ ਵੀ ਸੁੱਟ ਦਿੱਤਾ।
ਇਸ ਤੋਂ ਪਹਿਲਾਂ ਲੋਕ ਸਭਾ ਵਿੱਚ ਵੀ ਹੰਗਾਮਾ ਹੋਇਆ ਸੀ। ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਮਹਿੰਗਾਈ, ਬੇਰੁਜ਼ਗਾਰੀ, ਜੀਐਸਟੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਮਗਰੋਂ ਲੋਕ ਸਭਾ ਦੇ ਬਾਕੀ ਸੈਸ਼ਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਇਨ੍ਹਾਂ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸਦਨ ਦੇ ਅੰਦਰ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਚਿਤਾਵਨੀ ਦਿੱਤੀ ਸੀ ਕਿ ਕਿਸੇ ਵੀ ਸੰਸਦ ਮੈਂਬਰ ਨੂੰ ਤਖ਼ਤੀਆਂ ਲੈ ਕੇ ਸਦਨ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈਣ ਦਿੱਤਾ ਜਾਵੇਗਾ।