AAP Star Campaigners: 'ਆਪ' ਨੇ ਦਿੱਲੀ-ਹਰਿਆਣਾ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, CM ਕੇਜਰੀਵਾਲ, ਸੰਜੇ ਸਿੰਘ ਤੇ ਰਾਘਵ ਚੱਢਾ ਸਮੇਤ ਕਈ ਦਿੱਗਜਾਂ ਦੇ ਨਾਂ
Lokshabha Elections 2024: ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਹਰਿਆਣਾ ਲੋਕ ਸਭਾ ਚੋਣਾਂ ਲਈ ਆਪਣੇ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਦੇ ਵਿੱਚ ਕਈ ਦਿੱਗਜ ਨਾਂਅ ਸ਼ਾਮਿਲ
AAP Star Campaigners List: ਲੋਕ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਦਾ ਪ੍ਰਚਾਰ ਦੇਸ਼ ਭਰ 'ਚ ਤੇਜ਼ੀ ਨਾਲ ਜਾਰੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਹਰਿਆਣਾ ਲੋਕ ਸਭਾ ਚੋਣਾਂ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ (40 star campaigners list) ਜਾਰੀ ਕਰ ਦਿੱਤੀ ਹੈ। 'ਆਪ' ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਆਬਕਾਰੀ ਨੀਤੀ ਦੇ ਮਾਮਲੇ 'ਚ ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਪਹਿਲੇ ਨੰਬਰ 'ਤੇ ਹੈ।
ਦਿੱਲੀ ਅਤੇ ਹਰਿਆਣਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਜਾਰੀ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਸ਼ਾਮਲ ਹੈ।
ਦਿੱਲੀ-ਹਰਿਆਣਾ ਲਈ 'ਆਪ' ਦੇ 40 ਸਟਾਰ ਪ੍ਰਚਾਰਕ
ਦਿੱਲੀ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਇਕੱਠੇ ਹੋਣਗੇ। ਪਾਰਟੀ ਵੱਲੋਂ ਜਾਰੀ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸਤੇਂਦਰ ਜੈਨ, ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਨਾਂ ਵੀ ਸ਼ਾਮਲ ਹਨ।
ਗੋਪਾਲ ਰਾਏ, ਆਤਿਸ਼ੀ ਸਮੇਤ ਕਈ ਨਾਂ ਸ਼ਾਮਲ ਹਨ
ਇਸ ਦੇ ਨਾਲ ਹੀ ਰਾਘਵ ਚੱਢਾ, ਦਿੱਲੀ ਦੇ ਮੰਤਰੀ ਗੋਪਾਲ ਰਾਏ, ਮੰਤਰੀ ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ ਵੀ ਹਰਿਆਣਾ ਜਾ ਕੇ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਸੰਦੀਪ ਪਾਠਕ, ਪੰਕਜ ਕੁਮਾਰ ਗੁਪਤਾ, ਇਮਰਾਨ ਹੁਸੈਨ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਮਹਿੰਦਰ ਗੋਇਲ, ਅਨੁਰਾਗ ਢਾਂਡਾ ਦੇ ਨਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਦਿੱਲੀ ਲੋਕ ਸਭਾ ਲਈ ਸਟਾਰ ਪ੍ਰਚਾਰਕ ਸਵਾਤੀ ਮਾਲੀਵਾਲ ਅਤੇ ਰਾਖੀ ਬਿਰਲਨ ਆਪਣੀ ਪਾਰਟੀ ਦੇ ਉਮੀਦਵਾਰ ਦੇ ਪ੍ਰਚਾਰ ਵਿੱਚ ਸ਼ਾਮਲ ਹੋਣਗੇ।
ਅਨਮੋਲ ਗਗਨ ਮਾਨ, ਦਲੀਪ ਪਾਂਡੇ, ਦੁਰਗੇਸ਼ ਪਾਠਕ, ਜਰਨੈਲ ਸਿੰਘ, ਰਿਤੂਰਾਜ ਝਾਅ, ਰਾਜੇਸ਼ ਗੁਪਤਾ, ਗੁਲਾਬ ਸਿੰਘ ਯਾਦਵ, ਸੰਜੀਵ ਝਾਅ, ਮੁਕੇਸ਼ ਅਹਲਾਵਤ, ਸ਼ੈਲੀ ਓਬਰਾਏ, ਅੰਜਲੀ ਰਾਏ, ਅਖਿਲੇਸ਼ ਤ੍ਰਿਪਾਠੀ, ਨਿੰਮੀ ਰਸਤੋਗੀ ਨੇ ਵੀ ਦਿੱਲੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿਚ ਹਿੱਸਾ ਲੈ ਰਹੇ ਹਨ।