ਕੇਜਰੀਵਾਲ ਦੀ ਜਿੱਤ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ, ਜਸ਼ਨ ਦਾ ਮਾਹੌਲ
ਏਬੀਪੀ ਸਾਂਝਾ | 11 Feb 2020 04:11 PM (IST)
ਆਮ ਆਦਮੀ ਪਾਰਟੀ (ਆਪ) ਦਿੱਲੀ ਵਿਧਾਨ ਸਭਾ ਚੋਣਾਂ ਦੇ ਰੁਝਾਨ ਮੁਤਾਬਕ 70 ਵਿੱਚੋਂ 61 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਭਾਜਪਾ 9 ਸੀਟਾਂ' ਤੇ ਅੱਗੇ ਹੈ। ਰੁਝਾਨਾਂ ਤੋਂ ਸਾਫ ਹੈ ਕਿ ਆਮ ਆਦਮੀ ਪਾਰਟੀ ਤੀਜੀ ਵਾਰ ਸਰਕਾਰ ਬਣਾਏਗੀ।
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦਿੱਲੀ ਵਿਧਾਨ ਸਭਾ ਚੋਣਾਂ ਦੇ ਰੁਝਾਨ ਮੁਤਾਬਕ 70 ਵਿੱਚੋਂ 61 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਭਾਜਪਾ 9 ਸੀਟਾਂ' ਤੇ ਅੱਗੇ ਹੈ। ਰੁਝਾਨਾਂ ਤੋਂ ਸਾਫ ਹੈ ਕਿ ਆਮ ਆਦਮੀ ਪਾਰਟੀ ਤੀਜੀ ਵਾਰ ਸਰਕਾਰ ਬਣਾਏਗੀ। ਇਸ ਦੌਰਾਨ ਦਿੱਲੀ ਦੇ ਰੋਜ਼ ਐਵੇਨਿਉ ਵਿੱਚ 'ਆਪ' ਦੇ ਹੈੱਡਕੁਆਰਟਰ ਵਿੱਚ ਜਸ਼ਨ ਸ਼ੁਰੂ ਹੋ ਚੁੱਕੇ ਹਨ। ‘ਆਪ’ ਦੀ ਲਗਾਤਾਰ ਦੂਜੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਤਸਵੀਰ ਵਿੱਚ ਉਹ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗਲੇ ਲਗਾ ਰਹੇ ਹਨ। ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੇ ਜਿੱਤ ਦਰਜ ਕਰ ਲਈ ਹੈ। ਉਹਨਾਂ ਦੇ ਨਾਲ ਹੀ ਪਟਪੜਗੰਜ ਸੀਟ ਤੋਂ ਉਮੀਦਵਾਰ ਮਨੀਸ਼ ਸਿਸੋਦੀਆ ਵੀ ਜਿੱਤ ਚੁੱਕੇ ਹਨ।