ABP C Voter Snap Poll Survey: ਸਾਲ 2022 ਵਿੱਚ ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ 'ਚ ਨਰਿੰਦਰ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਲੋਕਾਂ ਦੇ ਮਨਾਂ 'ਚ ਸਵਾਲ ਹੈ ਕਿ ਕੀ ਇਸ ਫੈਸਲੇ ਦਾ ਆਉਣ ਵਾਲੀਆਂ ਚੋਣਾਂ 'ਤੇ ਕੋਈ ਅਸਰ ਪਵੇਗਾ? ਅਜਿਹੇ ਵਿੱਚ ਏਬੀਪੀ ਨਿਊਜ਼ ਨੇ ਇਸ ਸਵਾਲ ਨੂੰ ਲੈ ਕੇ ਸੀ ਵੋਟਰ ਨਾਲ ਇੱਕ ਸਨੈਪ ਪੋਲ ਕੀਤਾ।
ਕੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਚੋਣਾਂ 'ਤੇ ਅਸਰ ਪਵੇਗਾ? ਇਸ ਸਵਾਲ 'ਤੇ ਸਰਵੇ 'ਚ ਸ਼ਾਮਲ 55 ਫੀਸਦੀ ਲੋਕਾਂ ਨੇ ਕਿਹਾ ਕਿ ਹਾਂ ਕਾਨੂੰਨ ਨੂੰ ਵਾਪਸ ਲੈਣ ਦੇ ਫੈਸਲੇ ਦਾ ਆਉਣ ਵਾਲੀਆਂ ਚੋਣਾਂ 'ਤੇ ਅਸਰ ਪਵੇਗਾ। ਹਾਲਾਂਕਿ 31 ਫੀਸਦੀ ਲੋਕਾਂ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਹੋਵੇਗਾ। 'ਕੁਝ ਨਹੀਂ ਕਿਹਾ ਜਾ ਸਕਦਾ' ਅਜਿਹਾ ਕਹਿਣ ਵਾਲੇ 14 ਫੀਸਦੀ ਲੋਕ ਸੀ।
ਹਾਂ 55%
ਨਹੀਂ 31%
ਕਹਿ ਨਹੀਂ ਸਕਦੇ 14%
ਸਰਵੇਖਣ ਦੇ ਨਤੀਜਿਆਂ ਤੋਂ ਸਾਫ਼ ਹੈ ਕਿ ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਦਾ ਚੋਣਾਂ 'ਤੇ ਅਸਰ ਪਵੇਗਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਸਵੇਰੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਐਲਾਨ ਕੀਤਾ ਸੀ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਜਾਣਗੇ। ਦਰਅਸਲ, ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਪਿਛਲੇ ਇੱਕ ਸਾਲ ਤੋਂ ਵਿਰੋਧ ਕਰ ਰਹੇ ਹਨ।
ਇਸ ਸਰਵੇਖਣ ਵਿੱਚ ਲੋਕਾਂ ਤੋਂ ਇਹ ਵੀ ਪੁੱਛਿਆ ਗਿਆ ਕਿ ਕੀ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਜਾਂ ਕਿਸਾਨ ਪੱਖੀ? ਇਸ 'ਤੇ 59 ਫੀਸਦੀ ਲੋਕਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਪੱਖੀ ਹੈ। ਜਦਕਿ 29 ਫੀਸਦੀ ਲੋਕਾਂ ਨੇ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। 12 ਫੀਸਦੀ ਲੋਕਾਂ ਨੇ ਕਿਹਾ ਕਿ ਉਹ ਕਹਿ ਨਹੀਂ ਸਕਦੇ।
ਕਿਸਾਨ ਸਮਰਥਕ 59%
ਕਿਸਾਨ ਵਿਰੋਧੀ 29%
ਨਹੀਂ ਕਹਿ ਸਕਦੇ 12%
ਨੋਟ: 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਐਕਟ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਕਿਸਾਨ ਪਿਛਲੇ ਕਰੀਬ ਇੱਕ ਸਾਲ ਤੋਂ ਦਿੱਲੀ ਸਰਹੱਦ 'ਤੇ ਧਰਨੇ 'ਤੇ ਬੈਠੇ ਹਨ। ਕਿਸਾਨਾਂ ਦੀ ਹੜਤਾਲ ਅਜੇ ਵੀ ਜਾਰੀ ਹੈ। ਅਜਿਹੇ 'ਚ ਏਬੀਪੀ ਨਿਊਜ਼ ਲਈ ਸੀ ਵੋਟਰ ਨੂੰ ਦੋ ਦਿਨਾਂ 'ਚ ਸਨੈਪ ਪੋਲ ਰਾਹੀਂ ਦੇਸ਼ ਦੇ ਲੋਕਾਂ ਦਾ ਮੂਡ ਜਾਣਨ ਦੀ ਕੋਸ਼ਿਸ਼ ਕੀਤੀ। ਇਸ ਸਨੈਪ ਪੋਲ ਵਿੱਚ 2 ਹਜ਼ਾਰ 596 ਲੋਕਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ: Corona Vaccination: ਟੀਕਾਕਰਨ ਦੀ ਸੁਸਤ ਰਫ਼ਤਾਰ ਨੂੰ ਤੇਜ਼ ਕਰਨ ਲਈ ਹੁਣ ਲੱਕੀ ਡਰਾਅ ਦੀ ਤਿਆਰੀ, ਮਿਲਣਗੇ ਸ਼ਾਨਦਾਰ ਤੋਹਫ਼ੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin