ABP C-Voter All India Survey: 2024 ਦੀਆਂ ਲੋਕ ਸਭਾ ਚੋਣਾਂ ਵਿੱਚ ਲਗਭਗ ਇੱਕ ਸਾਲ ਬਾਕੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਵੀ ਹੋਣ ਵਾਲੀਆਂ ਹਨ। ਭਾਜਪਾ ਅਤੇ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਵੇਲੇ ਆਪਣੀ ਰਣਨੀਤੀ ਬਣਾ ਰਹੀਆਂ ਹਨ।
ਉੱਥੇ ਹੀ ਪੀਐਮ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਭਾਜਪਾ ਵੱਲੋਂ ਪ੍ਰਾਪਤੀਆਂ ਗਿਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਮਹੀਨਾ ਭਰ ਤੋਂ ਲੰਬੀ ਮੁਹਿੰਮ ਚਲਾਈ ਜਾ ਰਹੀ ਹੈ। ਭਾਜਪਾ ਦੀ ਮੁਹਿੰਮ ਦੇ ਹਿੱਸੇ ਵਜੋਂ, ਕਈ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਜਨਤਕ ਮੀਟਿੰਗਾਂ ਅਤੇ ਪ੍ਰੋਗਰਾਮਾਂ ਰਾਹੀਂ ਜਨਤਾ ਨਾਲ ਗੱਲਬਾਤ ਕਰ ਰਹੇ ਹਨ।
ਇਸ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਏਕਤਾ ਲਈ ਯਤਨ ਕੀਤੇ ਜਾ ਰਹੇ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ 23 ਜੂਨ ਨੂੰ ਪਟਨਾ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਸੱਦੀ ਹੈ। ਹਾਲ ਹੀ 'ਚ ਨਿਤੀਸ਼ ਕੁਮਾਰ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਦੇ ਅੰਤ 'ਚ ਲੋਕ ਸਭਾ ਚੋਣਾਂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ: 'PM ਮੋਦੀ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ, ਫਿਰ ਤੋਂ ਬਣਨਗੇ ਪ੍ਰਧਾਨ ਮੰਤਰੀ' ਬ੍ਰਿਟਿਸ਼ ਅਖਬਾਰ ਦ ਇਕਨੋਮੋਸਿਟ ਨੇ ਕਿਉਂ ਕੀਤਾ ਇਹ ਦਾਅਵਾ
ਗਰਮ ਸਿਆਸੀ ਮਾਹੌਲ ਵਿਚਕਾਰ ਹਫ਼ਤਾਵਾਰੀ ਸਰਵੇ
ਗਰਮ ਸਿਆਸੀ ਮਾਹੌਲ ਦਰਮਿਆਨ ਸੀ-ਵੋਟਰ ਨੇ ਏਬੀਪੀ ਨਿਊਜ਼ ਲਈ ਹਫ਼ਤਾਵਾਰੀ ਸਰਵੇਖਣ ਕੀਤਾ ਹੈ। ਕੀ 2024 ਦੀਆਂ ਲੋਕ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ, ਸਰਵੇਖਣ 'ਚ ਲੋਕਾਂ ਤੋਂ ਇਹ ਸਵਾਲ ਪੁੱਛਿਆ ਗਿਆ ਸੀ। ਇਸ 'ਤੇ ਲੋਕਾਂ ਨੇ ਹੈਰਾਨ ਕਰਨ ਵਾਲੀ ਪ੍ਰਤੀਕਿਰਿਆ ਦਿੱਤੀ। ਵੱਡੀ ਗਿਣਤੀ ਵਿੱਚ ਲੋਕਾਂ ਦਾ ਮੰਨਣਾ ਹੈ ਕਿ ਅਗਲੀਆਂ ਲੋਕ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ।
ਆਲ ਇੰਡੀਆ ਸਰਵੇ: ਕੀ ਤੁਹਾਨੂੰ ਵੀ ਲੱਗਦਾ ਹੈ ਕਿ ਲੋਕ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ?
(ਸਰੋਤ- ਸੀ-ਵੋਟਰ)
ਹਾਂ - 33%
ਨਹੀਂ - 55%
ਪਤਾ ਨਹੀਂ - 12%
ਸਰਵੇ 'ਚ 33 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਵੱਧ ਤੋਂ ਵੱਧ 55 ਫੀਸਦੀ ਲੋਕਾਂ ਨੇ 'ਨਾ' ਵਿੱਚ ਜਵਾਬ ਦਿੱਤਾ। ਇਸ ਦੇ ਨਾਲ ਹੀ 12 ਫੀਸਦੀ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ 'ਨਹੀਂ ਪਤਾ' ਹੈ।