ABP C Voter Survey On Uniform Civil Code:  ਦੇਸ਼ 'ਚ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਉਸ ਦਿਨ ਤੋਂ ਬਹਿਸ ਹੋਣੀ ਸ਼ੁਰੂ ਹੋ ਗਈ ਸੀ, ਜਦੋਂ ਤੋਂ 22ਵੇਂ ਕਾਨੂੰਨ ਕਮਿਸ਼ਨ ਨੇ ਇਸ ਮੁੱਦੇ 'ਤੇ ਦੇਸ਼ ਦੇ ਲੋਕਾਂ ਤੋਂ ਸੁਝਾਅ ਮੰਗੇ ਸਨ। ਦਰਅਸਲ, ਵਿਸ਼ਵ ਹਿੰਦੂ ਪ੍ਰੀਸ਼ਦ ਨੇ ਕੇਂਦਰ ਸਰਕਾਰ ਤੋਂ ਜਲਦ ਹੀ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਦੀ ਮੰਗ ਕੀਤੀ ਹੈ। ਇਸ ਬਹਿਸ ਦੇ ਵਿਚਕਾਰ ਹੁਣ ਸੀ-ਵੋਟਰ ਨੇ ਏਬੀਪੀ ਨਿਊਜ਼ ਲਈ ਹਫਤਾਵਾਰੀ ਸਰਵੇਖਣ ਕੀਤਾ ਹੈ। ਇਸ ਸਰਵੇਖਣ ਦੇ ਨਤੀਜੇ ਹੈਰਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ।


ਇਸ ਸਰਵੇਖਣ ਵਿੱਚ ਪੁੱਛਿਆ ਗਿਆ ਸੀ ਕਿ ਕੀ ਕੇਂਦਰ ਸਰਕਾਰ 2024 ਤੋਂ ਪਹਿਲਾਂ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਲਾਗੂ ਕਰੇਗੀ? ਇਸ ਸਵਾਲ ਦੇ ਜਵਾਬ 'ਚ ਸਰਵੇ 'ਚ ਸ਼ਾਮਲ 45 ਫੀਸਦੀ ਲੋਕਾਂ ਨੇ ਹਾਂ 'ਚ ਜਵਾਬ ਦਿੱਤਾ। ਇਸ ਦੇ ਨਾਲ ਹੀ 35 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ 2024 ਤੋਂ ਪਹਿਲਾਂ ਇਸ ਨੂੰ ਲਾਗੂ ਨਹੀਂ ਕਰੇਗੀ ਅਤੇ ਬਾਕੀ 20 ਫੀਸਦੀ ਲੋਕਾਂ ਨੇ ਇਸ ਦਾ ਜਵਾਬ ਨਹੀਂ ਦਿੱਤਾ ਹੈ।


ਇਹ ਵੀ ਪੜ੍ਹੋ: ਪਾਣੀ ਸਮਝ ਕੇ 9 ਸਾਲ ਦੀ ਬੱਚੀ ਨੂੰ ਦਿੱਤਾ ਸਪ੍ਰਿਟ, ਮਾਂ ਨੇ ਲਾਇਆ ਹਸਪਤਾਲ 'ਤੇ ਲਾਪਰਵਾਹੀ ਦਾ ਦੋਸ਼, ਜਾਣੋ ਪੂਰਾ ਮਾਮਲਾ


ਕੀ ਕੇਂਦਰ ਸਰਕਾਰ 2024 ਤੋਂ ਪਹਿਲਾਂ ਲਾਗੂ ਕਰੇਗੀ UCC?


ਹਾਂ- 45%


ਨਹੀਂ - 35% 


ਪਤਾ ਨਹੀਂ - 20%


ਨੋਟ: ਸੀ-ਵੋਟਰ ਨੇ ਇਹ ਸਰਵੇਖਣ abp ਨਿਊਜ਼ ਲਈ ਕੀਤਾ ਹੈ। ਸਰਵੇਖਣ ਦੇ ਨਤੀਜੇ ਪੂਰੀ ਤਰ੍ਹਾਂ ਲੋਕਾਂ ਨਾਲ ਗੱਲਬਾਤ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਰਾਏ 'ਤੇ ਆਧਾਰਿਤ ਹਨ। ਏਬੀਪੀ ਨਿਊਜ਼ ਇਸ ਲਈ ਜ਼ਿੰਮੇਵਾਰ ਨਹੀਂ ਹੈ। ਆਲ ਇੰਡੀਆ ਸਰਵੇ 'ਚ 1 ਹਜ਼ਾਰ 724 ਲੋਕਾਂ ਨਾਲ ਗੱਲ ਕੀਤੀ ਗਈ ਹੈ। ਇਹ ਸਰਵੇਖਣ ਇਸ ਹਫ਼ਤੇ ਕੀਤਾ ਗਿਆ ਹੈ।


ਇਹ ਵੀ ਪੜ੍ਹੋ: ‘ਨੇਤਾ ਜੀ ਜ਼ਿੰਦਾ ਹੁੰਦੇ ਤਾਂ ਭਾਰਤ ਦੀ ਕਦੇ ਵੰਡ ਨਾ ਹੁੰਦੀ’, NSA ਅਜਿਤ ਡੋਵਾਲ ਨੇ ਕਿਹਾ- ਜਿਨਾਹ ਨੇ ਵੀ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।