AC Blast in Pizza Hut: ਏਅਰ ਕੰਡੀਸ਼ਨਰ ਫੱਟਣ ਦਾ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨਾਲ ਲੋਕਾਂ ਵਿਚਾਲੇ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਦਿੱਲੀ ਦੇ ਵਿਅਸਤ ਇਲਾਕੇ ਯਮੁਨਾ ਵਿਹਾਰ ਵਿੱਚ ਸੋਮਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਇੱਕ ਪੀਜ਼ਾ ਰੈਸਟੋਰੈਂਟ ਦੇ ਬਾਹਰ ਲਗਾਇਆ ਗਿਆ ਏਅਰ ਕੰਡੀਸ਼ਨਰ ਕੰਪ੍ਰੈਸਰ ਅਚਾਨਕ ਫਟ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਸ ਪਾਸ ਮੌਜੂਦ ਲੋਕ ਘਬਰਾ ਗਏ ਅਤੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।
ਇਹ ਘਟਨਾ ਪੀਜ਼ਾ ਹੱਟ ਆਊਟਲੈੱਟ ਦੀ ਗਰਾਊਂਡ ਫਲੋਰ 'ਤੇ ਵਾਪਰੀ, ਜਿੱਥੇ ਏਸੀ ਕੰਪ੍ਰੈਸਰ ਵਿੱਚ ਤਕਨੀਕੀ ਖਰਾਬੀ ਕਾਰਨ ਧਮਾਕਾ ਹੋਇਆ। ਧਮਾਕੇ ਕਾਰਨ ਪੰਜ ਲੋਕ ਜ਼ਖਮੀ ਹੋ ਗਏ, ਹਾਲਾਂਕਿ ਰਾਹਤ ਦੀ ਗੱਲ ਇਹ ਸੀ ਕਿ ਕਿਸੇ ਨੂੰ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ। ਸਾਰੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ। ਦਿੱਲੀ ਪੁਲਿਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ।
ਦਿੱਲੀ ਫਾਇਰ ਡਿਪਾਰਟਮੈਂਟ ਨੂੰ ਰਾਤ ਨੂੰ ਇਸ ਹਾਦਸੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਅੱਗ ਲੱਗਣ ਦੀ ਕੋਈ ਸਥਿਤੀ ਨਹੀਂ ਸੀ, ਪਰ ਸਾਵਧਾਨੀ ਵਜੋਂ ਬਚਾਅ ਕਾਰਜ ਚਲਾਇਆ ਗਿਆ। ਫਾਇਰ ਡਿਪਾਰਟਮੈਂਟ ਨੇ ਕੂਲਿੰਗ ਦਾ ਕੰਮ ਪੂਰਾ ਕਰਨ ਤੋਂ ਬਾਅਦ ਜਗ੍ਹਾ ਨੂੰ ਸੁਰੱਖਿਅਤ ਐਲਾਨ ਦਿੱਤਾ।
ਇਸ ਦੇ ਨਾਲ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਸ਼ੱਕ ਹੈ ਕਿ ਕੰਪ੍ਰੈਸਰ ਸ਼ਾਰਟ ਸਰਕਟ ਜਾਂ ਉੱਚ ਦਬਾਅ ਕਾਰਨ ਫਟਿਆ, ਪਰ ਅਸਲ ਕਾਰਨ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਬਿਜਲੀ ਦੇ ਉਪਕਰਨਾਂ ਦੇ ਖਰਾਬ ਹੋਣ ਦੀਆਂ ਘਟਨਾਵਾਂ ਕਈ ਵਾਰ ਵਾਪਰੀਆਂ ਹਨ, ਇਸ ਲਈ ਅਜਿਹੇ ਹਾਦਸੇ ਚਿੰਤਾ ਦਾ ਵਿਸ਼ਾ ਹਨ। ਫਿਲਹਾਲ ਪ੍ਰਸ਼ਾਸਨ ਨੇ ਸੁਰੱਖਿਆ ਜਾਂਚ ਦੇ ਆਦੇਸ਼ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।