(Source: ECI/ABP News/ABP Majha)
Accident At Tikri Border: ਟਿੱਕਰੀ ਬਾਰਡਰ 'ਤੇ ਹਾਦਸੇ ਮਗਰੋਂ ਮੋਦੀ ਸਰਕਾਰ 'ਤੇ ਵਿਰੋਧੀਆਂ ਦੇ ਨਿਸ਼ਾਨੇ, ਪੰਜਾਬ ਦੀਆਂ 5 ਔਰਤਾਂ ਨੂੰ ਟਿੱਪਰ ਨੇ ਕੁਚਲਿਆ
Bahadurgarh Accident: ਹਰਿਆਣਾ ਦੇ ਬਹਾਦਰਗੜ੍ਹ ਵਿੱਚ ਟਿੱਪਰ ਦੀ ਟੱਕਰ ਕਾਰਨ ਤਿੰਨ ਕਿਸਾਨ ਔਰਤਾਂ ਦੀ ਮੌਤ ਮਗਰੋਂ ਮੋਦੀ ਸਰਕਾਰ ਮੁੜ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ।
ਚੰਡੀਗੜ੍ਹ: ਹਰਿਆਣਾ ਦੇ ਬਹਾਦਰਗੜ੍ਹ ਵਿੱਚ ਟਿੱਪਰ ਦੀ ਟੱਕਰ ਕਾਰਨ ਤਿੰਨ ਕਿਸਾਨ ਔਰਤਾਂ ਦੀ ਮੌਤ ਮਗਰੋਂ ਮੋਦੀ ਸਰਕਾਰ ਮੁੜ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਔਰਤਾਂ ਦੀ ਮੌਤ ਉੱਪਰ ਅਫਸੋਸ ਜਾਹਿਰ ਕਰਦਿਆਂ ਕੇਂਦਰ ਸਰਕਾਰ ਨੂੰ ਘੇਰਿਆ ਹੈ।
ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇਹ ਬੇਰਹਿਮੀ ਤੇ ਨਫ਼ਰਤ ਇਸ ਦੇਸ਼ ਨੂੰ ਥੋਥਾ ਕਰ ਰਹੀਆਂ ਹਨ। ਇਸ ਘਟਨਾ ਨਾਲ ਜੁੜੀ ਖਬਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ, ‘ ਭਾਰਤ ਮਾਤਾ ਦੇਸ਼ ਦੀ ਅੰਨਦਾਤਾ ਨੂੰ ਕੁਚਲ ਦਿੱਤਾ ਗਿਆ ਹੈ। ਇਹ ਬੇਰਹਿਮੀ ਤੇ ਨਫ਼ਰਤ ਸਾਡੇ ਦੇਸ਼ ਨੂੰ ਥੋਥਾ ਕਰ ਰਹੀਆਂ ਹਨ। ਮੇਰੀ ਹਮਦਰਦੀ।’
भारत माता- देश की अन्नदाता- को कुचला गया है। ये क्रूरता और नफ़रत हमारे देश को खोखला कर रही है।
— Rahul Gandhi (@RahulGandhi) October 28, 2021
मेरी शोक संवेदनाएँ।#FarmersProtest pic.twitter.com/hgvfMviEfi
ਦੂਜੇ ਪਾਸੇ ਅਰਵਿੰਦ ਕੇਜਰੀਵਾਲ ਨੇ ਵੀ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਇਹ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਸੜਕਾਂ 'ਤੇ ਬੈਠਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਮੰਗ ਮੰਨ ਲਵੇ ਤਾਂ ਅਜਿਹੇ ਦਰਦਨਾਕ ਹਾਦਸੇ ਨਹੀਂ ਵਾਪਰਨਗੇ।
हादसा बेहद दुखद है। दिवंगत आत्माओं की शांति के लिए प्रभु से प्रार्थना करता हूँ।
— Arvind Kejriwal (@ArvindKejriwal) October 28, 2021
केंद्र सरकार अगर अपनी ज़िद छोड़कर किसानों की मांगें मान ले तो हमारे किसान परिवारों को यूँ सड़कों पर बैठने की ज़रूरत ही नहीं पड़ेगी। ऐसे दुखद हादसे होंगे ही नहीं। https://t.co/BKUSKVJEus
ਉਧਰ, ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਇਸ ਹਾਦਸੇ ਦੇ ਪਿੱਛੇ ਕੋਈ ਵੱਡੀ ਸਾਜਿਸ਼ ਹੋ ਸਕਦੀ ਹੈ। ਇਸ ਲਈ ਜਦੋਂ ਤਕ ਮੁਲਜ਼ਮ ਟਰੱਕ ਡਰਾਇਵਰ ਗ੍ਰਿਫ਼ਤਾਰ ਨਹੀਂ ਹੋ ਜਾਂਦਾ, ਉਸ ਦੀ ਬੈਕਗ੍ਰਾਊਂਡ ਦਾ ਪਤਾ ਨਹੀਂ ਲੱਗ ਜਾਂਦਾ, ਉਦੋਂ ਤਕ ਪੋਸਟ-ਮਾਰਟਮ ਨਹੀਂ ਕਰਵਾਇਆ ਜਾਵੇਗਾ। ਕਿਸਾਨ ਲੀਡਰਾਂ ਨੇ ਮ੍ਰਿਤਕ ਮਹਿਲਾ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ, 10 ਲੱਖ ਰੁਪਏ ਮੁਆਵਜ਼ਾ ਦੇਣ ਤੇ ਪਰਿਵਾਰ ਤੋਂ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਗੱਲ ਕੀਤੀ ਤੇ ਭਰੋਸਾ ਦਿਵਾਇਆ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦਰਅਸਲ ਦਿੱਲੀ ਦੇ ਟਿਕਰੀ ਬਾਰਡਰ ’ਤੇ ਪਕੌੜਾ ਚੌਕ ਵਿੱਚ ਅੱਜ ਸਵੇਰੇ ਕਿਸਾਨ ਅੰਦੋਲਨ ਤੋਂ ਘਰ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਤੇ 2 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਗਈਆ ਹੋਈਆਂ ਸਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ (61) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ, ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: