Road Accident: ਅੰਬਾਲਾ-ਦਿੱਲੀ ਹਾਈਵੇ 'ਤੇ ਦਰਦਨਾਕ ਸੜਕ ਹਾਦਸਾ! 3 ਟੂਰਿਸਟ ਬੱਸਾਂ ਟਕਰਾਈਆਂ, 5 ਲੋਕਾਂ ਦੀ ਮੌਤ
Ambala-Delhi Highway: ਇਹ ਹਾਦਸਾ ਅੰਬਾਲਾ-ਦਿੱਲੀ ਹਾਈਵੇਅ ਰੂਟ 'ਤੇ ਵਾਪਰਿਆ। ਪੁਲਿਸ ਅਧਿਕਾਰੀਆਂ ਮੁਤਾਬਕ ਸੋਮਵਾਰ ਸਵੇਰੇ ਵਾਪਰੇ ਇਸ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ।
ਅੰਬਾਲਾ: ਹਰਿਆਣਾ ਦੇ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇਅ 'ਤੇ ਅੱਜ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ। ਕਟੜਾ ਤੋਂ ਦਿੱਲੀ ਜਾ ਰਹੀਆਂ ਤਿੰਨ ਟੂਰਿਸਟ ਬੱਸਾਂ ਸਵੇਰੇ ਕਰੀਬ 3 ਵਜੇ ਆਪਸ 'ਚ ਟਕਰਾ ਗਈਆਂ, ਜਿਸ 'ਚ 5 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ 10 ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਹਾਈਵੇਅ 'ਤੇ ਗਸ਼ਤ ਕਰ ਰਹੀ ਡਾਇਲ 112 ਦੀ ਕਾਰ ਮੌਕੇ 'ਤੇ ਪਹੁੰਚ ਗਈ।
ਪੁਲਿਸ ਮੁਲਾਜ਼ਮਾਂ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਬੱਸ ਵਿੱਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ ਤੇ ਹੀਲਿੰਗ ਟੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਹ ਹਾਦਸਾ ਸਵੇਰੇ ਕਰੀਬ 3 ਵਜੇ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਮੁਤਾਬਕ ਇੱਕ ਬੱਸ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਸ ਦੇ ਨਾਲ ਹੀ ਤਿੰਨੇ ਬੱਸਾਂ ਕਟੜਾ ਤੋਂ ਦਿੱਲੀ ਜਾ ਰਹੀਆਂ ਸੀ। ਇਸ ਹਾਦਸੇ ਦੌਰਾਨ ਸਾਰੇ ਯਾਤਰੀ ਸੁੱਤੇ ਹੋਏ ਸੀ। ਇਸ ਦੇ ਨਾਲ ਹੀ ਜਿਵੇਂ ਹੀ ਸਾਹਮਣੇ ਵਾਲੀ ਬੱਸ ਅਚਾਨਕ ਰੁਕੀ ਤਾਂ ਪਿਛਲੀਆਂ ਦੋਵੇਂ ਬੱਸਾਂ ਉਸ ਨਾਲ ਟਕਰਾ ਗਈਆਂ।
ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਨੇ ਦੱਸਿਆ ਕਿ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਹਾਦਸੇ ਦੀ ਸੂਚਨਾ ਮਿਲਣ 'ਤੇ ਅੰਬਾਲਾ ਸ਼ਹਿਰ ਦੇ ਭਾਜਪਾ ਵਿਧਾਇਕ ਅਸੀਮ ਗੋਇਲ ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਸੀਮ ਗੋਇਲ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹਾਦਸਾ ਹੈ ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨਾ ਹੈ ਤੇ ਹਸਪਤਾਲ ਵਿੱਚ ਉਨ੍ਹਾਂ ਦੇ ਖਾਣੇ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ: Chandigarh Municipal Result 2021: ਚੰਡੀਗੜ੍ਹ 'ਚ ਬੀਜੇਪੀ ਨੂੰ ਵੱਡਾ ਝਟਕਾ, 'ਆਪ' ਰਚ ਰਹੀ ਇਤਿਹਾਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin