ਨੇਪਾਲ 'ਚ ਵਾਪਰਿਆ ਵੱਡਾ ਹਾਦਸਾ, ਜ਼ਮੀਨ ਖਿਸਕਣ ਕਰਕੇ ਰੁੜ੍ਹੀਆਂ 2 ਬੱਸਾਂ, ਰੈਸਕਿਊ ਜਾਰੀ
Nepal Accident News: ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਢਿੱਗਾਂ ਡਿੱਗਣ ਕਾਰਨ ਯਾਤਰੀਆਂ ਨਾਲ ਭਰੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ਵਿੱਚ ਵਹਿ ਗਈਆਂ।
Nepal Accident News: ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਢਿੱਗਾਂ ਡਿੱਗਣ ਕਾਰਨ ਯਾਤਰੀਆਂ ਨਾਲ ਭਰੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ਵਿੱਚ ਵਹਿ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਬੱਸਾਂ ਵਿੱਚ ਕਰੀਬ 63 ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਪਰ ਲਗਾਤਾਰ ਬਰਸਾਤ ਕਾਰਨ ਲਾਪਤਾ ਬੱਸਾਂ ਨੂੰ ਲੱਭਣਾ ਮੁਸ਼ਕਿਲ ਹੋ ਰਿਹਾ ਹੈ।
A landslide swept two buses carrying an estimated 63 passengers, on Madan-Ashrit Highway in Central Nepal into the Trishuli River, this morning.
— ANI (@ANI) July 12, 2024
(Source: Road Division Office, Bharatpur, Nepal) https://t.co/1LZ1qYcXcQ pic.twitter.com/1xSFDB5uZY
ਨੇਪਾਲ ਦੇ ਚਿਤਵਨ ਜ਼ਿਲ੍ਹੇ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਇੰਦਰਦੇਵ ਯਾਦਵ ਨੇ ਦੱਸਿਆ ਕਿ ਇਹ ਹਾਦਸਾ ਅੱਜ ਤੜਕੇ ਸਾਢੇ ਤਿੰਨ ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਮਦਨ-ਆਸ਼ਰਿਤ ਹਾਈਵੇਅ 'ਤੇ ਢਿੱਗਾਂ ਡਿੱਗਣ ਕਾਰਨ ਕਰੀਬ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ 'ਚ ਰੁੜ੍ਹ ਗਈਆਂ। ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਬੱਸਾਂ ਵਿੱਚ ਬੱਸ ਡਰਾਈਵਰ ਸਮੇਤ ਕੁੱਲ 63 ਲੋਕ ਸਵਾਰ ਸਨ। ਉਨ੍ਹਾਂ ਦੱਸਿਆ ਕਿ ਅਸੀਂ ਮੌਕੇ 'ਤੇ ਹਾਂ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਲਗਾਤਾਰ ਹੋ ਰਹੀ ਬਰਸਾਤ ਕਾਰਨ ਸਾਨੂੰ ਲਾਪਤਾ ਬੱਸਾਂ ਦੀ ਭਾਲ ਕਰਨ ਵਿੱਚ ਦਿੱਕਤ ਆ ਰਹੀ ਹੈ।
ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਲ ਨੇ ਟਵੀਟ ਕਰਕੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ, ਮੈਂ ਨਰਾਇਣਗੜ੍ਹ-ਮੁਗਲਿਨ ਰੋਡ ਸੈਕਸ਼ਨ 'ਤੇ ਜ਼ਮੀਨ ਖਿਸਕਣ ਨਾਲ ਬੱਸ ਦੇ ਰੁੜ੍ਹ ਜਾਣ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਰਕੇ ਜਾਇਦਾਦ ਨੂੰ ਹੋਏ ਨੁਕਸਾਨ ਤੋਂ ਬਾਅਦ ਲਗਭਗ 5 ਦਰਜਨ ਯਾਤਰੀਆਂ ਦੇ ਲਾਪਤਾ ਹੋਣ ਦੀਆਂ ਖਬਰਾਂ ਤੋਂ ਬਹੁਤ ਦੁਖੀ ਹਾਂ। ਮੈਂ ਗ੍ਰਹਿ ਪ੍ਰਸ਼ਾਸਨ ਸਮੇਤ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਮੁਸਾਫਰਾਂ ਦੀ ਭਾਲ ਅਤੇ ਪ੍ਰਭਾਵਸ਼ਾਲੀ ਬਚਾਅ ਕਰਨ ਲਈ ਨਿਰਦੇਸ਼ ਦਿੰਦਾ ਹਾਂ।