ਕਰਨਾਲ: ਅੱਜ ਇੱਕ ਸਾਲ ਤੋਂ ਵੱਧ ਸਮਾਂ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਕਿਸਾਨ ਫਤਿਹ ਮਾਰਚ ਕਰਦੇ ਹੋਏ ਆਪਣੇ ਘਰਾਂ ਨੂੰ ਵਾਪਸੀ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ 'ਚ ਵਖਰਾ ਹੀ ਜੋਸ਼ ਹੈ, ਨਾਲ ਹੀ ਕਿਸਾਨਾਂ 'ਚ ਇਸ ਮੌਕੇ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਇਸੇ ਦੌਰਾਨ ਇੱਕ ਦਰਦ ਵਾਲੀ ਖ਼ਬਰ ਸਾਹਮਣੇ ਆਈ ਹੈ।


ਕਰਨਾਲ ਦੇ ਬਸਤਾਰਾ ਟੋਲ ਪਲਾਜ਼ਾ ਦੇ ਕੋਲ ਇੱਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋ ਕਿਸਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜ਼ਖ਼ਮੀ ਕਿਸਾਨਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ। ਹਾਸਲ ਜਾਣਕਾਰੀ ਮੁਤਾਬਕ ਇਹ ਕਿਸਾਨ ਆਪਣੀਆਂ ਟਰੈਕਟਰ ਟਰਾਲੀਆਂ ਲੈ ਕੇ ਘਰਾਂ ਨੂੰ ਜਾ ਰਹੇ ਹਨ ਕਿਉਂਕਿ ਅੰਦੋਲਨ ਮੁਲਤਵੀ ਹੋ ਗਿਆ ਹੈ। ਅਜਿਹੇ ਵਿੱਚ ਨੈਸ਼ਨਲ ਹਾਈਵੇਅ 'ਤੇ ਬਹੁਤ ਸਾਰੇ ਵਾਹਨਾਂ ਅਤੇ ਟਰੈਕਟਰ ਟਰਾਲੀਆਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ।


ਬਸਤਾਰਾ ਟੋਲ ਪਲਾਜ਼ਾ 'ਤੇ ਪਹੁੰਚਣ ਤੋਂ ਪਹਿਲਾਂ ਇੱਕ ਟਰੈਕਟਰ ਟਰਾਲੀ ਨਾਲ ਹਾਦਸਾ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਸਿੰਘੂ ਸਰਹੱਦ ਤੋਂ ਪਟਿਆਲਾ ਦੇ ਘਨੌਰ ਵੱਲ ਜਾ ਰਹੇ ਸੀ। ਜਿਸ ਵਿੱਚ 4 ਤੋਂ 5 ਕਿਸਾਨ ਸਵਾਰ ਸੀ। ਇਸ ਦੌਰਾਨ ਅਚਾਨਕ ਪਿੱਛੇ ਤੋਂ ਆ ਰਹੇ ਟਰੱਕ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਕਿਸਾਨ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਕਿਸਾਨਾਂ ਨੂੰ ਲੰਗਰ ਲਈ ਬਸਤਾਰਾ ਟੋਲ ਪਲਾਜ਼ਾ 'ਤੇ ਰੁਕਣਾ ਪਿਆ। ਨੇੜੇ ਜਾ ਰਹੇ ਕਿਸਾਨਾਂ ਨੇ ਜ਼ਖ਼ਮੀਆਂ ਦੀ ਮਦਦ ਕੀਤੀ।


ਉਧਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਚਾਲਕ ਨੂੰ ਹਿਰਾਸਤ 'ਚ ਲੈ ਕੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਟਰੈਕਟਰ ਟਰਾਲੀ ਹਾਈਡਰਾ ਦੀ ਮਦਦ ਨਾਲ ਸਾਈਡ ਕਰ ਦਿੱਤੀ ਤਾਂ ਜੋ ਕੋਈ ਹੋਰ ਹਾਦਸਾ ਨਾ ਵਾਪਰ ਸਕੇ।



ਇਹ ਵੀ ਪੜ੍ਹੋ: Coronavirus Cases Today: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 7 ਹਜ਼ਾਰ 992 ਮਾਮਲੇ ਦਰਜ, 393 ਦੀ ਮੌਤ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904