Arvind Kejriwal Threatening Case: ਦਿੱਲੀ ਪੁਲਿਸ ਨੇ ਬੁੱਧਵਾਰ (22 ਮਈ) ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਭਰੇ ਸੰਦੇਸ਼ ਲਿਖਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਂ ਅੰਕਿਤ ਗੋਇਲ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੇ ਦਿੱਲੀ ਮੈਟਰੋ ਵਿੱਚ ਮੁੱਖ ਮੰਤਰੀ ਕੇਜਰੀਵਾਲ ਲਈ ਧਮਕੀ ਭਰੇ ਸੰਦੇਸ਼ ਲਿਖੇ ਸਨ।
ਦਰਅਸਲ, ਦਿੱਲੀ ਪੁਲਿਸ ਨੇ ਮੈਟਰੋ ਸਟੇਸ਼ਨ 'ਤੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਸੀ। ਇਸ ਵਿੱਚ ਮੁਲਜ਼ਮ ਧਮਕੀਆਂ ਲਿਖਦਾ ਨਜ਼ਰ ਆਇਆ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਦੀ ਪਛਾਣ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਬਰੇਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮ ਇੱਕ ਨਾਮੀ ਬੈਂਕ ਵਿੱਚ ਕੰਮ ਕਰਦਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਉਹ ਕਿਸੇ ਸਿਆਸੀ ਪਾਰਟੀ ਨਾਲ ਸਬੰਧਤ ਨਹੀਂ ਹੈ। ਮੁਲਜ਼ਮ ਮਾਨਸਿਕ ਤੌਰ ’ਤੇ ਠੀਕ ਹੈ। ਪੁਲਿਸ ਦੇ ਸੂਤਰਾਂ ਮੁਤਾਬਕ ਉਹ ਕੇਜਰੀਵਾਲ ਦਾ ਸਮਰਥਕ ਸੀ ਅਤੇ ਕਈ ਰੈਲੀਆਂ 'ਚ ਵੀ ਹਿੱਸਾ ਲੈ ਚੁੱਕਾ ਸੀ। ਪਰ ਉਸਨੂੰ ਕਿਸੇ ਗੱਲ ਦਾ ਬੂਰਾ ਲੱਗਿਆ ਹੈ।
ਇਹ ਵੀ ਪੜ੍ਹੋ: Pune Porsche Accident: ਇੱਕ ਰਾਤ 'ਚ ਅਮੀਰ ਪਿਓ ਦੇ ਪੁੱਤ ਨੇ ਪੀਤੀ 48 ਹਜ਼ਾਰ ਦੀ ਸ਼ਰਾਬ! ਜਾਣੋ ਕੀ ਹੈ ਪੁਣੇ ਹਾਦਸੇ ਦਾ ਅਸਲ ਸੱਚ?
ਦਰਅਸਲ 19 ਮਈ ਨੂੰ ਪਟੇਲ ਨਗਰ ਅਤੇ ਰਾਜੀਵ ਚੌਕ ਮੈਟਰੋ ਸਟੇਸ਼ਨਾਂ 'ਤੇ ਅੰਗਰੇਜ਼ੀ 'ਚ ਕੇਜਰੀਵਾਲ ਬਾਰੇ ਸੰਦੇਸ਼ ਲਿਖਿਆ ਗਿਆ ਸੀ। ਆਮ ਆਦਮੀ ਪਾਰਟੀ ਨੇ ਇਸ ਮਾਮਲੇ 'ਚ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਅਤੇ ਪੀ.ਐੱਮ.ਓ 'ਤੇ ਦੋਸ਼ ਲਗਾਏ ਸਨ। ਦਿੱਲੀ ਪੁਲਿਸ ਦੀ ਮੈਟਰੋ ਯੂਨਿਟ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Maharashtra News: ਮਹਾਰਾਸ਼ਟਰ 'ਚ ਵਾਪਰਿਆ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਕਿਸ਼ਤੀ ਪਾਣੀ 'ਚ ਡੁੱਬੀ, ਸਰਚ ਆਪਰੇਸ਼ਨ ਜਾਰੀ