ਚੰਡੀਗੜ੍ਹ: ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ 15 ਫ਼ਰਵਰੀ ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ।


ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1)(ਐਫ)(ਕੇ) ਅਨੁਸਾਰ ਪੰਜਾਬ ਰਾਜ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ।


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਾਲ ਨੌਦੀਪ ਕੌਰ ਦੀ ਹੋਣ ਵਾਲੀ ਮੁਲਾਕਾਤ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।


ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਤੇ ਅਮਰੀਕਾ ਦਾ ਸਟੈਂਡ, ਪਹਿਲੀ ਵਾਰ ਆਇਆ ਜੋਅ ਬਾਇਡਨ ਦਾ ਬਿਆਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904