ਕੋਟਾ: ਸੋਸ਼ਲ ਮੀਡੀਆ 'ਤੇ ਨਹਿਰੂ-ਗਾਂਧੀ ਪਰਿਵਾਰ ਬਾਰੇ ਇਤਰਾਜ਼ਯੋਗ ਵੀਡੀਓ ਪਾਉਣ ਤੋਂ ਬਾਅਦ ਰਾਜਸਥਾਨ ਪੁਲਿਸ ਨੇ ਫਿਲਮ ਅਭਿਨੇਤਰੀ ਪਾਇਲ ਰੋਹਤਗੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਪਾਇਲ ਨੂੰ ਉਸ ਦੀ ਅਹਿਮਦਾਬਾਦ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ। ਉਸ ਵਿਰੁੱਧ ਗਾਂਧੀ-ਨਹਿਰੂ ਪਰਿਵਾਰ ਬਾਰੇ ਪਾਈ ਵੀਡੀਓ ਨੂੰ ਲੈ ਕੇ ਬੂੰਦੀ ਪੁਲਿਸ ਨੇ ਸੂਚਨਾ ਤਕਨੀਕੀ ਕਾਨੂੰਨ ਤਹਿਤ 10 ਅਕਤੂਬਰ ਨੂੰ ਕੇਸ ਦਰਜ ਕੀਤਾ ਸੀ।
ਪਾਇਲ ਰੋਹਤਗੀ ਨੇ ਮੋਤੀ ਲਾਲ ਨਹਿਰੂ, ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਹੋਰਨਾਂ ਵਿਰੁੱਧ ਸੋਸ਼ਲ ਮੀਡੀਆ ਉੱਤੇ ਇਤਰਾਜ਼ਯੋਗ ਵੀਡੀਓ ਪਾਈ ਸੀ। ਇਸ ਤੋਂ ਪਹਿਲਾਂ ਉਸ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਜਵਾਬ ਮੰਗਿਆ ਸੀ ਪਰ ਉਹ ਪੁਲਿਸ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੀ ਸੀ। ਰੋਹਤਗੀ ਦਾ ਕਹਿਣਾ ਸੀ ਕਿ ਉਸ ਵਿਰੁੱਧ ਕਾਰਵਾਈ ਸੋਨੀਆ ਗਾਂਧੀ ਤੇ ਉਸ ਦੀ ਧੀ ਪ੍ਰਿਯੰਕਾ ਗਾਂਧੀ ਦੇ ਇਸ਼ਾਰੇ ਉੱਤੇ ਕੀਤੀ ਜਾ ਰਹੀ ਹੈ।
ਐਸਪੀ ਮਮਤਾ ਗੁਪਤਾ ਨੇ ਪਾਇਲ ਨੂੰ ਹਿਰਾਸਤ ਵਿੱਚ ਲੈਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਨੂੰ ਪੁੱਛਗਿੱਛ ਲਈ ਬੂੰਦੀ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਹਤਗੀ ਪੁਲਿਸ ਪੜਤਾਲ ਵਿੱਚ ਸਹਿਯੋਗ ਨਹੀਂ ਕਰ ਰਹੀ ਸੀ, ਇਸ ਕਰਕੇ ਉਸ ਨੂੰ ਹਿਰਾਸਤ ਵਿੱਚ ਲੈਣਾ ਜ਼ਰੂਰੀ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਛਗਿੱਛ ਤੋਂ ਬਾਅਦ ਹੀ ਉਸ ਦੀ ਗ੍ਰਿਫਤਾਰੀ ਪਾਈ ਜਾਵੇਗੀ। ਅਭਿਨੇਤਰੀ ਨੇ ਵੀਰਵਾਰ ਨੂੰ ਪੇਸ਼ਗੀ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ ਪਾਈ ਸੀ। ਇਸ ਦੇ ਉੱਤੇ ਸੋਮਵਾਰ ਨੂੰ ਸੁਣਵਾਈ ਹੋਣੀ ਹੈ ਪਰ ਪੁਲਿਸ ਨੇ ਇਸ ਤੋਂ ਪਹਿਲਾਂ ਹੀ ਉਸ ਨੂੰ ਹਿਰਾਸਤ ਵਿੱਚ ਲੈ ਲਿਆ।
ਗਾਂਧੀ ਪਰਿਵਾਰ ਨਾਲ ਪੰਗਾ ਲੈ ਕੇ ਬੁਰੀ ਫਸੀ ਅਦਾਕਾਰਾ ਪਾਇਲ
ਏਬੀਪੀ ਸਾਂਝਾ
Updated at:
16 Dec 2019 11:54 AM (IST)
ਸੋਸ਼ਲ ਮੀਡੀਆ 'ਤੇ ਨਹਿਰੂ-ਗਾਂਧੀ ਪਰਿਵਾਰ ਬਾਰੇ ਇਤਰਾਜ਼ਯੋਗ ਵੀਡੀਓ ਪਾਉਣ ਤੋਂ ਬਾਅਦ ਰਾਜਸਥਾਨ ਪੁਲਿਸ ਨੇ ਫਿਲਮ ਅਭਿਨੇਤਰੀ ਪਾਇਲ ਰੋਹਤਗੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਪਾਇਲ ਨੂੰ ਉਸ ਦੀ ਅਹਿਮਦਾਬਾਦ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ। ਉਸ ਵਿਰੁੱਧ ਗਾਂਧੀ-ਨਹਿਰੂ ਪਰਿਵਾਰ ਬਾਰੇ ਪਾਈ ਵੀਡੀਓ ਨੂੰ ਲੈ ਕੇ ਬੂੰਦੀ ਪੁਲਿਸ ਨੇ ਸੂਚਨਾ ਤਕਨੀਕੀ ਕਾਨੂੰਨ ਤਹਿਤ 10 ਅਕਤੂਬਰ ਨੂੰ ਕੇਸ ਦਰਜ ਕੀਤਾ ਸੀ।
- - - - - - - - - Advertisement - - - - - - - - -