ਪੜਚੋਲ ਕਰੋ

ਕਿਸਾਨ ਅੰਦੋਲਨ ਤੋਂ ਡਰੇ ਅਡਾਨੀ-ਅੰਬਾਨੀ, ਜਾਣੋ ਆਖਰ ਕਿਸਾਨਾਂ ਨਾਲ ਕੀ ਕਨੈਕਸ਼ਨ?

ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਲਿਮਟਿਡ ਤੇ ਗੌਤਮ ਅਡਾਨੀ ਦਾ ਅਡਾਨੀ ਗਰੁੱਪ ਆਖਰਕਾਰ ਕਿਸਾਨਾਂ ਦੇ ਅੰਦੋਲਨ ਤੋਂ ਡਰ ਹੀ ਗਿਆ ਹੈ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਲਿਮਟਿਡ ਤੇ ਗੌਤਮ ਅਡਾਨੀ ਦਾ ਅਡਾਨੀ ਗਰੁੱਪ ਆਖਰਕਾਰ ਕਿਸਾਨਾਂ ਦੇ ਅੰਦੋਲਨ ਤੋਂ ਡਰ ਹੀ ਗਿਆ ਹੈ। ਕੰਪਨੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇਹ ਨਾ ਤਾਂ ਕੌਨਟਰੈਕਟ ਫਾਰਮਿੰਗ ਕਰਦੀ ਹੈ ਤੇ ਨਾ ਹੀ ਕੰਪਨੀ ਦਾ ਭਵਿੱਖ ਵਿੱਚ ਕੌਨਟਰੈਕਟ ਫਾਰਮਿੰਗ ਕਰਨ ਦਾ ਕੋਈ ਇਰਾਦਾ ਹੈ। ਰਿਲਾਇੰਸ ਨੂੰ ਇਨ੍ਹੀਂ ਦਿਨੀਂ ਕਿਸਾਨਾਂ ਕਾਰਨ ਬਹੁਤ ਪ੍ਰੇਸ਼ਾਨੀ ਝੱਲਣੀ ਪਈ ਹੈ। ਪੰਜਾਬ ਤੇ ਹਰਿਆਣਾ ਵਿੱਚ ਅੰਬਾਨੀ ਤੇ ਅਡਾਨੀ ਨੂੰ ਵਿਰੋਧ ਦਾ ਕਾਫੀ ਸਾਹਮਣਾ ਕਰਨਾ ਪਿਆ ਹੈ। ਕਿਸਾਨ ਰਿਲਾਇੰਸ ਜੀਓ ਦੇ ਟਾਵਰਾਂ ਨੂੰ ਬੰਦ ਰਹੇ ਹਨ ਤੇ ਬਹੁਤ ਸਾਰੇ ਕਿਸਾਨਾਂ ਨੇ ਜੀਓ ਦੇ ਸਿਮ ਕਿਸੇ ਹੋਰ ਵਿਰੋਧੀ ਕੰਪਨੀ ਵਿੱਚ ਤਬਦੀਲ ਕਰ ਲਏ ਹਨ। ਭਾਵੇਂ ਅਡਾਨੀ-ਅੰਬਾਨੀ ਵੱਲੋਂ ਸਫਾਈ ਆ ਚੁੱਕੀ ਹੈ ਪਰ ਕਿਸਾਨਾਂ ਦਾ ਡਰ ਬਿਲਕੁੱਲ ਜਾਇਜ਼ ਹੈ। ਉਹ ਅਡਾਨੀ-ਅੰਬਾਨੀ ਨੂੰ ਖੇਤੀਬਾੜੀ ਨਾਲ ਵੀ ਜੋੜ ਰਹੇ ਹਨ। ਅੰਬਾਨੀ ਦਾ ਰਿਲਾਇੰਸ ਫਰੈਸ਼ ਸਿੱਧੇ ਤੌਰ 'ਤੇ ਕਿਸਾਨਾਂ ਤੋਂ ਖਰੀਦਦਾ ਹੈ, ਜਦੋਂਕਿ ਅਡਾਨੀ ਦਾ ਫਾਰਚਿਊਨ ਬ੍ਰਾਂਡ ਆਟਾ, ਮੈਦਾ, ਬੇਸਨ ਤੋਂ ਲੈ ਕੇ ਖਾਣ ਵਾਲੇ ਤੇਲਾਂ ਨੂੰ ਵੇਚਣ ਤੱਕ ਦੇ ਕਾਰੋਬਾਰ ਵਿੱਚ ਹੈ। ਅਜਿਹੀ ਸਥਿਤੀ ਵਿੱਚ, ਕਿਸਾਨ ਡਰਦੇ ਹਨ ਕਿ ਹੌਲੀ-ਹੌਲੀ ਖੇਤੀਬਾੜੀ ਵੀ ਅਡਾਨੀ-ਅੰਬਾਨੀ ਵਰਗੇ ਉਦਯੋਗਪਤੀਆਂ ਦੇ ਹੱਥ 'ਚ ਜਾਵੇਗੀ। ਰਿਲਾਇੰਸ ਇੰਡਸਟਰੀਜ਼ ਲਿਮਟਿਡ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਨਾ ਤਾਂ ਰਿਲਾਇੰਸ ਤੇ ਨਾ ਹੀ ਇਸਦੀ ਸਹਾਇਕ ਧਿਰਾਂ ਨੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਪੰਜਾਬ ਜਾਂ ਹਰਿਆਣਾ ਜਾਂ ਦੇਸ਼ ਦੇ ਕਿਸੇ ਹੋਰ ਹਿੱਸੇ ਵਿੱਚ ਕਾਰਪੋਰੇਟ ਜਾਂ ਠੇਕੇ ਤੇ ਖੇਤੀ ਲਈ ਖੇਤੀਬਾੜੀ ਵਾਲੀ ਜ਼ਮੀਨ ਖਰੀਦੀ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਹਮੇਸ਼ਾ ਉਨ੍ਹਾਂ ਦੇ ਲਾਭ ਲਈ ਕਿਸਾਨਾਂ ਦੀ ਸਹਾਇਤਾ ਕਰੇਗੀ। ਨਾਲ ਹੀ, ਕੰਪਨੀ ਨੇ ਇਹ ਵੀ ਕਿਹਾ ਹੈ ਕਿ ਭਵਿੱਖ ਵਿੱਚ ਕੌਨਟਰੈਕਟ ਫਾਰਮਿੰਗ ਦੀ ਇਸਦੀ ਕੋਈ ਯੋਜਨਾ ਨਹੀਂ। ਪਿਛਲੇ ਮਹੀਨੇ, ਅਡਾਨੀ ਗਰੁੱਪ ਨੇ ਵੀ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਕੰਪਨੀ ਸਿਰਫ ਅਨਾਜ ਸਟੋਰ ਕਰਨ ਦੇ ਕਾਰੋਬਾਰ ਵਿੱਚ ਹੈ ਤੇ ਅਨਾਜ ਦੀ ਕੀਮਤ ਨੂੰ ਕਿਸੇ ਵੀ ਤਰਾਂ ਪ੍ਰਭਾਵਤ ਨਹੀਂ ਕਰਦੀ। ਉਸ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਇਹ ਵੀ ਫੈਸਲਾ ਨਹੀਂ ਕਰਦੀ ਕਿ ਕਿੰਨੀ ਸਟੋਰੇਜ ਕਰਨੀ ਹੈ। ਉਹ ਸਿਰਫ ਖੁਰਾਕ ਨਿਗਮ ਨੂੰ ਸੇਵਾ ਦੇ ਰਹੀ ਹੈ।ਅਡਾਨੀ ਸਮੂਹ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕੰਪਨੀ ਕਿਸਾਨਾਂ ਤੋਂ ਕੋਈ ਅਨਾਜ ਨਹੀਂ ਖਰੀਦਦੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
Advertisement
ABP Premium

ਵੀਡੀਓਜ਼

Hardeep Singh Nijjar ਕਤਲ ਮਾਮਲੇ 'ਚ ਵੱਡਾ ਅਪਡੇਟ |Canada Supreme Courtਧੁੰਦ ਕਾਰਨ ਭਿਆਨਕ ਹਾਦਸਾ, ਹਵਾ 'ਚ ਲਟਕੀ ਬੱਸBig Accident Bathinda | ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

Embed widget