ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੀਐਮ-ਕਿਸਾਨ ਸਕੀਮ ਲਈ ਨਵੀਂ ਸ਼ਰਤਾ ਲਾ ਦਿੱਤੀ ਹੈ। ਹੁਣ ਸਿਰਫ ਉਨ੍ਹਾਂ ਕਿਸਾਨਾਂ ਨੂੰ ਸਕੀਮ ਤਹਿਤ ਪੈਸੇ ਮਿਲਣਗੇ ਜਿਨ੍ਹਾਂ ਕੋਲ ਆਧਾਰ ਕਾਰਡ ਹੈ। ਇਹ ਸਕੀਮ ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀ ਸੀ।

ਇਸ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਇਸ ਮਹੀਨੇ ਤੋਂ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ (ਪੀਐਮ-ਕਿਸਾਨ) ਤਹਿਤ ਰਾਸ਼ੀ ਸਿਰਫ਼ ਉਨ੍ਹਾਂ ਯੋਗ ਕਿਸਾਨਾਂ ਦੇ ਖਾਤਿਆਂ ’ਚ ਟਰਾਂਸਫਰ ਕੀਤੀ ਜਾਵੇਗੀ ਜਿਨ੍ਹਾਂ ਦੇ ਬੈਂਕ ਖਾਤੇ ਆਧਾਰ ਪ੍ਰਮਾਣਿਤ ਹਨ। ਉਨ੍ਹਾਂ ਇਹ ਜਾਣਕਾਰੀ ਲੋਕ ਸਭਾ ਦਿੱਤੀ।

ਤੋਮਰ ਨੇ ਕਿਹਾ ਕਿ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਦੀ ਆਧਾਰ ਪ੍ਰਮਾਣਿਕਤਾ ਅਗਲੀਆਂ ਸਾਰੀਆਂ ਕਿਸ਼ਤਾਂ ਲਈ ਜ਼ਰੂਰੀ ਹੋਵੇਗੀ। ਪੀਐਮ-ਕਿਸਾਨ ਸਕੀਮ ਤਹਿਤ ਸਰਕਾਰ ਵੱਲੋਂ 14 ਕਰੋੜ ਕਿਸਾਨਾਂ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਾਲਾਨਾ 6000 ਰੁਪਏ ਦਿੱਤੇ ਜਾ ਰਹੇ ਹਨ। ਇਹ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਟਰਾਂਸਫਰ ਹੁੰਦੀ ਹੈ।