ਪੜਚੋਲ ਕਰੋ

ਕਰਨਾਟਕ ਚੋਣਾਂ ਤੋਂ ਬਾਅਦ ਦਿੱਲੀ 'ਚ ਹਲਚਲ, ਆਦਿਤਿਆ ਠਾਕਰੇ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Aditya Thackeray Meets Arvind Kejriwal: ਸ਼ਿਵ ਸੈਨਾ ਯੂਬੀਟੀ ਨੇਤਾ ਆਦਿਤਿਆ ਠਾਕਰੇ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਐਤਵਾਰ ਨੂੰ ਹੋਈ ਮੁਲਾਕਾਤ ਦੇ ਕਈ ਅਰਥ ਕੱਢੇ ਜਾ ਰਹੇ ਹਨ।

Aditya Thackeray Meets Arvind Kejriwal: ਊਧਵ ਠਾਕਰੇ ਦੇ ਪੁੱਤਰ ਆਦਿੱਤਿਆ ਠਾਕਰੇ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਐਤਵਾਰ (14 ਮਈ) ਸਵੇਰੇ ਦਿੱਲੀ ਵਿੱਚ ਹੋਈ ਮੁਲਾਕਾਤ ਨੇ ਸਿਆਸੀ ਹਲਚਲ ਵਧਾ ਦਿੱਤੀ ਹੈ। ਆਦਿਤਿਆ ਠਾਕਰੇ ਨੂੰ ਕੇਜਰੀਵਾਲ ਦੇ ਘਰ ਤੋਂ ਬਾਹਰ ਨਿਕਲਦੇ ਦੇਖਿਆ ਗਿਆ, ਜਿੱਥੇ ਕਈ ਕੈਮਰਿਆਂ ਨੇ ਉਨ੍ਹਾਂ ਦੀਆਂ ਤਸਵੀਰਾਂ ਕੈਦ ਕਰ ਲਈਆਂ। ਇਸ ਮੀਟਿੰਗ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ 2024 ਵਿੱਚ ਵਿਰੋਧੀ ਧਿਰ ਦੀ ਏਕਤਾ ਵੱਲ ਇੱਕ ਕਦਮ ਹੈ।

ਪਿਛਲੇ ਕੁਝ ਸਮੇਂ ਤੋਂ ਵਿਰੋਧੀ ਧਿਰ ਇਕਜੁੱਟ ਹੋਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਕਈ ਮੀਟਿੰਗਾਂ ਹੋਈਆਂ, ਜਿਨ੍ਹਾਂ ਦੀ ਹਰ ਪਾਸੇ ਚਰਚਾ ਹੋਈ। ਵਿਰੋਧੀ ਧਿਰ ਦੀ ਏਕਤਾ ਸਬੰਧੀ ਇਸ ਤਾਜ਼ਾ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਬੈਠਕ 'ਚ ਆਦਿਤਿਆ ਠਾਕਰੇ ਦੇ ਨਾਲ ਪ੍ਰਿਅੰਕਾ ਚਤੁਰਵੇਦੀ ਵੀ ਮੌਜੂਦ ਸੀ। ਇਹ ਮੁਲਾਕਾਤ ਕਰੀਬ ਇੱਕ ਘੰਟੇ ਤੱਕ ਚੱਲੀ। ਸਾਲ 2024 ਲੋਕ ਸਭਾ ਚੋਣਾਂ ਨੂੰ ਲੈ ਕੇ ਬਹੁਤ ਖਾਸ ਹੈ ਅਤੇ ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਇਸ ਲਈ ਰਣਨੀਤੀ ਬਣਾਉਣ ਵਿਚ ਜੁਟੀਆਂ ਹੋਈਆਂ ਹਨ।

ਆਦਿਤਿਆ ਠਾਕਰੇ ਨੂੰ ਸ਼ਨੀਵਾਰ ਸ਼ਾਮ ਦਿੱਲੀ ਦੇ ਕਪੂਰਥਲਾ ਹਾਊਸ 'ਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਪਾਰਟੀ 'ਚ ਦੇਖਿਆ ਗਿਆ। ਜਿੱਥੇ ਉਨ੍ਹਾਂ ਦੇ ਨਾਲ ਸ਼ਿਵ ਸੈਨਾ ਯੂਬੀਟੀ ਨੇਤਾ ਪ੍ਰਿਅੰਕਾ ਚਤੁਰਵੇਦੀ ਵੀ ਮੌਜੂਦ ਸੀ। ਸਗਾਈ ਪਾਰਟੀ 'ਚ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਮੌਜੂਦ ਸਨ। ਅਦਿਤਿਆ ਠਾਕਰੇ ਦਾ ਅਗਲੇ ਦਿਨ ਸਵੇਰੇ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਾ ਅਤੇ ਉਨ੍ਹਾਂ ਨੂੰ ਮਿਲਣਾ ਕਈ ਸਿਆਸੀ ਸੰਭਾਵਨਾਵਾਂ ਵੱਲ ਇਸ਼ਾਰਾ ਕਰਦਾ ਹੈ।

ਵਿਰੋਧੀ ਏਕਤਾ 'ਤੇ ਤੇਜ਼ ਹੋਈ ਹਲਚਲ

ਕੇਜਰੀਵਾਲ ਅਤੇ ਆਦਿਤਿਆ ਠਾਕਰੇ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਸ਼ਾਨਦਾਰ ਜਿੱਤ ਮਿਲੀ ਸੀ। ਕਰਨਾਟਕ 'ਚ ਇਸ ਜਿੱਤ ਤੋਂ ਬਾਅਦ ਵਿਰੋਧੀਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਨੂੰ ਭਰੋਸਾ ਹੈ ਕਿ ਪੀਐਮ ਮੋਦੀ ਨੂੰ ਹਰਾਇਆ ਜਾ ਸਕਦਾ ਹੈ।

ਕਰਨਾਟਕ ਚੋਣਾਂ ਤੋਂ ਬਾਅਦ ਵਿਰੋਧੀ ਏਕਤਾ ਦੀ ਮੁਹਿੰਮ ਤੇਜ਼ ਹੋ ਗਈ ਹੈ। ਕੇਜਰੀਵਾਲ ਅਤੇ ਆਦਿਤਿਆ ਠਾਕਰੇ ਦੀ ਮੁਲਾਕਾਤ ਨੂੰ ਵੀ ਇਸੇ ਸਬੰਧ ਵਿਚ ਦੇਖਿਆ ਜਾ ਰਿਹਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸ਼ਿਵ ਸੈਨਾ UBT ਮਹਾਰਾਸ਼ਟਰ 'ਚ ਆਮ ਆਦਮੀ ਪਾਰਟੀ ਨੂੰ ਨਾਲ ਲੈ ਕੇ ਕੁਝ ਵੱਡਾ ਕਰ ਸਕਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget