ਪੜਚੋਲ ਕਰੋ

ਕਿਸਾਨਾਂ ਦੀਆਂ ਦੋ ਮੰਗਾਂ ਮੰਨਣ ਮਗਰੋਂ ਸਰਕਾਰ ਹੁਣ ਖੇਡ ਰਹੀ ਨਵਾਂ ਦਾਅ, ਕਿੰਝ ਸੁਲਝੇਗਾ ਐਮਐਸਪੀ ਤੇ ਕਾਨੂੰਨ ਵਾਪਸੀ ਦਾ ਮੁੱਦਾ?

ਕੇਂਦਰ ਸਰਕਾਰ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਜੁੜੇ ਅੱਧੇ ਮਸਲੇ ਹੱਲ ਕਰਨ ਦਾ ਦਾਅਵਾ ਕੀਤਾ ਹੈ; ਜਦਕਿ ਹਕੀਕਤ ਇਹ ਹੈ ਕਿ ਇਸ ਮਾਮਲੇ ’ਚ ਹਾਲੇ ਹਾਥੀ ਦੀ ਪੂੰਛ ਹੀ ਨਿਕਲਾ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਜੁੜੇ ਅੱਧੇ ਮਸਲੇ ਹੱਲ ਕਰਨ ਦਾ ਦਾਅਵਾ ਕੀਤਾ ਹੈ; ਜਦਕਿ ਹਕੀਕਤ ਇਹ ਹੈ ਕਿ ਇਸ ਮਾਮਲੇ ’ਚ ਹਾਲੇ ਹਾਥੀ ਦੀ ਪੂੰਛ ਹੀ ਨਿਕਲਾ ਹੈ। ਜਿਹੜੇ ਦੋ ਮੁੱਖ ਮੁੱਦਿਆਂ ਤਿੰਨੇ ਨਵੇਂ ਖੇਤੀ ਕਾਨੂੰਨਾਂ ਦੀ ਵਾਪਸੀ ਤੇ ਘੱਟੋ-ਘੱਟ ਸਮਰਥਨ ਮੁੱਲ ਭਾਵ ਐਮਐਸਪੀ ਉੱਤੇ ਕਾਨੂੰਨੀ ਗਰੰਟੀ ’ਤੇ ਗਰਾਰੀ ਫਸੀ ਹੋਈ ਹੈ, ਉਨ੍ਹਾਂ ਮਾਮਲਿਆਂ ’ਚ ਕੋਈ ਵਿਚਕਾਰਲਾ ਰਾਹ ਕੱਢਣਾ ਸਰਕਾਰ ਲਈ ਸੁਖਾਲਾ ਨਹੀਂ। ਇਨ੍ਹਾਂ ਦੋਵੇਂ ਮਸਲਿਆਂ ਦਾ ਹੱਲ ਕੱਢਣ ਲਈ ਸਰਕਾਰ ਵਿੱਚ ਅੱਜ ਸ਼ੁੱਕਰਵਾਰ ਤੋਂ ਵਿਚਾਰ-ਚਰਚਾ ਦਾ ਦੌਰ ਸ਼ੁਰੂ ਹੋਵੇਗਾ। ਚਾਰ ਜਨਵਰੀ ਨੂੰ ਕਿਸਾਨ ਸੰਗਠਨਾਂ ਨਾਲ ਹੋਣ ਵਾਲੀ 7ਵੇਂ ਗੇੜ ਦੀ ਗੱਲਬਾਤ ਦੇ ਕੁਝ ਮਾਮਲਿਆਂ ’ਚ ਸਰਕਾਰ ਦਾ ਰੁਖ਼ ਹਾਲੇ ਤੋਂ ਸਪੱਸ਼ਟ ਹੈ। ਸਰਕਾਰ ਕਾਨੂੰਨ ਵਾਪਸੀ ਦੀ ਮੰਗ ਪ੍ਰਵਾਨ ਨਹੀਂ ਕਰੇਗੀ। ਇਸ ਤੋਂ ਇਲਾਵਾ ਐਮਐਸਪੀ ਉੱਤੇ ਖ਼ਰੀਦ ਵਿਵਸਥਾ ਜਾਰੀ ਰੱਖਣ ਬਾਰੇ ਕਾਨੂੰਨੀ ਗਰੰਟੀ ਦੇਣ ਲਈ ਸਮਾਂ ਦਿੱਤੇ ਜਾਣ ਦੀ ਮੰਗ ਕਰੇਗੀ। ਇਸ ਤੋਂ ਪਹਿਲਾਂ ਸਰਕਾਰ ਕਿਸਾਨ ਜਥੇਬੰਦੀਆਂ ਨੂੰ ਇਸ ਵਿਵਾਦ ਦੇ ਨਿਬੇੜੇ ਲਈ ਕਮੇਟੀ ਦੇ ਗਠਨ ਸਬੰਧੀ ਪ੍ਰਸਤਾਵ ਨੂੰ ਪ੍ਰਵਾਨ ਕਰਨ ਲਈ ਸਹਿਮਤ ਕਰੇਗੀ। ਖੇਤੀ ਮੰਤਰੀ ਨੇ ਕਿਸਾਨ ਸੰਗਠਨਾਂ ਤੋਂ ਤਿੰਨੇ ਕਾਨੂੰਨ ਰੱਦ ਕਰਨ ਤੋਂ ਇਲਾਵਾ ਹੋਰ ਵਿਕਲਪ ਮੰਗੇ ਹਨ। ਸਰਕਾਰ ਚਾਹੁੰਦੀ ਹੈ ਕਿ ਕਿਸਾਨ ਸੰਗਠਨ ਕਾਨੂੰਨ ਰੱਦ ਕਰਨ ਬਦਲੇ ਕਾਨੂੰਨ ਦੀਆਂ ਉਨ੍ਹਾਂ ਵਿਵਸਥਾਵਾਂ ਉੱਤੇ ਚਰਚਾ ਕਰਨ, ਜਿਸ ਤੋਂ ਉਨ੍ਹਾਂ ਨੂੰ ਸਮੱਸਿਆ ਹੈ। ਸੱਤਵੇਂ ਗੇੜ ਦੀ ਮੀਟਿੰਗ ’ਚ ਵੀ ਸਰਕਾਰ ਆਪਣੇ ਇਸੇ ਸਟੈਂਡ ਉੱਤੇ ਕਾਇਮ ਰਹੇਗੀ। ਸਰਕਾਰ ਦੇ ਰਣਨੀਤੀਕਾਰਾਂ ਦਾ ਮੰਨਣਾ ਹੈ ਕਿ ਜੇ ਐਮਐਸਪੀ ਉੱਤੇ ਕੋਈ ਠੋਸ ਪਹਿਲ ਕੀਤੀ ਜਾਵੇ, ਤਾਂ ਕਿਸਾਨ ਜਥੇਬੰਦੀਆਂ ਨੂੰ ਤਿੰਨੇ ਕਾਨੂੰਨ ਰੱਦ ਕਰਨ ਦੀ ਮੰਗ ਪ੍ਰਤੀ ਰੁਖ਼ ਨਰਮ ਕਰਨ ਲਈ ਸਹਿਮਤ ਕੀਤਾ ਜਾ ਸਕਦਾ ਹੈ। ਸਰਕਾਰ ਦੇ ਪੱਧਰ ਉੱਤੇ ਇਸ ਬਾਰੇ ਵਿਚਾਰ ਚਰਚਾ ਚੱਲ ਰਹੀ ਹੈ। ਸਰਕਾਰ ਇਸ ਬਾਰੇ ਲਿਖਤੀ ਭਰੋਸਾ ਪਹਿਲਾਂ ਦੇ ਚੁੱਕੀ ਹੈ। ਐਮਐਸਪੀ ਉੱਤੇ ਕਾਨੂੰਨੀ ਗਰੰਟੀ ਦੇਣ ਦੇ ਰਾਹ ’ਚ ਕਈ ਉਲਝਣਾਂ ਹਨ। ਸਭ ਤੋਂ ਪਹਿਲਾਂ ਇਸ ਦੇ ਵਿੱਤੀ ਪ੍ਰਭਾਵ ਪੈਣਗੇ। ਸਰਕਾਰ ਨੂੰ ਇਸ ਨਾਲ ਜੁੜੇ ਸਾਰੇ ਪੱਖਾਂ ਨਾਲ ਗੱਲ ਕਰਨੀ ਹੋਵੇਗੀ। ਸੁਆਲ ਇਹ ਵੀ ਹੈ ਕਿ ਸਰਕਾਰ ਦੂਜੀ ਧਿਰ ਨੂੰ ਇੱਕ ਨਿਸ਼ਚਤ ਕੀਮਤ ਤੋਂ ਘੱਟ ਉੱਤੇ ਖ਼ਰੀਦ ਨਾ ਕਰਨ ਲਈ ਮਜਬੂਰ ਕਿਵੇਂ ਕਰ ਸਕਦੀ ਹੈ। ਉਹ ਵੀ ਤਦ ਜਦੋਂ ਖੇਤੀ ਖੇਤਰ ਵਿੱਚ ਨਿਵੇਸ਼ ਕਰਨ ਲਈ ਪ੍ਰਾਈਵੇਟ ਖੇਤਰ ਪੂਰੀ ਤਰ੍ਹਾਂ ਤਿਆਰ ਨਹੀਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget