ਚੰਡੀਗੜ੍ਹ: ਕੋਰੋਨਾ ਤੋਂ ਬਾਅਦ ਹੁਣ ਪ੍ਰਦੂਸ਼ਣ ਕਰਕੇ ਲੌਕਡਾਊਨ ਲੱਗਣ ਜਾ ਰਿਹਾ ਹੈ। ਦਿੱਲੀ ਤੇ ਹਰਿਆਣਾ ਸਰਕਾਰ ਇਸ ਬਾਰੇ ਸਖਤੀ ਕੀਤੀ ਹੈ। ਦਿੱਲੀ ਸਰਕਾਰ ਮਗਰੋਂ ਹਰਿਆਣਾ ਸਰਕਾਰ ਨੇ ਚਾਰ ਜ਼ਿਲ੍ਹਿਆਂ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਤੇ ਝੱਜਰ 'ਚ 17 ਨਵੰਬਰ ਤੱਕ ਸਾਰੇ ਸਕੂਲ ਬੰਦ ਕਰਨ, ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਤੇ ਹਰ ਤਰ੍ਹਾਂ ਦੇ ਨਿਰਮਾਣ 'ਤੇ ਪਾਬੰਦੀ ਸਮੇਤ ਕਈ ਉਪਾਵਾਂ ਦਾ ਐਲਾਨ ਕੀਤਾ ਹੈ।
ਇਹ ਆਦੇਸ਼ ਹਰਿਆਣਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਪੈਂਦੇ ਉਕਤ ਜ਼ਿਲ੍ਹਿਆਂ 'ਚ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਦਿਸ਼ਾ-ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਦੱਸ ਦਈਏ ਕਿ ਹਰਿਆਣਾ ਸਰਕਾਰ ਦਾ ਇਹ ਕਦਮ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਪ੍ਰਦੂਸ਼ਣ ਸੰਕਟ ਨਾਲ ਨਜਿੱਠਣ ਲਈ ਅਜਿਹੇ ਹੀ ਉਪਾਵਾਂ ਦੇ ਐਲਾਨ ਤੋਂ ਬਾਅਦ ਆਇਆ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਹਫ਼ਤੇ ਲਈ ਸਾਰੇ ਸਕੂਲ ਬੰਦ ਕਰ ਦਿੱਤੇ ਹਨ, ਜਦਕਿ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਵੀ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ।
ਉਧਰ, ਸੁਪਰੀਮ ਕੋਰਟ ਦੀ ਝਿੜਕ ਮਗਰੋਂ ਕੇਜਰੀਵਾਲ ਸਰਕਾਰ ਨੇ ਅੱਜ ਕਿਹਾ ਹੈ ਕਿ ਕੌਮੀ ਰਾਜਧਾਨੀ ਵਿੱਚ ਪੂਰਨ ਲੌਕਡਾਊਨ ਲਈ ਤਿਆਰ ਹੈ। ਪ੍ਰਦੂਸ਼ਣ ਖਿਲਾਫ਼ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਅਦਾਲਤ ਨੂੰ ਕਿਹਾ ਹੈ ਕਿ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਉਹ ਪੂਰਨ ਲੌਕਡਾਊਨ ਲਗਾਉਣ ਲਈ ਤਿਆਰ ਹੈ।
ਇਸੇ ਦੌਰਾਨ ਸਰਕਾਰ ਨੇ ਅਦਾਲਤ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਹੈ ਕਿ ਇਸ ਲੌਕਡਾਊਨ ਦਾ ਤਾਂ ਹੀ ਫਾਇਦਾ ਹੋਵੇਗਾ ਜੇਕਰ ਐਨਸੀਆਰ (ਨੈਸ਼ਨਲ ਕੈਪੀਟਲ ਰਿਜਨ) ਵਿੱਚ ਵੀ ਲੌਕਡਾਊਨ ਲਗਾਇਆ ਜਾਵੇ। ਦਿੱਲੀ ਸਰਕਾਰ ਨੇ ਇਹ ਖੁਲਾਸਾ ਆਪਣੇ ਹਲਫਨਾਮੇ ਵਿੱਚ ਕੀਤਾ ਹੈ।
ਇਹ ਵੀ ਪੜ੍ਹੋ: Health Tips: ਬਾਕੀ ਦੇ ਕੰਮ ਬਾਅਦ 'ਚ ਪਹਿਲਾਂ ਸਿਹਤ ਜ਼ਰੂਰੀ...ਇਹ 10 ਚੀਜ਼ਾਂ ਖਾ ਕੇ ਰਹੋ ਪੂਰੀ ਤਰ੍ਹਾਂ ਫਿੱਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/