ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਆਪ' ਨੇ ਦਿੱਲੀ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ ਤੇ ਭਾਰਤ ਵਿੱਚ ਨਵੇਂ ਯੁੱਗ ਦੀ ਰਾਜਨੀਤੀ ਦੀ ਸ਼ੁਰੂਆਤ ਹੋਈ ਹੈ।
ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਤੀਜੀ ਵਾਰ ਹੋਈ ਬੇਮਿਸਾਲ ਜਿੱਤ ਦੀ ਖ਼ੁਸ਼ੀ ਵਿੱਚ ਚੰਡੀਗੜ੍ਹ ਦੇ ਪਾਰਟੀ ਹੈੱਡਕੁਆਟਰ ਵਿਖੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰਾਂ ਤੇ ਵਲੰਟੀਅਰਾਂ ਨੇ 'ਲੱਡੂ' ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ।
ਚੀਮਾ ਨੇ ਕਿਹਾ ਕਿ ਦੇਸ ਦੇ ਲੋਕਾਂ ਨੇ ਭਾਜਪਾ ਵੱਲੋਂ ਨਫ਼ਰਤ ਦੀ ਰਾਜਨੀਤੀ ਨੂੰ ਬੁਰੀ ਤਰਾਂ ਨਕਾਰ ਦਿੱਤਾ ਹੈ ਤੇ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਦਾ ਵਿਕਾਸ ਮਾਡਲ ਤੇ ਕੰਮ ਦੀ ਰਾਜਨੀਤੀ ਨੂੰ ਵੋਟ ਪਾ ਕੇ ਜਿੱਤ ਦਵਾਈ ਹੈ। ਦਿੱਲੀ ਦੀ ਜਿੱਤ ਨੂੰ ਬਦਲਾਅ ਦੀ ਰਾਜਨੀਤੀ ਦੱਸਿਆ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਆਉਣ ਵਾਲੀ ਨਗ ਦੀਆਂ ਚੋਣਾਂ ਦੇ ਵਿੱਚ ਵੀ ਆਮ ਆਦਮੀ ਪਾਰਟੀ ਹੁਣ ਹਿੱਸਾ ਲਵੇਗੀ।
ਇਸ ਦੌਰਾਨ ਪੁਲਿਟੀਕਲ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਦੀ ਦਿੱਲੀ 'ਚ ਹੋਈ ਇਤਿਹਾਸਕ ਜਿੱਤ ਨੇ ਦੇਸ਼ ਵਿੱਚ ਫੁੱਟ ਪਾਊ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਦਿੱਲੀ ਦੀ ਜਿੱਤ ਨਾਲ ਹਿੰਦੁਸਤਾਨ ਵਿੱਚ ਰਾਜਨੀਤੀ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ। ਜਿਸ ਨਾਲ ਆਮ ਲੋਕਾਂ ਲਈ ਸਕੂਲ, ਹਸਪਤਾਲ, ਬਿਜਲੀ, ਰੁਜ਼ਗਾਰ, ਮਹਿਲਾ ਸੁਰੱਖਿਆ, ਸਾਫ਼ ਪੀਣ ਵਾਲਾ ਪਾਣੀ ਵਰਗੇ ਬੁਨਿਆਦੀ ਮੁੱਦੇ ਰਾਜਨੀਤੀ 'ਤੇ ਭਾਰੂ ਰਹਿਣਗੇ। ਧਰਮ ਤੇ ਜਾਤ ਦੀ ਰਾਜਨੀਤੀ ਨੂੰ ਨਕਾਰਦੇ ਹੋਏ ਦਿੱਲੀ ਨੇ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ।
ਦਿੱਲੀ ਦੀ ਜਿੱਤ ਦੀ ਖੁਸ਼ੀ 'ਚ ਚੰਡੀਗੜ੍ਹ ਯੂਨਿਟ ਨੇ ਰੋਡ ਸ਼ੋਅ ਕੱਢਿਆ। ਖੁਸ਼ੀ ਦੇ ਵਿੱਚ ਨੱਚਦੇ ਹੋਏ ਆਮ ਆਦਮੀ ਪਾਰਟੀ ਤੇ ਕੇਜਰੀਵਾਲ ਦੇ ਝੰਡੇ ਅਤੇ ਪੋਸਟਰ ਲਹਿਰਾਉਂਦੇ ਹੋਏ ਚੰਡੀਗੜ੍ਹ ਦੇ ਵਿੱਚ ਗੱਡੀਆਂ, ਸਕੂਟਰ, ਮੋਟਰਸਾਈਕਲ ਤੇ ਪੈਦਲ ਚੱਲ ਕੇ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਯੂਨਿਟ ਨੇ ਜਸ਼ਨ ਮਨਾਇਆ।
ਦਿੱਲੀ ਮਗਰੋਂ 'ਆਪ' ਦੀ ਚੰਡੀਗੜ੍ਹ 'ਤੇ ਅੱਖ
ਏਬੀਪੀ ਸਾਂਝਾ
Updated at:
11 Feb 2020 06:27 PM (IST)
ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਆਪ' ਨੇ ਦਿੱਲੀ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ ਤੇ ਭਾਰਤ ਵਿੱਚ ਨਵੇਂ ਯੁੱਗ ਦੀ ਰਾਜਨੀਤੀ ਦੀ ਸ਼ੁਰੂਆਤ ਹੋਈ ਹੈ।
- - - - - - - - - Advertisement - - - - - - - - -