ਪੜਚੋਲ ਕਰੋ
Advertisement
ਕਿਸਾਨਾਂ ਨਾਲ ਸਖਤੀ ਮਗਰੋਂ ਬੁਰੀ ਤਰ੍ਹਾਂ ਘਿਰੀ ਬੀਜੇਪੀ ਸਰਕਾਰ, ਆਮ ਆਦਮੀ ਪਾਰਟੀ ਦੀ ਸਖਤ ਚੇਤਾਵਨੀ
ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਨਦਾਤੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਏ ਹਨ।
ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਨਦਾਤੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਏ ਹਨ। ਗਣਤੰਤਰ ਦਿਵਸ ਮੌਕੇ ਕੱਢੀ ਗਈ ਟ੍ਰੈਕਟਰ ਪਰੇਡ ਦੌਰਾਨ ਰਾਸ਼ਟਰੀ ਰਾਜਧਾਨੀ ’ਚ ਹੰਗਾਮਾ ਹੋਇਆ। ਇਸ ਲਈ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ਨੂੰ ਘੇਰਦਿਆਂ ਅੱਜ ਸਿਆਸੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਭਾਜਪਾ ਨੂੰ ਆਪਣੇ ਆਗੂਆਂ ਨੂੰ ਸਮਝਾਉਣ ਦੀ ਗੱਲ ਕਰਦਿਆਂ ਕਿਹਾ ਕਿ ਹੰਕਾਰ ਨਾਲ ਢਿੱਡ ਨਹੀਂ ਭਰਦਾ।
ਸਿਸੋਦੀਆ ਨੇ ਆਪਣੇ ਟਵੀਟ ’ਚ ਲਿਖਿਆ,‘ਭਾਜਪਾਈਓ, ਤੁਸੀਂ ਅੰਦੋਲਨ ਕਰ ਰਹੇ ਕਿਸਾਨਾਂ ਦਾ ਇੰਟਰਨੈੱਟ ਬੰਦ ਕਰ ਦਿੰਦੇ ਹੋ, ਬਿਜਲੀ-ਪਾਣੀ ਬੰਦ ਕਰ ਦਿੰਦੇ ਹੋ, ਆਉਣ ਦਾ ਰਾਹ ਬੰਦ ਕਰ ਦਿੰਦੇ ਹੋ। ਕਿਸਾਨਾਂ ਨੇ ਜੇ ਕਿਸਾਨੀ ਬੰਦ ਕਰ ਦਿੱਤੀ ਜੇ ਇੱਕ ਮੌਸਮ ਲਈ ਵੀ, ਤਾਂ ਤੁਹਾਡੇ ਸਾਹ ਰੁਕ ਜਾਣਗੇ। ਸਮਝਾਓ ਆਪਣੇ ਆਗੂਆਂ ਨੂੰ, ਹੰਕਾਰ ਨਾਲ ਢਿੱਡ ਨਹੀਂ ਭਰਦਾ।’
ਦੱਸ ਦੇਈਏ ਕਿ ਗਣਤੰਤਰ ਦਿਵਸ ਮੌਕੇ ਕਿਸਾਨਾਂ ਨੇ ਟ੍ਰੈਕਟਰ ਰੈਲੀ ਕੱਢੀ ਸੀ। ਇਸ ਦੌਰਾਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕਈ ਥਾਵਾਂ ਉੱਤੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਦਿੱਲੀ ਪੁਲਿਸ ਮੁਤਾਬਕ ਲਗਪਗ 400 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਉਸ ਤੋਂ ਬਾਅਦ ਹੀ ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ, ਬਿਜਲੀ ਤੇ ਪਾਣੀ ਦੀ ਸਪਲਾਈ ਵੀ ਬੰਦ ਕਰ ਦਿੱਤੀ ਗਈ ਸੀ। ਪਰ ਰਾਤੀਂ 1:30 ਵਜੇ ਇਹ ਸਭ ਬਹਾਲ ਹੋ ਗਿਆ ਸੀ। ਦਿੱਲੀ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਨੋਟਿਸ ਭੇਜਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਉਹ ਸਰਕਾਰੀ ਨੋਟਿਸਾਂ ਤੋਂ ਡਰਨ ਵਾਲੇ ਨਹੀਂ ਹਨ।भाजपाइयो! तुम आंदोलन कर रहे किसान का इंटरनेट बंद कर देते हो, बिजली पानी बंद कर देते देते हो, आने का रास्ता बंद कर देते हो... किसान ने अगर किसानी बंद कर दी ना, एक मौसम के लिए भी, तो तुम्हारी साँसे बंद हो जाएँगी... समझाइए अपने नेताओं को, अहंकार से पेट नहीं भरता..
— Manish Sisodia (@msisodia) January 29, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਬਾਲੀਵੁੱਡ
ਪੰਜਾਬ
Advertisement