Rakesh Tikait on Farmers Protest: ਪੰਜਾਬ ਤੇ ਹਰਿਆਣਾ ਤੋਂ ਬਾਅਦ ਹੁਣ ਹੁਣ ਉੱਤਰ ਪ੍ਰਦੇਸ਼ ਵਿੱਚ ਵੀ ਕਿਸਾਨ ਅੰਦੋਲਨ ਮਘ ਗਿਆ ਹੈ। ਸੀਨੀਅਰ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਲੰਮਾ ਚੱਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨੀ ਹੀ ਵੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਸਾਡੀ ਮੀਟਿੰਗ ਹੈ। ਇਸ ਵਿੱਚ ਅਸੀਂ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਬਾਰੇ ਫੈਸਲਾ ਲਵਾਂਗੇ।
ਉਧਰ, ਦਿੱਲੀ ਈਸਟਰਨ ਰੇਂਜ ਦੇ ਏਸੀਪੀ ਸਾਗਰ ਸਿੰਘ ਕਲਸੀ ਨੇ ਦਾਅਵਾ ਕੀਤਾ ਹੈ ਕਿ ਅਜੇ ਤੱਕ ਗਾਜ਼ੀਪੁਰ ਵਾਲੇ ਪਾਸੇ ਤੋਂ ਕਿਸਾਨਾਂ ਦੀ ਆਮਦ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਹਾਲਾਤ ਨੂੰ ਵੇਖਦਿਆਂ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਆਵਾਜਾਈ ਨੂੰ ਆਮ ਵਾਂਗ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਲਾਕੇ 'ਚ ਗਸ਼ਤ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਸ਼ਾਂਤਮਈ ਢੰਗ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰਾਂਗੇ। ਇਸ ਵੇਲੇ ਦਿੱਲੀ ਦੇ ਪੂਰਬ ਵਾਲੇ ਪਾਸੇ ਸਾਰੀਆਂ 5 ਸਰਹੱਦਾਂ 'ਤੇ ਆਵਾਜਾਈ ਆਮ ਵਾਂਗ ਹੈ।
ਇਹ ਵੀ ਪੜ੍ਹੋ: Farmers Prtest: ਖਨੌਰੀ ਬਾਰਡਰ 'ਤੇ ਵੀ ਹੰਗਾਮਾ, ਕਿਸਾਨਾਂ ਉਪਰ ਤੋਪਾਂ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਹਮਲਾ
ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਦੀ ਸ਼ੰਭੂ ਸਰਹੱਦ ’ਤੇ ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲਿਸ ਨੇ ਸਵੇਰੇ 11 ਵਜੇ ਦੇ ਕਰੀਬ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਨੌਜਵਾਨ ਕਿਸਾਨ ਬਚਣ ਲਈ ਇਧਰ-ਉਧਰ ਭੱਜਦੇ ਨਜ਼ਰ ਆਏ।
ਇਸ ਦੇ ਨਾਲ ਹੀ ਭਾਜਪਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਗੱਲਬਾਤ ਦੇ ਪੰਜਵੇਂ ਗੇੜ ਦੀ ਪੇਸ਼ਕਸ਼ ਕਰਦਿਆਂ ਉਨ੍ਹਾਂ ਨੂੰ ਸ਼ਾਂਤੀਪੂਰਨ ਹੱਲ ਕੱਢਣ ਦੀ ਅਪੀਲ ਕੀਤੀ ਹੈ। ਭਾਜਪਾ ਨੇ ਕਿਹਾ ਕਿ ਕਿਸਾਨਾਂ ਦਾ ਵਿਕਾਸ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਇੱਥੇ ਭਾਜਪਾ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨੂੰ ਕਿਹਾ, ‘ਖੇਤੀ ਮੰਤਰੀ ਅਰਜੁਨ ਮੁੰਡਾ ਨੇ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਗੱਲਬਾਤ ਨਾਲ ਹੀ ਹੱਲ ਨਿਕਲੇਗਾ। ਸਰਕਾਰ ਖੁੱਲ੍ਹੇ ਦਿਮਾਗ ਨਾਲ ਗੱਲਬਾਤ ਲਈ ਤਿਆਰ ਹੈ। ਕਿਸਾਨਾਂ ਨੂੰ ਸਾਡੀ ਅਪੀਲ ਹੈ ਕਿ ਇਸ ਦਾ ਸ਼ਾਂਤਮਈ ਢੰਗ ਨਾਲ ਹੱਲ ਲੱਭਿਆ ਜਾਵੇ।’
ਇਹ ਵੀ ਪੜ੍ਹੋ: Sandeshkhali Case: ਸਿੱਖ ਅਫ਼ਸਰ ਨੂੰ ਖ਼ਾਲਿਸਤਾਨੀ ਕਹੇ ਜਾਣ ‘ਤੇ ਬੋਲੇ ਭਗਵੰਤ ਮਾਨ, ਕਿਹਾ-‘ਸ਼ਾਇਦ ਭਾਜਪਾ ਨੂੰ ਨਹੀਂ ਪਤਾ...’