Sikh Protest: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਪੱਖੀ ਭੜਕੇ ਹੋਏ ਹਨ। ਖਾਲਿਸਤਾਨੀ ਪੱਖੀ ਸਮਰਥਕਾਂ ਨੇ ਐਤਵਾਰ ਅਮਰੀਕਾ ਦੇ ਸ਼ਹਿਰ ਸਾਂ ਫਰਾਂਸਿਸਕੋ ’ਚ ਭਾਰਤੀ ਦੂਤਾਵਾਸ ਉਤੇ ਹਮਲਾ ਕਰ ਦਿੱਤਾ ਤੇ ਇਸ ਨੂੰ ਨੁਕਸਾਨ ਪਹੁੰਚਾਇਆ।
ਉਧਰ, ਇਸ ਘਟਨਾ ਦੀ ਭਾਰਤੀ-ਅਮਰੀਕੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਮੰਗੀ ਹੈ। ਭਾਰਤ ਨੇ ਘਟਨਾ ਦੀ ਨਿਖੇਧੀ ਕਰਦਿਆਂ ਅਮਰੀਕਾ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਵਾਰਦਾਤਾਂ ਨੂੰ ਮੁੜ ਤੋਂ ਨਾ ਹੋਣ ਦੇਣ ਲਈ ਢੁੱਕਵੇਂ ਕਦਮ ਚੁੱਕਣ।
ਹਾਸਲ ਵੇਰਵਿਆਂ ਮੁਤਾਬਕ ਸਾਂ ਫਰਾਂਸਿਸਕੋ ਵਿੱਚ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਮੁਜ਼ਾਹਰਾਕਾਰੀ ਆਰਜ਼ੀ ਸੁਰੱਖਿਆ ਨਾਕੇ ਤੋੜ ਕੇ ਦੂਤਾਵਾਸ ਦੇ ਨੇੜੇ ਪਹੁੰਚ ਗਏ ਤੇ ਕੌਂਸਲੇਟ ਦੇ ਅੰਦਰ ਦੋ ਅਖੌਤੀ ਖਾਲਿਸਤਾਨੀ ਝੰਡੇ ਲਾ ਦਿੱਤੇ। ਕੌਂਸਲੇਟ ਦੇ ਦੋ ਕਰਮੀਆਂ ਨੇ ਮਗਰੋਂ ਜਲਦੀ ਝੰਡੇ ਉਤਾਰ ਦਿੱਤੇ। ਥੋੜ੍ਹੀ ਹੀ ਦੇਰ ਬਾਅਦ ਗੁੱਸੇ ’ਚ ਆਏ ਮੁਜ਼ਾਹਰਾਕਾਰੀਆਂ ਦਾ ਇੱਕ ਗਰੁੱਪ ਦੂਤਾਵਾਸ ਦੀ ਇਮਾਰਤ ’ਤੇ ਪਹੁੰਚ ਗਿਆ ਤੇ ਦਰਵਾਜ਼ੇ-ਖਿੜਕੀਆਂ ਭੰਨ੍ਹਣ ਲੱਗਾ। ਉਨ੍ਹਾਂ ਹੱਥਾਂ ਵਿਚ ਰਾਡਾਂ ਫੜੀਆਂ ਹੋਈਆਂ ਸਨ।
ਪੁਲਿਸ ਨੇ ਹਾਲੇ ਤੱਕ ਘਟਨਾ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਭਾਰਤੀ-ਅਮਰੀਕੀ ਭਾਈਚਾਰੇ ਦੇ ਆਗੂ ਅਜੈ ਭੁਟੋਰੀਆ ਨੇ ਇਸ ਹਮਲਾਵਰ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ, ‘ਇਹ ਹਿੰਸਕ ਕਾਰਵਾਈ ਨਾ ਸਿਰਫ਼ ਅਮਰੀਕਾ ਤੇ ਭਾਰਤ ਦੇ ਕੂਟਨੀਤਕ ਰਿਸ਼ਤਿਆਂ ਲਈ ਖ਼ਤਰਾ ਹੈ ਪਰ ਸਾਡੇ ਭਾਈਚਾਰੇ ਦਰਮਿਆਨ ਕਾਇਮ ਸ਼ਾਂਤੀ ਤੇ ਸਦਭਾਵਨਾ ’ਤੇ ਹਮਲਾ ਹੈ।’ ਭੂਟੋਰੀਆ ਨੇ ਪ੍ਰਸ਼ਾਸਨ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।