Farmers Protest: ਕਿਸਾਨਾਂ ਦੇ ਫੈਸਲੇ ਮਗਰੋਂ ਕੇਂਦਰ ਵੱਲੋਂ ਮੀਟਿੰਗ ਰੱਦ, ਕਿਸਾਨ ਅਗਲੀ ਰਣਨੀਤੀ ਬਣਾਉਣ 'ਚ ਜੁਟੇ
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਦੇ ਛੇਵੇਂ ਗੇੜ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੇ ਇਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ।
ਸ਼ਾਹ ਨਾਲ ਮੀਟਿੰਗ ਮਗਰੋਂ ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਹੰਨਨ ਮੱਲ੍ਹਾ ਦਾ ਕਹਿਣਾ ਹੈ ਕਿ 9 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਆਗੂ ਆਪਸ ਵਿੱਚ ਗੱਲਬਾਤ ਕਰਨਗੇ ਤੇ ਸਰਕਾਰ ਦੇ ਪ੍ਰਸਤਾਵ 'ਤੇ ਫੈਸਲਾ ਲੈਣਗੇ। ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਬੈਠਕ ਬਾਰੇ ਕਿਹਾ ਕਿ ਇਹ ਸਕਾਰਾਤਮਕ ਰਹੀ ਤੇ ਇਸ ਬਾਰੇ ਸਰਕਾਰ ਵਿਚਾਰ ਲਈ ਕਿਸਾਨ ਨੇਤਾਵਾਂ ਨੂੰ ਲਿਖਤੀ ਰੂਪ ਵਿੱਚ ਪ੍ਰਸਤਾਵ ਭੇਜਣਗੇ। ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ ਜਦਕਿ ਸਰਕਾਰ ਇਨ੍ਹਾਂ ਵਿੱਚ ਸੋਧ ਕਰਨਾ ਚਾਹੁੰਦੀ ਹੈ।
The Government is not ready to take back the farm laws: Hannan Mollah, General Secretary, All India Kisan Sabha https://t.co/APu8ws5eWS
— ANI (@ANI) December 8, 2020
ਦੱਸ ਦਈਏ ਕਿ ਗ੍ਰਹਿ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ), ਪੂਸਾ ਵਿਖੇ ਹੋਈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪਿਯੂਸ਼ ਗੋਇਲ ਵੀ ਇਸ ਮੀਟਿੰਗ ਵਿੱਚ ਮੌਜੂਦ ਸੀ। ਮੀਟਿੰਗ ਵਿੱਚ 13 ਕਿਸਾਨ ਨੇਤਾਵਾਂ ਦੇ ਇੱਕ ਵਫ਼ਦ ਨੇ ਹਿੱਸਾ ਲਿਆ।