ਸ਼ਾਹ ਨਾਲ ਮੀਟਿੰਗ ਮਗਰੋਂ ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਹੰਨਨ ਮੱਲ੍ਹਾ ਦਾ ਕਹਿਣਾ ਹੈ ਕਿ 9 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਆਗੂ ਆਪਸ ਵਿੱਚ ਗੱਲਬਾਤ ਕਰਨਗੇ ਤੇ ਸਰਕਾਰ ਦੇ ਪ੍ਰਸਤਾਵ 'ਤੇ ਫੈਸਲਾ ਲੈਣਗੇ। ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਬੈਠਕ ਬਾਰੇ ਕਿਹਾ ਕਿ ਇਹ ਸਕਾਰਾਤਮਕ ਰਹੀ ਤੇ ਇਸ ਬਾਰੇ ਸਰਕਾਰ ਵਿਚਾਰ ਲਈ ਕਿਸਾਨ ਨੇਤਾਵਾਂ ਨੂੰ ਲਿਖਤੀ ਰੂਪ ਵਿੱਚ ਪ੍ਰਸਤਾਵ ਭੇਜਣਗੇ। ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ ਜਦਕਿ ਸਰਕਾਰ ਇਨ੍ਹਾਂ ਵਿੱਚ ਸੋਧ ਕਰਨਾ ਚਾਹੁੰਦੀ ਹੈ।
ਦੱਸ ਦਈਏ ਕਿ ਗ੍ਰਹਿ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ), ਪੂਸਾ ਵਿਖੇ ਹੋਈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪਿਯੂਸ਼ ਗੋਇਲ ਵੀ ਇਸ ਮੀਟਿੰਗ ਵਿੱਚ ਮੌਜੂਦ ਸੀ। ਮੀਟਿੰਗ ਵਿੱਚ 13 ਕਿਸਾਨ ਨੇਤਾਵਾਂ ਦੇ ਇੱਕ ਵਫ਼ਦ ਨੇ ਹਿੱਸਾ ਲਿਆ।