Election Result: ਆਪ ਦੀ ਹਾਰ ਤੋਂ ਬਾਅਦ ਦਿੱਲੀ 'ਚ ਹਲਚਲ ! ਸੱਦ ਲਈ ਵਿਧਾਇਕਾਂ 'ਤੇ ਅਹੁਦੇਦਾਰਾਂ ਦੀ ਮੀਟਿੰਗ, ਹੋਣਗੇ ਵੱਡੇ ਬਦਲਾਅ ?
AAP Result: ਪਾਰਟੀ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਦਾ ਸਾਹਮਣਾ ਕਰੇਗੀ, ਜਦੋਂ ਕਿ ਰਾਸ਼ਟਰੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਨੇਤਾ ਕਥਿਤ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਹਨ।
Election Result: ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਵੱਡਾ ਝਟਕਾ ਲੱਗਾ ਹੈ। ਉਮੀਦਾਂ ਦੇ ਉਲਟ ਆਪ ਤੇ ਗਠਜੋੜ ਦੀ ਭਾਈਵਾਲ ਕਾਂਗਰਸ ਨੂੰ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ 'ਤੇ ਹਾਰ ਦਾ ਸਾਹਮਣਾ ਕਰਨਾ ਪਿਆ। ਲੋਕ ਸਭਾ ਨਤੀਜਿਆਂ 'ਚ ਨਿਰਾਸ਼ਾ ਤੋਂ ਬਾਅਦ 'ਆਪ' 'ਚ ਹਲਚਲ ਤੇਜ਼ ਹੋ ਗਈ ਹੈ। ਦਿੱਲੀ ਦੇ ਸਾਰੇ ਵਿਧਾਇਕਾਂ ਅਤੇ ਪ੍ਰਮੁੱਖ ਨੇਤਾਵਾਂ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਬੁਲਾਇਆ ਗਿਆ ਹੈ।
ਸੁਨੀਤਾ ਕੇਜਰੀਵਾਲ ਕਰਨਗੇ ਮੀਟਿੰਗ ਦੀ ਪ੍ਰਧਾਨਗੀ ?
ਇਹ ਅਹਿਮ ਮੀਟਿੰਗ ਵੀਰਵਾਰ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਣ ਜਾ ਰਹੀ ਹੈ। ਪਾਰਟੀ ਨੇ ਇਹ ਮੀਟਿੰਗ ਚੋਣ ਨਤੀਜਿਆਂ ਤੋਂ ਬਾਅਦ ਬੁਲਾਈ ਹੈ। ਇਸ ਮੀਟਿੰਗ ਵਿੱਚ ਵਿਧਾਇਕਾਂ ਤੋਂ ਇਲਾਵਾ ਪਾਰਟੀ ਦੇ ਸਾਰੇ ਵੱਡੇ ਆਗੂ ਹਾਜ਼ਰ ਰਹਿਣਗੇ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਬੈਠਕ ਕਿਸ ਮਕਸਦ ਲਈ ਬੁਲਾਈ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਮੀਟਿੰਗ ਦੀ ਪ੍ਰਧਾਨਗੀ ਕਰ ਸਕਦੀ ਹੈ। ਇੱਕ ਦਿਨ ਪਹਿਲਾਂ ਹੀ ਉਹ ਤਿਹਾੜ ਜੇਲ੍ਹ ਗਏ ਸਨ ਅਤੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਮਿਲੇ ਸਨ। ਮੰਨਿਆ ਜਾ ਰਿਹਾ ਹੈ ਕਿ ਸੀਐਮ ਤੋਂ ਮਿਲੇ ਨਿਰਦੇਸ਼ਾਂ ਨੂੰ ਸੁਨੀਤਾ ਕੇਜਰੀਵਾਲ ਵਿਧਾਇਕਾਂ ਤੇ ਨੇਤਾਵਾਂ ਦੇ ਸਾਹਮਣੇ ਪੇਸ਼ ਕਰ ਸਕਦੀ ਹੈ। ਦਿੱਲੀ 'ਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ 'ਚ ਵਿਧਾਇਕਾਂ ਨੂੰ ਸਰਗਰਮੀ ਨਾਲ ਤਿਆਰੀ ਕਰਨ ਲਈ ਕਿਹਾ ਜਾ ਸਕਦਾ ਹੈ।
ਵਿਧਾਇਕਾਂ ਤੋਂ ਇਲਾਕੇ ਹਾਰਨ ਦਾ ਮੰਗਿਆ ਜਾਵੇਗਾ ਜਵਾਬ
ਵਿਧਾਇਕਾਂ ਤੋਂ ਉਨ੍ਹਾਂ ਦੇ ਇਲਾਕੇ ਵਿੱਚ ਪਾਰਟੀ ਨੂੰ ਮਿਲੀਆਂ ਵੋਟਾਂ ਦੇ ਹਿਸਾਬ ਨਾਲ ਜਵਾਬ ਮੰਗਿਆ ਜਾ ਸਕਦਾ ਹੈ। ਲੋਕ ਸਭਾ ਚੋਣ ਨਤੀਜਿਆਂ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦਿੱਲੀ ਦੀਆਂ 52 ਵਿਧਾਨ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਅਤੇ ਇੰਡੀਆ ਗਠਜੋੜ ਨੂੰ ਭਾਜਪਾ ਨਾਲੋਂ ਘੱਟ ਵੋਟਾਂ ਮਿਲੀਆਂ ਹਨ, ਜਦਕਿ ਪਾਰਟੀ ਕੋਲ ਇਸ ਸਮੇਂ 62 ਸੀਟਾਂ ਹਨ।
ਸਾਲ ਦੇ ਅਖ਼ੀਰ ਵਿੱਚ ਆਪ ਲਈ ਵੱਡਾ ਮੁਕਾਬਲਾ
ਪਾਰਟੀ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਦਾ ਸਾਹਮਣਾ ਕਰੇਗੀ, ਜਦੋਂ ਕਿ ਰਾਸ਼ਟਰੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਨੇਤਾ ਕਥਿਤ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਹਨ।