I.N.D.I.A. Meeting Opposition Parties: ਵਿਰੋਧੀ ਗਠਜੋੜ I.N.D.I.A ਦੀ ਚੌਥੀ ਬੈਠਕ 6 ਦਸੰਬਰ ਨੂੰ ਦਿੱਲੀ 'ਚ ਹੋਵੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਾਰੀਆਂ 28 ਵਿਰੋਧੀ ਪਾਰਟੀਆਂ ਨੂੰ ਮੀਟਿੰਗ ਲਈ ਬੁਲਾਇਆ ਹੈ। ਪੰਜ ਰਾਜਾਂ (ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ, ਮਿਜ਼ੋਰਮ) ਵਿੱਚ ਚੋਣ ਨਤੀਜਿਆਂ ਤੋਂ ਬਾਅਦ ਵਿਰੋਧੀ ਪਾਰਟੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਬੈਠਕ 'ਚ ਚੋਣ ਨਤੀਜਿਆਂ 'ਤੇ ਚਰਚਾ ਕੀਤੀ ਜਾਵੇਗੀ।
ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆ ਰਹੇ ਹਨ। ਜਦਕਿ ਮਿਜ਼ੋਰਮ 'ਚ 4 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇੰਡੀਆ ਅਲਾਇੰਸ ਦੀ ਪਿਛਲੀ ਤੀਜੀ ਮੀਟਿੰਗ 31 ਅਗਸਤ-1 ਸਤੰਬਰ ਨੂੰ ਮੁੰਬਈ ਵਿੱਚ ਹੋਈ ਸੀ।
ਇਸ ਮੀਟਿੰਗ ਵਿੱਚ ਗਠਜੋੜ ਨੇ 5 ਕਮੇਟੀਆਂ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚ ਮੁਹਿੰਮ ਕਮੇਟੀ, ਤਾਲਮੇਲ/ਰਣਨੀਤੀ ਕਮੇਟੀ, ਮੀਡੀਆ, ਸੋਸ਼ਲ ਮੀਡੀਆ ਤੇ ਖੋਜ ਕਮੇਟੀ ਸ਼ਾਮਲ ਹਨ। ਇਸ ਮੀਟਿੰਗ ਵਿੱਚ 28 ਵਿਰੋਧੀ ਪਾਰਟੀਆਂ ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਸੀ।
ਦੱਸ ਦਈਏ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਤੇ ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਤਿੰਨਾਂ ਰਾਜਾਂ ਵਿੱਚ ਚੰਗਾ ਪ੍ਰਦਰਸ਼ਨ ਕਰਦੀ ਨਜ਼ਰ ਆ ਰਹੀ ਹੈ। ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਪਾਰਟੀ ਨੇ ਰੁਝਾਨਾਂ ਵਿੱਚ ਕਾਂਗਰਸ ਨੂੰ ਪਿੱਛੇ ਛੱਡਦੇ ਹੋਏ ਬਹੁਮਤ ਦੇ ਅੰਕੜੇ ਨੂੰ ਛੂਹ ਲਿਆ ਹੈ। ਇਸ ਮਗਰੋਂ ਬੀਜੇਪੀ ਵਰਕਰਾਂ ਤੇ ਲੀਡਰਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ।
ਇਹ ਵੀ ਪੜ੍ਹੋ: Viral Video: ਦੁਕਾਨ ਲੁੱਟਣ ਲਈ ਬੁਰਕਾ ਪਾ ਕੇ ਆਈ ਔਰਤ, ਵਿਅਕਤੀ ਨੇ ਵਿਗਾੜੀ ਸਾਰੀ 'ਗੇਮ', CCTV ਦੀ ਵੀਡੀਓ ਹੋਈ ਵਾਇਰਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।