ਖ਼ੁਸ਼ਖ਼ਬਰੀ ! ਔਰਤਾਂ ਤੋਂ ਬਾਅਦ ਹੁਣ ਵਿਦਿਆਰਥੀ ਵੀ ਬੱਸਾਂ 'ਚ ਕਰ ਸਕਣਗੇ ਮੁਫ਼ਤ ਸਫ਼ਰ, ਆਪ ਨੇ ਕੀਤਾ ਐਲਾਨ, ਜਾਣੋ ਕਦੋਂ ਮਿਲੇਗੀ ਸਹੂਲਤ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਇੱਕ ਹੋਰ ਚੋਣ ਵਾਅਦਾ ਕੀਤਾ ਹੈ। ਔਰਤਾਂ ਤੋਂ ਬਾਅਦ ਉਨ੍ਹਾਂ ਨੇ ਹੁਣ ਦਿੱਲੀ ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸ ਸੇਵਾ ਦੇਣ ਦਾ ਐਲਾਨ ਕੀਤਾ ਹੈ।
AAP: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਇੱਕ ਹੋਰ ਚੋਣ ਵਾਅਦਾ ਕੀਤਾ ਹੈ। ਔਰਤਾਂ ਤੋਂ ਬਾਅਦ ਉਨ੍ਹਾਂ ਨੇ ਹੁਣ ਦਿੱਲੀ ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸ ਸੇਵਾ ਦੇਣ ਦਾ ਐਲਾਨ ਕੀਤਾ ਹੈ।
ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਅਸੀਂ ਵਿਦਿਆਰਥੀਆਂ ਲਈ ਆਵਾਜਾਈ ਨੂੰ ਸੌਖਾ ਬਣਾਉਣਾ ਚਾਹੁੰਦੇ ਹਾਂ। ਜੇ 'ਆਪ' ਚੋਣ ਜਿੱਤਦੀ ਹੈ, ਤਾਂ ਅਸੀਂ ਦਿੱਲੀ ਵਿੱਚ ਵਿਦਿਆਰਥੀਆਂ ਲਈ ਬੱਸ ਯਾਤਰਾ ਮੁਫ਼ਤ ਕਰਨ ਲਈ ਇੱਕ ਮਾਡਲ 'ਤੇ ਕੰਮ ਕਰ ਰਹੇ ਹਾਂ। ਵਿਦਿਆਰਥਣਾਂ ਨੂੰ ਪਹਿਲਾਂ ਹੀ ਮੁਫ਼ਤ ਬੱਸ ਯਾਤਰਾ ਮਿਲ ਰਹੀ ਹੈ।
दिल्ली में दोबारा हमारी सरकार बनने पर स्कूल-कॉलेज में पढ़ने वाले छात्रों के लिए दिल्ली मेट्रो में रियायत और बसों में सफ़र मुफ़्त करेंगे। https://t.co/4p54sQ0Nuw
— Arvind Kejriwal (@ArvindKejriwal) January 17, 2025
ਕੇਜਰੀਵਾਲ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੈਟਰੋ ਵਿੱਚ ਵਿਦਿਆਰਥੀਆਂ ਨੂੰ 50 ਪ੍ਰਤੀਸ਼ਤ ਛੋਟ ਦੇਣ ਦੀ ਬੇਨਤੀ ਕੀਤੀ ਹੈ। ਦਿੱਲੀ ਮੈਟਰੋ ਕੇਂਦਰ ਸਰਕਾਰ ਅਤ ਦਿੱਲੀ ਸਰਕਾਰ ਦਾ ਸਾਂਝਾ ਉੱਦਮ ਹੈ। ਸਾਨੂੰ ਉਮੀਦ ਹੈ ਕਿ ਉਹ ਇਸ ਜਨ ਭਲਾਈ ਯੋਜਨਾ ਲਈ ਸਹਿਮਤ ਹੋਣਗੇ।" ਕੇਂਦਰ ਅਤੇ ਦਿੱਲੀ ਸਰਕਾਰ ਵਿਦਿਆਰਥੀਆਂ ਲਈ ਰਿਆਇਤਾਂ ਲਈ 50:50 ਦਾ ਯੋਗਦਾਨ ਪਾ ਸਕਦੇ ਹਨ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "ਭਾਜਪਾ ਨੇ ਪੂਰਵਾਂਚਲ ਭਾਈਚਾਰੇ ਦੇ ਸਿਰਫ਼ 5 ਉਮੀਦਵਾਰ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਪੂਰਵਾਂਚਲੀਆਂ ਨੂੰ 'ਬੰਗਲਾਦੇਸ਼ੀ, ਰੋਹਿੰਗਿਆ' ਕਿਹਾ ਹੈ। ਦੂਜੇ ਪਾਸੇ 'ਆਪ' ਦੇ ਦਿੱਲੀ ਕਨਵੀਨਰ ਗੋਪਾਲ ਰਾਏ ਤੇ ਮੈਨੂੰ ਰਾਜ ਸਭਾ ਭੇਜਿਆ ਗਿਆ ਹੈ। ਭਾਜਪਾ ਨੇ ਦਿੱਲੀ ਵਿੱਚ ਪੂਰਵਾਂਚਲ ਦੇ ਲੋਕਾਂ ਲਈ ਕੀ ਕੀਤਾ ਹੈ?"
ਉਨ੍ਹਾਂ ਅੱਗੇ ਕਿਹਾ ਕਿ ਮੈਂ ਪਿਛਲੇ 10 ਸਾਲਾਂ ਵਿੱਚ ਪੂਰਵਾਂਚਲ ਦੇ ਲੋਕਾਂ ਲਈ ਬਹੁਤ ਕੰਮ ਕੀਤਾ ਹੈ, ਭਾਜਪਾ ਮੈਨੂੰ ਪੂਰਵਾਂਚਲ ਦੇ ਲੋਕਾਂ ਲਈ ਕੀਤਾ ਗਿਆ ਇੱਕ ਕੰਮ ਦੱਸੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
