(Source: ECI/ABP News/ABP Majha)
Agnipath Scheme : ਵਿਰੋਧ ਪ੍ਰਦਰਸ਼ਨ ਵਿਚਕਾਰ ਸਰਕਾਰ ਦਾ ਫੈਸਲਾ, ਇਸ ਸਾਲ ਦੀ ਭਰਤੀ ਲਈ ਵੱਧ ਤੋਂ ਵੱਧ ਉਮਰ ਸੀਮਾ ਵਧਾ ਕੇ ਕੀਤੀ 23 ਸਾਲ
ਫੌਜ ਵਿੱਚ ਭਰਤੀ ਲਈ ਲਾਗੂ ਨਵੀਂ ਯੋਜਨਾ ਅਗਨੀਪਥ (Agnipath Scheme) ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।
Agnipath Scheme Entry Age : ਫੌਜ ਵਿੱਚ ਭਰਤੀ ਲਈ ਲਾਗੂ ਨਵੀਂ ਯੋਜਨਾ ਅਗਨੀਪਥ (Agnipath Scheme) ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਰੱਖਿਆ ਮੰਤਰਾਲੇ ਨੇ ਇਸ ਯੋਜਨਾ ਤਹਿਤ ਇਸ ਸਾਲ ਭਰਤੀ ਲਈ ਵੱਧ ਤੋਂ ਵੱਧ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ।
ਮੰਗਲਵਾਰ ਨੂੰ ਅਗਨੀਪਥ ਯੋਜਨਾ ਦਾ ਐਲਾਨ ਕਰਦੇ ਹੋਏ ਸਰਕਾਰ ਨੇ ਕਿਹਾ ਸੀ ਕਿ ਸਾਰੀਆਂ ਨਵੀਂਆਂ ਭਰਤੀਆਂ ਲਈ ਉਮਰ ਸੀਮਾ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ, ''ਇਸ ਤੱਥ ਨੂੰ ਧਿਆਨ 'ਚ ਰੱਖਦੇ ਹੋਏ ਕਿ ਪਿਛਲੇ ਦੋ ਸਾਲਾਂ ਦੌਰਾਨ ਭਰਤੀ ਸੰਭਵ ਨਹੀਂ ਹੋ ਸਕੀ ਹੈ, ਸਰਕਾਰ ਨੇ ਫੈਸਲਾ ਕੀਤਾ ਹੈ ਕਿ 2022 ਲਈ ਪ੍ਰਸਤਾਵਿਤ ਭਰਤੀ ਪ੍ਰਕਿਰਿਆ ਲਈ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਪਰਲੀ ਉਮਰ ਸੀਮਾ ਅਗਨੀਪਥ ਸਕੀਮ ਤਹਿਤ 2022 ਦੀ ਭਰਤੀ ਪ੍ਰਕਿਰਿਆ ਨੂੰ ਵਧਾ ਕੇ 23 ਸਾਲ ਕਰ ਦਿੱਤਾ ਗਿਆ ਹੈ।
ਕਈ ਰਾਜਾਂ ਵਿੱਚ ਵਿਰੋਧ ਪ੍ਰਦਰਸ਼ਨ
'ਅਗਨੀਪਥ' ਯੋਜਨਾ ਦੇ ਖਿਲਾਫ ਬਿਹਾਰ, ਯੂਪੀ, ਮੱਧ ਪ੍ਰਦੇਸ਼ ਅਤੇ ਹਰਿਆਣਾ ਸਮੇਤ ਕਈ ਰਾਜਾਂ 'ਚ ਵਿਦਿਆਰਥੀ ਸੜਕਾਂ 'ਤੇ ਉਤਰ ਆਏ। ਬਿਹਾਰ 'ਚ ਗੁੱਸੇ 'ਚ ਆਏ ਵਿਦਿਆਰਥੀਆਂ ਨੇ ਕੁਝ ਟਰੇਨਾਂ ਨੂੰ ਅੱਗ ਲਾ ਦਿੱਤੀ। ਇਸ ਦੇ ਨਾਲ ਹੀ ਪਲਵਲ 'ਚ ਵੀ ਪ੍ਰਦਰਸ਼ਨ ਹਿੰਸਕ ਹੋ ਗਿਆ।
ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਤਾਕਤ ਦੀ ਵਰਤੋਂ ਕੀਤੀ ਅਤੇ ਪ੍ਰਸ਼ਾਸਨ ਨੇ ਇੰਟਰਨੈਟ ਸੇਵਾ ਮੁਅੱਤਲ ਕਰ ਦਿੱਤੀ ਹੈ। ਪੁਲੀਸ ਨੇ ਦਰਜਨ ਦੇ ਕਰੀਬ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਧਰਨਾਕਾਰੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਹਾਈਵੇਅ 19 ਨੂੰ ਜਾਮ ਕਰ ਦਿੱਤਾ।
Government grants one-time waiver in the upper age limit for Agnipath scheme by extending it to 23 years from 21 years. The decision has been taken as no recruitment had taken place in the last two years: Defence Ministry
— ANI (@ANI) June 16, 2022