Agnipath Protest: ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਜਥੇਬੰਦੀਆਂ ਦਾ ਸਮਰਥਨ, ਰਾਕੇਸ਼ ਟਿਕੈਤ ਦਾ ਐਲਾਨ - SKM 24 ਜੂਨ ਨੂੰ ਕਰੇਗੀ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ
Agnipath Scheme Protest: ਫੌਜ 'ਚ ਭਰਤੀ ਦੇ ਨਵੇਂ ਨਿਯਮ ਖਿਲਾਫ ਜਿੱਥੇ ਇਕ ਪਾਸੇ ਕਈ ਸੂਬਿਆਂ ਦੇ ਨੌਜਵਾਨ ਸੜਕਾਂ 'ਤੇ ਪ੍ਰਦਰਸ਼ਨ ਕਰਕੇ ਆਪਣਾ ਰੋਸ ਪ੍ਰਗਟ ਕਰ ਰਹੇ ਹਨ।
Agnipath Scheme Protest: ਫੌਜ 'ਚ ਭਰਤੀ ਦੇ ਨਵੇਂ ਨਿਯਮ ਖਿਲਾਫ ਜਿੱਥੇ ਇਕ ਪਾਸੇ ਕਈ ਸੂਬਿਆਂ ਦੇ ਨੌਜਵਾਨ ਸੜਕਾਂ 'ਤੇ ਪ੍ਰਦਰਸ਼ਨ ਕਰਕੇ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਦੂਜੇ ਪਾਸੇ ਹੁਣ ਇਨ੍ਹਾਂ ਨੌਜਵਾਨਾਂ ਨੂੰ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (SKM) ਨੇ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਪ੍ਰਦਰਸ਼ਨ ਦਾ ਐਲਾਨ ਕਰਨ ਵਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ, '24 ਜੂਨ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ 'ਚ ਜ਼ਿਲਾ-ਤਹਿਸੀਲ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਕੀਤਾ ਜਾਵੇਗਾ।'
ਉਨ੍ਹਾਂ ਕਿਹਾ ਕਿ ਵਿਰੋਧ ਕਰਨ ਦਾ ਫੈਸਲਾ ਕਰਨਾਲ ਵਿੱਚ ਐਸਕੇਐਮ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਟਿਕੈਤ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਲਈ ਨੌਜਵਾਨਾਂ, ਨਾਗਰਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਸਮਰਥਨ ਦੀ ਮੰਗ ਕੀਤੀ ਹੈ।
संयुक्त किसान मोर्चा का 24 जून को अग्निपथयोजना के खिलाफ देशभर में जिला-तहसील मुख्यालयों पर विरोधप्रदर्शन।SKMकॉर्डिनेशन कमेटी का करनाल में फैसला।युवा-नागरिक संगठनों-पार्टियों से जुटने की अपील।भाकियू 30 के प्रदर्शन के बजाय 24 के फैसले में ही शामिल। @ANI @PTI_News #YouthEmpowerment pic.twitter.com/NFaGjYEiNM
— Rakesh Tikait (@RakeshTikaitBKU) June 20, 2022
View this post on Instagram
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਰਾਸ਼ਟਰੀ ਬੁਲਾਰੇ ਟਿਕੈਤ ਨੇ ਟਵੀਟ ਕੀਤਾ, “ਨੌਜਵਾਨਾਂ, ਨਾਗਰਿਕ ਸੰਗਠਨਾਂ, ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਹੈ। 30 ਜੂਨ ਨੂੰ ਭਾਰਤੀ ਕਿਸਾਨ ਯੂਨੀਅਨ ਦਾ ਧਰਨਾ 24 ਜੂਨ ਨੂੰ ਹੋਵੇਗਾ।
ਟਿਕੈਤ ਦੇ ਸੰਗਠਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਨੇ ਇਸ ਤੋਂ ਪਹਿਲਾਂ 30 ਜੂਨ ਨੂੰ ਅਗਨੀਪੱਥ ਯੋਜਨਾ ਦੇ ਖਿਲਾਫ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਬੀਕੇਯੂ ਖੇਤੀਬਾੜੀ ਕਾਨੂੰਨਾਂ ਵਿਰੁੱਧ SKM ਦੀ ਅਗਵਾਈ ਵਾਲੀ ਲਹਿਰ ਦਾ ਹਿੱਸਾ ਸੀ।