Agnipath Scheme Protest: ਫੌਜ 'ਚ ਭਰਤੀ ਦੇ ਨਵੇਂ ਨਿਯਮ ਖਿਲਾਫ ਜਿੱਥੇ ਇਕ ਪਾਸੇ ਕਈ ਸੂਬਿਆਂ ਦੇ ਨੌਜਵਾਨ ਸੜਕਾਂ 'ਤੇ ਪ੍ਰਦਰਸ਼ਨ ਕਰਕੇ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਦੂਜੇ ਪਾਸੇ ਹੁਣ ਇਨ੍ਹਾਂ ਨੌਜਵਾਨਾਂ ਨੂੰ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (SKM) ਨੇ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਪ੍ਰਦਰਸ਼ਨ ਦਾ ਐਲਾਨ ਕਰਨ ਵਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ, '24 ਜੂਨ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ 'ਚ ਜ਼ਿਲਾ-ਤਹਿਸੀਲ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਕੀਤਾ ਜਾਵੇਗਾ।'
ਉਨ੍ਹਾਂ ਕਿਹਾ ਕਿ ਵਿਰੋਧ ਕਰਨ ਦਾ ਫੈਸਲਾ ਕਰਨਾਲ ਵਿੱਚ ਐਸਕੇਐਮ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਟਿਕੈਤ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਲਈ ਨੌਜਵਾਨਾਂ, ਨਾਗਰਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਸਮਰਥਨ ਦੀ ਮੰਗ ਕੀਤੀ ਹੈ।
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਰਾਸ਼ਟਰੀ ਬੁਲਾਰੇ ਟਿਕੈਤ ਨੇ ਟਵੀਟ ਕੀਤਾ, “ਨੌਜਵਾਨਾਂ, ਨਾਗਰਿਕ ਸੰਗਠਨਾਂ, ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਹੈ। 30 ਜੂਨ ਨੂੰ ਭਾਰਤੀ ਕਿਸਾਨ ਯੂਨੀਅਨ ਦਾ ਧਰਨਾ 24 ਜੂਨ ਨੂੰ ਹੋਵੇਗਾ।
ਟਿਕੈਤ ਦੇ ਸੰਗਠਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਨੇ ਇਸ ਤੋਂ ਪਹਿਲਾਂ 30 ਜੂਨ ਨੂੰ ਅਗਨੀਪੱਥ ਯੋਜਨਾ ਦੇ ਖਿਲਾਫ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਬੀਕੇਯੂ ਖੇਤੀਬਾੜੀ ਕਾਨੂੰਨਾਂ ਵਿਰੁੱਧ SKM ਦੀ ਅਗਵਾਈ ਵਾਲੀ ਲਹਿਰ ਦਾ ਹਿੱਸਾ ਸੀ।