Agniveer Scheme : ਕੇਂਦਰ ਸਰਕਾਰ ਵੱਲੋਂ ਅਗਨੀਵੀਰਾਂ ਨੂੰ ਲੈ ਕੇ ਵੱਡਾ ਐਲਾਨ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾਂ ਅਗਨੀਵੀਰ ਯੋਜਨਾ ਤਹਿਤ ਸਿਰਫ਼ 25 ਫੀਸਦੀ ਅਗਨੀਵੀਰਾਂ ਨੂੰ ਹੀ ਫੌਜ ਵਿੱਚ ਪੱਕੀ ਸੇਵਾ ਦਾ ਮੌਕਾ ਮਿਲਣ ਦੀ ਵਿਵਸਥਾ ਸੀ, ਜਦਕਿ ਹੁਣ ਇਸ ਅੰਕੜੇ ਨੂੰ ਵਧਾ ਕੇ 75 ਫੀਸਦੀ ਕਰਨ ਦਾ ਫੈਸਲਾ ਲਿਆ ਗਿਆ ਹੈ।

Continues below advertisement

ਜਾਣਕਾਰੀ ਅਨੁਸਾਰ, ਇਸ ਸਬੰਧੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਚੀਫ਼ ਆਫ਼ ਡਿਫੈਂਸ ਸਟਾਫ (CDS) ਵੱਲੋਂ ਕੈਬਨਿਟ ਦੇ ਫੈਸਲਿਆਂ ਬਾਰੇ ਪ੍ਰੈੱਸ ਕਾਨਫਰੰਸ ਕੀਤੀ ਗਈ। ਦੱਸਿਆ ਗਿਆ ਕਿ ਅਗਨੀਵੀਰਾਂ ਨੂੰ ਦੋ ਸਾਲ ਦਾ ਸੇਵਾ ਵਿਸਥਾਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਵਧੇਰੇ ਤਨਖਾਹ ਵੀ ਮਿਲੇਗੀ।

ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਦਾ ਸਮਾਂ ਪੂਰਾ ਹੋਣ ਤੋਂ ਬਾਅਦ 75 ਫੀਸਦੀ ਅਗਨੀਵੀਰਾਂ ਦੀ ਚੋਣ ਫੌਜ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਗਨੀਵੀਰਾਂ ਦੇ ਪਹਿਲੇ ਬੈਚ ਦੀ ਚਾਰ ਸਾਲ ਦੀ ਸੇਵਾ ਪੂਰੀ ਹੋਣ ਦਾ ਸਮਾਂ ਵੀ ਨੇੜੇ ਆ ਰਿਹਾ ਹੈ।

Continues below advertisement

ਗ੍ਰਿਡ ਐਨਰਜੀ ਸਟੋਰੇਜ ਯੋਜਨਾ ਨੂੰ ਵੀ ਮਨਜ਼ੂਰੀ

ਕੈਬਨਿਟ ਨੇ ਦੇਸ਼ ਵਿੱਚ ਸਾਫ਼ ਊਰਜਾ ਨੂੰ ਉਤਸ਼ਾਹਿਤ ਕਰਨ ਲਈ 92 GWh ਦੀ ਗ੍ਰਿਡ-ਸਕੇਲ ਐਨਰਜੀ ਸਟੋਰੇਜ ਯੋਜਨਾ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਵਿੱਚ 30 GWh ਬੈਟਰੀ ਸਟੋਰੇਜ ਅਤੇ 60 GWh ਪੰਪਡ ਹਾਈਡ੍ਰੋ ਸਟੋਰੇਜ ਲਈ ਰੱਖੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

850 ਫਾਸਟ ਟਰੈਕ ਅਦਾਲਤਾਂ ਦਾ ਹੋਵੇਗਾ ਵਿਸਥਾਰ

ਇਸ ਤੋਂ ਇਲਾਵਾ ਸਰਕਾਰ ਨੇ 850 ਫਾਸਟ ਟਰੈਕ ਅਦਾਲਤਾਂ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਅਦਾਲਤਾਂ ਰਾਹੀਂ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਬਲਾਤਕਾਰ ਵਰਗੇ ਗੰਭੀਰ ਮਾਮਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ।

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਰਕਾਰ ਸਖ਼ਤ ਕਦਮ ਚੁੱਕਣ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।