ਪੜਚੋਲ ਕਰੋ

ਝੋਨੇ ਦਾ ਸੀਜ਼ਨ ਲੰਘਣ ਬਾਅਦ ਸਰਕਾਰ ਨੂੰ ਆਈ ਕਿਸਾਨਾਂ ਦੀ ਯਾਦ, ਕਿਸਾਨਾਂ ਦੀਆਂ ਲੋੜਾਂ ਤੇ ਮਜਬੂਰੀਆਂ ਜਾਣਨ ਲਈ ਹੋਏਗਾ ਸਰਵੇਖਣ

ਮੁਕਤਸਰ: ਝੋਨੇ ਦਾ ਸੀਜ਼ਨ ਖ਼ਤਮ ਹੋਣ ਬਾਅਦ ਹੁਣ ਸੂਬਾ ਸਰਕਾਰ ਇਸ ਸਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਸਰਵੇਖਣ ਕਰਵਾਏਗੀ। ਖੇਤੀ ਸਕੱਤਰ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸਰਵੇਖਣ ਦਾ ਮਕਸਦ ਕਿਸਾਨਾਂ ਤੋਂ ਸੁਝਾਅ ਲੈਣਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਮਸ਼ੀਨਰੀ ਦੀ ਸਪਲਾਈ ਲਈ ਫੀਲਡ ਅਫ਼ਸਰਾਂ ਦੀ ਪਿੰਡਾਂ ਤਕ ਪਹੁੰਚ ਦੀ ਵੀ ਪਛਾਣ ਕੀਤੀ ਜਾਏਗੀ ਤਾਂ ਜੋ ਕਿਸਾਨਾਂ ਦੀਆਂ ਖ਼ਾਸ ਮੰਗਾਂ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਟੀਮਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਧਿਆਨ ਦੇਣ ਵਾਲੀ ਗੱਲ ਹੈ ਕਿ ਸ਼ਾਇਦ ਸਰਕਾਰ ਨੂੰ ਇਹ ਕਦਮ ਸੀਜ਼ਨ ਤੋਂ ਪਹਿਲਾਂ ਚੁੱਕਣਾ ਚਾਹੀਦਾ ਸੀ। ਜੇ ਸਰਕਾਰ ਪਹਿਲਾਂ ਹੀ ਕਿਸਾਨਾਂ ਦੀਆਂ ਮਜਬੂਰੀਆਂ ਤੇ ਲੋੜਾਂ ਸਮਝ ਤੇ ਹੱਲ ਕੱਢਦੀ ਤਾਂ ਕਿਸਾਨਾਂ ਨੂੰ ਸਰਕਾਰ ਦੇ ਹੁਕਮਾਂ ਖ਼ਿਲਾਫ਼ ਜਾ ਕੇ ਏਨੇ ਵੱਡੇ ਪੱਧਰ ’ਤੇ ਪਰਾਲੀ ਨਾ ਸਾੜਨ ਦੀ ਲੋੜ ਨਾ ਪੈਂਦੀ। ਸਰਵੇਖਣ ਲਈ ਅਫ਼ਸਰਾਂ ਨੇ ਵਿਸ਼ੇਸ਼ ਪ੍ਰੋਫਾਰਮਾ ਤਿਆਰ ਕੀਤਾ ਹੈ ਜਿਸ ਵਿੱਚ ਕਿਸਾਨਾਂ ਨੂੰ ਇਸ ਸਾਲ ਝੋਨੇ ਦੀ ਕਾਸ਼ਤ ਲਈ ਵਰਤੇ ਜਾਣ ਵਾਲੀ ਕੁੱਲ ਜ਼ਮੀਨ, ਪਰਾਲੀ ਸਾੜਨ ਵਾਲੀ ਜ਼ਮੀਨ ਦਾ ਰਕਬਾ, ਪਰਾਲੀ ਸਾੜਨ ਨਾਲ ਜ਼ਮੀਨ ਨੂੰ ਕੋਈ ਨੁਕਸਾਨ ਤਾਂ ਨਹੀਂ ਹੋਇਆ, ਕੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਉਪਲਬਧ ਹਨ, ਅਗਲੀ ਫਸਲ ਦੀ ਪੈਦਾਵਾਰ, ਲੋੜੀਂਦੀਆਂ ਮਸ਼ੀਨਾਂ, ਮਸ਼ੀਨਾਂ ਦੀ ਉਪਲਬਧਤਾ ਆਦਿ ਸਬੰਧੀ ਪ੍ਰਸ਼ਨ ਸ਼ਾਮਲ ਕੀਤੇ ਗਏ ਹਨ। ਇਹ ਸਰਵੇਖਣ ਕੁਝ ਦਿਨ ਤਕ ਸ਼ੁਰੂ ਹੋ ਜਾਵੇਗਾ ਤੇ ਇਸ ਨੂੰ ਮਹੀਨੇ ਦੇ ਅੰਦਰ ਪੂਰਾ ਕੀਤਾ ਜਾਣਾ ਹੈ। ਸੂਤਰਾਂ ਮੁਤਾਬਕ ਇਸ ਸਰਵੇਖਣ ਦੀ ਲੋੜ ਇਸ ਲਈ ਵੀ ਵਧ ਗਈ ਕਿਉਂਕਿ ਸਰਕਾਰ ਦੀ ਇੰਨੀ ਸਖ਼ਤੀ ਦੇ ਬਾਵਜੂਦ ਕਿਸਾਨਾਂ ਨੇ ਵੱਡੇ ਪੱਧਰ ’ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਫੀਲਡ ਅਫ਼ਸਰਾਂ ਨੇ ਕੁਝ ਚੋਣਵੇਂ ਕਿਸਾਨਾਂ ਨਾਲ ਗੱਲਬਾਤ ਕਰਕੇ ਰਿਪੋਰਟ ਤਿਆਰ ਕੀਤੀ ਹੈ। ਹੁਣ ਉਹ ਹਰ ਕਿਸਾਨ ਕੋਲ ਜਾ ਕੇ ਪਰਾਲੀ ਸਾੜਨ ਦਾ ਕਾਰਨ ਪੁੱਛਣਗੇ। ਇਸ ਤੋਂ ਇਲਾਵਾ ਇੱਕ ਨੋਡਲ ਅਧਿਕਾਰੀ ਇਸ ਰਿਪੋਰਟ ਨੂੰ ਮੁੱਖ ਦਫ਼ਤਰ ਭੇਜਣ ਤੋਂ ਪਹਿਲਾਂ ਆਪਣੇ ਦਸਤਖ਼ਤ ਕਰੇਗਾ ਤੇ ਰਿਪੋਰਟ ਲਈ ਉਹੀ ਜਵਾਬਦੇਹ ਹੋਵੇਗਾ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget